ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਤੇ ਯੂਥ ਅਕਾਲੀ ਦਲ ਪੰਜਾਬ ਵਿਚ ਪੇਪਰ ਲੀਕ ਖਿਲਾਫ ਬਾਬਾ ਫਰੀਦ ਯੂਨੀਵਰਸਿਟੀ ਅੱਗੇ ਦੇਣਗੇ ਧਰਨਾ

by | Jul 27, 2026 | breaking news, education, politics | 0 comments

ਪਿਛਲੇ ਚਾਰ ਸਾਲਾਂ ਵਿਚ ਛੇ ਪੇਪਰ ਲੀਕ ਹੋਏ, ਹਰਜੋਤ ਬੈਂਕ ਤੇ ਡਾ. ਬਲਬੀਰ ਸਿੰਘ ਅਸਤੀਫਾ ਦੇਣ: ਪਰਮਬੰਸ ਸਿੰਘ ਰੋਮਾਣਾ
ਫਰੀਦਕੋਟ, 25 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਇਸਦੇ ਦੋਵੇਂ ਯੂਥ ਵਿੰਗ ਸਟੂਡੈਂਟਸ ਆਰਗੇਨਾਈਜੇਸ਼ਨ ਆਫ ਇੰਡੀਆ ਅਤੇ ਯੂਥ ਅਕਾਲੀ ਦਲ ਪੰਜਾਬ ਵਿਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਰਾਜ ਦੌਰਾਨ ਫਾਰਮੇਸੀ ਅਫਸਰ ਪ੍ਰੀਖਿਆਵ ਪੇਪਰ ਲੀਕ ਸਮੇਤ ਨਕਲ ਘੁਟਾਲਿਆਂ ਦੇ ਖਿਲਾਫ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਦੇ ਵਿਖੇ ਧਰਨਾ ਦੇਣਗੇ।
ਅੱਜ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਕਿਹਾ ਕਿ ਯੂਥ ਸੰਗਠਨ ਸੂਬੇ ਦੇ ਹਰ ਕਾਲਜ ਤੱਕ ਇਹ ਸੰਘਰਸ਼ ਪਹੁੰਚਾਉਣਗੇ। ਉਹਨਾਂ ਕਿਹਾ ਕਿ ਅਸੀਂ ਇਸਨੂੰ ਲੋਕਾਂ ਦੀ ਲਹਿਰ ਬਣਾਵਾਂਗੇ ਤਾਂ ਜੋ ਯਕੀਨੀ ਬਣਾਇਆ ਜਾ ਸਕੇ ਕਿ ਜਿਹਨਾਂ ਨੇ ਸਾਡੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ,ਉਹਨਾਂ ਨੂੰ ਉਹਨਾਂ ਦੇ ਕੰਮਾਂ ਲਈ ਜਵਾਬਦੇਹ ਠਹਿਰਾਇਆ ਜਾਵੇ। ਉਹਨਾਂ ਕਿਹਾ ਕਿ ਅਕਾਲੀ ਦਲ ਰਾਜਪਾਲ ਨਾਲ ਵੀ ਮੁਲਾਕਾਤ ਕਰੇਗਾ ਤੇ ਉਹਨਾਂ ਨੂੰ ਮਾਮਲੇ ਵਿਚ ਦਖਲ ਦੇਦ ਦੀ ਅਪੀਲ ਕਰੇਗਾ ਤੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰੇਗਾ।
ਉਹਨਾਂ ਜ਼ੋਰ ਦੇ ਕੇ ਕਿਹਾ ਜਿਵੇਂ ਨੀਟ ਪੇਪਰ ਲੀਕ ਵਿਚ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਆਪਣਾ ਅਸਤੀਫਾ ਦਿੱਤਾ ਹੈ, ਉਸੇ ਤਰੀਕੇ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਬੈਂਸ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਪੰਜਾਬ ਦੇ ਪੇਪਰ ਲੀਕ ਤੇ ਘੁਟਾਲਿਆਂ ਬਾਰੇ ਅਸਤੀਫਾ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜਵਾਬਦੇਹੀ ਤੈਅ ਹੋਣੀ ਜ਼ਰੂਰੀ ਹੈ। ਉਹਨਾਂ ਕਿਹਾ ਕਿ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਤਰ ਮੰਤਰ ਦੌਰੇ ਵੇਲੇ ਨੀਟਰ ਪੇਪਰ ਵਿਚ ਜਵਾਬਦੇਹੀ ਦੀ ਗੱਲ ਕੀਤੀ ਸੀ। ਉਹਨਾਂ ਕਿਹਾ ਕਿ ਉਹਨਾਂ ਕਿਹਾ ਕਿ ਪੰਜਾਬ ਵਿਚ ਅਜਿਹੇ ਮਾਮਲਿਆਂ ਬਾਰੇ ਇਕੋ ਮਾਪਦੰਡ ਹੋਣਾ ਚਾਹੀਦਾ ਹੈ।
ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਸਰਕਾਰ ਸੂਬੇ ਵਿਚ ਨਕਲ ਦਾ ਘੁਟਾਲਾ ਚਲਾ ਰਹੇ ਹਨ ਜਿਹਨਾਂ ਦਾ ਅਸਰ ਨੀਟ ਪੇਪਰ ਲੀਕ ਵਾਂਗੂ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੌਰਾਨ ਛੇ ਪੇਪਰ ਲੀਕ ਹੋਏ ਤੇ ਫਾਰਮੇਸੀ ਅਫਸਰ ਪੇਪਰ ਲੀਕ ਮਾਮਲੇ ਵਿਚ ਕੈਮਰਾ ਪੈਨ, ਬਲੂਟੁੱਥ ਯੰਤਰ ਤੇ ਬੈਟਰੀਆਂ ਦੀ ਵਰਤੋਂ ਕੀਤੀ ਗਈ। ਉਹਨਾਂ ਕਿਹਾ ਕਿ ਇਹ ਸਪਸ਼ਟ ਹੈ ਕਿ ਸਾਰਾ ਘੁਟਾਲਾ ਇਕ ਸੰਗਠਤ ਮਾਫੀਆਵੱਲੋਂ ਕੀਤਾ ਜਾ ਰਿਹਾ ਹੈ ਜੋ ਵਿਦਿਆਰਥੀਆਂ ਤੋਂ ਸਹੀ ਜਵਾਬਾਂ ਵਾਸਤੇ 13 ਤੋਂ 15 ਲੱਖ ਰੁਪਏ ਲੈ ਰਹੇ ਹਨ ਜਿਸ ਵਾਸਤੇ ਆਧੁਨਿਕ ਯੰਤਰ ਪ੍ਰੀਖਿਆ ਕੇਂਦਰਾਂ ਵਿਚ ਭੇਜੇ ਜਾ ਰਹੇ ਹਨ।
ਸਰਦਾਰ ਪਰਮਬੰਸ ਸਿੰਘ ਰੋਮਾਣਾ ਨੇ ਜ਼ੋਰ ਦੇ ਕੇ ਕਿਹਾ ਕਿ ਆਪ ਦੇ ਸੀਨੀਅਰ ਅਹੁਦੇਦਾਰਾਂ ਦੇ ਨਾਲ-ਨਾਲ ਬਾਹਰਲਿਆਂ ਦੇ ਬੱਚਿਆਂ ਨੂੰ ਇਸ ਸਾਰੇ ਮਾਮਲੇ ਵਿਚ ਲਾਭ ਮਿਲ ਰਿਹਾ ਹੈ। ਉਹਨਾਂ ਕਿਹਾ ਕਿ ਪਹਿਲਾਂ ਮਈ 2022 ਵਿਚ ਨਾਇਸ਼ ਤਹਿਸੀਲਦਾਰ ਦੇ ਪੇਪਰ ਲੀਕ ਕਾਰਨ 42000 ਵਿਦਿਆਰਥੀ ਪ੍ਰਭਾਵਤ ਹੋਏ ਸਨ। ਉਹਨਾਂ ਕਿਹਾ ਕਿ 2023 ਵਿਚ ਟੈਟ ਪ੍ਰੀਖਿਆ ਦੇ ਪੇਪਰ ਲੀਕ ਹੋਣ ਕਾਰਨ ਇਕ ਲੱਖ ਵਿਦਿਆਰਥੀ ਪ੍ਰਭਾਵਤ ਹੋਏ। ਇਸੇ ਤਰੀਕੇ ਜਦੋਂ 12ਵੀਂ ਦਾ ਅੰਗਰੇਜ਼ੀ ਦਾ ਪੇਪਰ ਲੀਕ ਹੋਇਆ ਤਾਂ 2.50 ਲੱਖ ਵਿਦਿਆਰਥੀ ਪ੍ਰਭਾਵਤ ਹੋਏ। ਉਹਨਾਂ ਕਿਹਾ ਕਿ ਜੂਨ 2024 ਵਿਚ ਏ ਡੀ ਓ ਦਾ ਪੇਪਰ ਲੀਕ ਹੋਇਆ, ਦਸੰਬਰ 2025 ਵਿਚ ਐਸ ਐਸ ਐਸ ਬੋਰਡ ਵੱਲੋਂ ਲਏ ਪੇਪਰ ਤੇ ਹੁਣ ਫਾਰਮੇਸੀ ਅਫਸਰ ਪ੍ਰੀਖਿਆ ਦੇ ਪੇਪਰ ਲੀਕ ਹੋਏ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...