ਵੜਿੰਗ ਨੇ ਲੈਂਡ ਪੂਲਿੰਗ ਲਈ ਕਿਸਾਨਾਂ ਨੂੰ ਡਰਾਉਣ ਵਾਸਤੇ ਪੁਲਿਸ ਦੇ ਇਸਤੇਮਾਲ ਵਿਰੁੱਧ ਚੇਤਾਵਨੀ ਦਿੱਤੀ

by | Aug 6, 2025 | breaking news, daily, politics | 0 comments

ਕਿਹਾ: ਪੁਲਿਸ ਕਮਿਸ਼ਨਰ ਦਾ ਦਫ਼ਤਰ ਗਲਾਡਾ ਦਫ਼ਤਰ ਵਿੱਚ ਬਦਲਿਆ

ਚੰਡੀਗੜ੍ਹ, 6 ਅਗਸਤ: ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ ਸਰਕਾਰ ਵੱਲੋਂ ਲੈਂਡ ਪੁਲਿੰਗ ਪਾਲਿਸੀ ਨੂੰ ਸਵੀਕਾਰ ਕਰਨ ਵਾਸਤੇ ਕਿਸਾਨਾਂ ਨੂੰ ਡਰਾਉਣ ਅਤੇ ਧਮਕਾਉਣ ਲਈ ਪੁਲਿਸ ਦੇ ਇਸਤੇਮਾਲ ਵਿਰੁੱਧ ਚੇਤਾਵਨੀ ਦਿੱਤੀ ਹੈ।

ਉਨ੍ਹਾਂ ਖੁਲਾਸਾ ਕੀਤਾ ਕਿ ‘ਆਪ’ ਨੇ ਲੁਧਿਆਣਾ ਪੁਲਿਸ ਕਮਿਸ਼ਨਰ ਦੇ ਦਫ਼ਤਰ ਨੂੰ ਗਲਾਡਾ ਦੇ ਦਫ਼ਤਰ ਵਿੱਚ ਬਦਲ ਦਿੱਤਾ ਹੈ, ਜਿੱਥੇ ਕਿਸਾਨਾਂ ਨੂੰ ਲੈਂਡ ਪੂਲਿੰਗ ਪਾਲਿਸੀ ਨੂੰ ਸਵੀਕਾਰ ਕਰਨ ਲਈ ਬੁਲਾਇਆ ਅਤੇ ਡਰਾਇਆ ਜਾ ਰਿਹਾ ਹੈ।

ਇੱਥੇ ਇੱਕ ਬਿਆਨ ਵਿੱਚ ਵੜਿੰਗ ਨੇ ਖੁਲਾਸਾ ਕੀਤਾ ਕਿ ਉਨ੍ਹਾਂ ਨੂੰ ਸਬੰਧਤ ਕਿਸਾਨਾਂ ਵੱਲੋਂ ਫੋਨ ਕਾਲਾਂ ਆ ਰਹੀਆਂ ਹਨ, ਜਿਨ੍ਹਾਂ ਨੂੰ ਪੁਲਿਸ ਦੁਆਰਾ ਬੁਲਾਇਆ ਜਾ ਰਿਹਾ ਹੈ ਅਤੇ ਲੈਂਡ ਪੂਲਿੰਗ ਪਾਲਿਸੀ ਨੂੰ ਸਵੀਕਾਰ ਕਰਨ ਵਾਲੇ ਸਮਝੌਤਿਆਂ ਉਪਰ ਦਸਤਖਤ ਕਰਨ ਲਈ ਧਮਕਾਇਆ ਜਾ ਰਿਹਾ ਹੈ।

ਉਨ੍ਹਾਂ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਹ ਗੈਰ ਸਵੀਕਾਰ ਯੋਗ ਹੈ ਅਤੇ ਇਸਦੇ ਖਤਰਨਾਕ ਤੇ ਵਿਨਾਸ਼ਕਾਰੀ ਨਤੀਜੇ ਸਾਹਮਣੇ ਆਉਣਗੇ। ਉਨ੍ਹਾਂ ਪੁੱਛਿਆ ਕਿ ਜੇਕਰ ਕਿਸਾਨਾਂ ਦੀ ਜ਼ਮੀਨ ਖੋਹ ਲਈ ਜਾਂਦੀ ਹੈ, ਤਾਂ ਉਨ੍ਹਾਂ ਕੋਲ ਕੀ ਬਚੇਗਾ?

ਸੂਬਾ ਕਾਂਗਰਸ ਪ੍ਰਧਾਨ ਨੇ ਅਤਿ-ਉਤਸ਼ਾਹਿਤ ਪੁਲਿਸ ਅਧਿਕਾਰੀਆਂ, ਜਿਹੜੇ ਆਪਣੇ ਸਿਆਸੀ ਆਕਾਵਾਂ ਨੂੰ ਖੁਸ਼ ਕਰਨ ਵਿਚ ਲੱਗੇ ਰਹਿੰਦੇ ਹਨ, ਨੂੰ ਸਾਵਧਾਨੀ ਭਰਿਆ ਸੁਨੇਹਾ ਦਿੰਦੇ ਹੋਏ ਕਿਹਾ ਕਿ ਯਾਦ ਰੱਖੋ, ਇਹ ਕੁਝ ਮਹੀਨਿਆਂ ਦੀ ਗੱਲ ਹੈ, ਕਿਉਂਕਿ ਉਲਟੀ ਗਿਣਤੀ ਸ਼ੁਰੂ ਹੋ ਗਈ ਹੈ। ਇਸ ਦੌਰਾਨ ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਕਿ ਕਿਸਾਨਾਂ ਨੂੰ ਡਰਾਉਣ ਅਤੇ ਧਮਕਾਉਣ ਵਾਲਾ ਕੰਮ ਨਾ ਕਰਨ। ਕਿਸਾਨਾਂ ਨੂੰ ਉਨ੍ਹਾਂ ਦੀਆਂ ਜਮੀਨਾਂ ਦੇਣ ਵਾਸਤੇ ਮਜਬੂਰ ਕਰਨਾ ਮੁਆਫ਼ ਕਰਨ ਯੋਗ ਨਹੀਂ ਹੈ ਅਤੇ ਇਸਦਾ ਹਿਸਾਬ ਲਿਆ ਜਾਵੇਗਾ।

ਉਥੇ ਹੀ, ਵੜਿੰਗ ਨੇ ਕਿਸਾਨਾਂ ਨੂੰ ਸਰਕਾਰ ਦੇ ਵਿਰੁੱਧ ਡੱਟ ਕੇ ਖੜ੍ਹੇ ਹੋਣ ਅਤੇ ਕਿਸੇ ਵੀ ਤਰ੍ਹਾਂ ਦਾ ਡਰ ਮਹਿਸੂਸ ਨਾ ਕਰਨ ਲਈ ਵਧਾਈ ਦਿੱਤੀ। ਉਨ੍ਹਾਂ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਹਮੇਸ਼ਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਖੜ੍ਹੀ ਰਹੇਗੀ। ਅਸੀਂ ਤੁਹਾਡੀ ਜ਼ਮੀਨ ਦਾ ਇੱਕ ਇੰਚ ਵੀ ਜ਼ਬਰਦਸਤੀ ਨਹੀਂ ਖੋਹਣ ਦੇਵਾਂਗੇ।

ਇਸ ਦੌਰਾਨ ਸਰਕਾਰ ਨੂੰ ਆਖ਼ਿਰੀ ਵਾਰ ਲੈਂਡ ਪੁਲਿੰਗ ਪਾਲਿਸੀ ਨੂੰ ਵਾਪਿਸ ਲੈਣ ਦੀ ਅਪੀਲ ਕੀਤੀ। ਉਹਨਾਂ ਨੇ ਸਰਕਾਰ ਚਲਾ ਰਹੇ ਲੋਕਾਂ ਨੂੰ ਸਵਾਲ ਕੀਤਾ ਕਿ ਤੁਸੀਂ ਸਰਕਾਰ ਵਿੱਚ ਬੈਠੇ ਲੋਕ ਕਿਵੇਂ ਸੋਚ ਸਕਦੇ ਹੋ ਕਿ ਤੁਸੀਂ ਕਿਸਾਨਾਂ ਦੀਆਂ ਜਮੀਨਾਂ ਜਬਰਦਸਤੀ ਖੋਹ ਲਵੋਗੇ? ਜਦਕਿ ਉਹ ਸਾਰੇ ਪੰਜਾਬੀ ਹਨ ਅਤੇ ਉਹਨਾਂ ਚੋਂ ਜਿਆਦਾਤਰ ਕਿਸਾਨੀ ਨਾਲ ਪਿਛੋਕੜ ਰੱਖਦੇ ਹਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...