ਸਤਿਕਾਰ ਐਕਟ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਨੇ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਬੁਲਾਈ ਵਿਸ਼ਾਲ ਪੰਥਕ ਕਾਨਫਰੰਸ

by | May 21, 2026 | daily, politics | 0 comments

ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਸਰਕਾਰ ਨੂੰ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ-ਐਡਵੋਕੇਟ ਧਾਮੀ
ਐਡਵੋਕੇਟ ਧਾਮੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ ਨੂੰ ਪੰਥਕ ਕਾਨਫਰੰਸ ’ਚ ਭਰਵੀਂ ਸ਼ਮੂਲੀਅਤ ਕਰਨ ਦੀ ਅਪੀਲ

ਅੰਮ੍ਰਿਤਸਰ, 20 ਮਈ-
ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026’ ਵਿੱਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਮੱਦਾਂ ਨੂੰ ਲੈ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੰਥਕ ਕਾਨਫਰੰਸ 31 ਮਈ 2026 ਨੂੰ ਬਾਬਾ ਬਕਾਲਾ ਸਾਹਿਬ ਵਿਖੇ ਸੱਦੀ ਗਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅੰਮ੍ਰਿਤਸਰ ਵਿਖੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਲੰਘੇ ਦਿਨੀਂ ਵੱਖ ਵੱਖ ਅਸਥਾਨਾਂ ਤੇ ਪੰਥਕ ਮੀਟਿੰਗਾਂ ਕੀਤੀਆਂ ਗਈਆਂ ਸਨ ਜਿਸ ਵਿਚ ਸੰਗਤਾਂ ਦੀ ਭਾਵਨਾ ਸੀ ਕਿ ਇਸ ਗੰਭੀਰ ਮਸਲੇ ਸਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸਾ਼ਲ ਪੰਥਕ ਇਕੱਠ ਬੁਲਾਇਆ ਜਾਵੇ। ਬਹੁਤ ਸਾਰੇ ਸਿੱਖ ਵਿਦਵਾਨਾਂ ਵੱਲੋਂ ਵੀ ਅਜਿਹੇ ਸੁਝਾਅ ਮਿਲੇ ਸਨ। ਇਸ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਨਾਲ ਵਿਚਾਰ ਕਰਕੇ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਪੰਥਕ ਇਕੱਠ ਟਕਰਾ ਲਈ ਨਹੀਂ ਬਲਕਿ ਸਿੱਖ ਸੰਗਤਾਂ ਦੇ ਇਤਰਾਜਾਂ ਦੀ ਤਰਜ਼ਮਾਨੀ ਲਈ ਹੈ। ਉਨ੍ਹਾਂ ਕਿਹਾ ਕਿ ਇਸ ਪੰਥਕ ਕਾਨਫਰੰਸ ਲਈ ਸਮੂਹ ਸਿੱਖ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਨਿਰਮਲੇ, ਉਦਾਸੀ ਸੰਪਰਦਾ, ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਤੇ ਸਮੂਹ ਸਿੱਖ ਫੈਡਰੇਸ਼ਨਾਂ ਨੂੰ ਅਪੀਲ ਹੈ ਕਿ ਉਹ ਇਸ ਵਿੱਚ ਭਰਵੀਂ ਸ਼ਮੂਲੀਅਤ ਕਰਨ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਨਾਲ ਸਬੰਧਤ ਕਨੂੰਨ ਵਿਚ ਜਦੋਂ ਵੀ ਸੋਧ ਹੋਈ ਹੈ ਉਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਬਕਾਇਦਾ ਮਤਾ ਪਾਸ ਕਰਕੇ ਭੇਜਿਆ ਗਿਆ ਸੀ। ਸਿੱਖ ਗੁਰਦੁਆਰਾ ਐਕਟ 1925 ਵਿਚ ਬੀਬੀਆਂ ਦੇ ਰਾਖਵੇਂਕਰਨ ਅਤੇ 2008 ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਤੇ ਪ੍ਰਕਾਸ਼ਨ ਸਬੰਧੀ ਐਕਟ ਲਈ ਮਤੇ ਪਾਸ ਕਰਕੇ ਭੇਜੇ ਗਏ ਸਨ। ਸਹਿਜਧਾਰੀਆਂ ਸਬੰਧੀ ਸਰਕਾਰ ਦੀ ਸੋਧ ਵੀ ਇਸੇ ਕਾਰਨ ਰੱਦ ਹੋ ਗਈ ਸੀ ਕਿਉਂਕਿ ਸ਼੍ਰੋਮਣੀ ਕਮੇਟੀ ਦੁਆਰਾ ਇਸ ਸੋਧ ਸਬੰਧੀ ਕੋਈ ਮਤਾ ਨਹੀਂ ਸੀ ਕੀਤਾ। ਪਰ ਸਰਕਾਰ ਦੁਆਰਾ ਇਸ ਕਨੂੰਨ ਵਿਚ ਸੋਧ ਕਰਨ ਲਈ ਸ਼੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਖਰੜਾ ਦੱਸਣਾ ਵੀ ਮੁਨਾਸਿਬ ਨਹੀਂ ਸਮਝਿਆ ਗਿਆ। ਉਨ੍ਹਾਂ ਕਿਹਾ ਕਿ ਇਹੀ ਕਾਰਨ ਹੈ ਕਿ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਤੋਂ ਬਿਨਾਂ ਤਿਆਰ ਕੀਤੇ ਕਨੂੰਨ ਵਿੱਚ ਕਈ ਮੱਦਾਂ ਸਿੱਖ ਸਿਧਾਂਤਾਂ ਨਾਲ ਮੇਲ ਨਹੀਂ ਖਾਂਦੀਆਂ।
ਉਨ੍ਹਾਂ ਸਪੱਸ਼ਟ ਕੀਤਾ ਕਿ 2008 ਵਾਲੇ ਸਤਿਕਾਰ ਐਕਟ ਬਾਰੇ ਜੋਂ ਡਿਪਟੀ ਕਮਿਸ਼ਨਰ ਨੂੰ ਜਾਣਕਾਰੀ ਦੇਣ ਦੀ ਗੱਲ ਪ੍ਰਚਾਰੀ ਜਾ ਰਹੀ ਹੈ ਉਹ ਬਾਹਰੀ ਪ੍ਰਕਾਸ਼ਕਾਂ ਪਾਸੋਂ ਪਾਵਨ ਬੀੜਾਂ ਲੈ ਕੇ ਉਨ੍ਹਾਂ ਨੂੰ ਅਦਾਇਗੀ ਲਈ ਸੀ। ਕਿਉਂਕਿ ਇਸ ਐਕਟ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਨੂੰ ਦਿੱਤਾ ਗਿਆ ਸੀ।
ਉਨ੍ਹਾਂ ਕਿਹਾ ਕਿ ਸੋਧੇ ਗਏ ਐਕਟ ਵਿੱਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸਬੰਧੀ ਕੋਈ ਵਿਰੋਧ ਨਹੀਂ ਹੈ ਬਲਕਿ ਸਿੱਖ ਭਾਵਨਾਵਾਂ ਵਿਰੁੱਧ ਮਰਯਾਦਾ ਸਬੰਧੀ ਦਰਜ ਕੁਝ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਅੰਦਰ ਇਤਰਾਜ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿੱਖ ਭਾਵਨਾਵਾਂ ਦੇ ਮਾਮਲੇ ਵਿਚ ਅੜੀਅਲ ਰੱਵਈਆ ਨਹੀਂ ਰੱਖਣਾ ਚਾਹੀਦਾ। ਮਾਨਯੋਗ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਵੀ ਇਕ ਪਟੀਸ਼ਨ ਦੇ ਮਾਮਲੇ ਵਿਚ ਕਹਿ ਰਹੇ ਹਨ ਕਿ ਧਰਮ ਦੇ ਮਾਮਲਿਆਂ ਵਿਚ ਦਖਲ ਨਹੀਂ ਦਿੱਤਾ ਜਾ ਸਕਦਾ। ਸਰਕਾਰਾਂ ਨੂੰ ਵੀ ਚੀਫ਼ ਜਸਟਿਸ ਦੀ ਇਸ ਭਾਵਨਾ ਨੂੰ ਸਮਝਣਾਂ ਚਾਹੀਦਾ ਹੈ ਅਤੇ ਸਿੱਖਾਂ ਦੇ ਧਾਰਮਿਕ ਮਾਮਲਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖ਼ਾਲਸਾ, ਸ. ਜਰਨੈਲ ਸਿੰਘ ਡੋਗਰਾਂਵਾਲਾ, ਸ. ਮੋਹਨ ਸਿੰਘ ਬੰਗੀ, ਜਥੇਦਾਰ ਕੌਰ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਜਸਮੇਰ ਸਿੰਘ ਲਾਛੜੂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ: ਸੁਖਮਿੰਦਰ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ ਤੇ ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ ਆਦਿ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ (ਸ਼੍ਰੋਮਣੀ ਕਮੇਟੀ)
ਸੰਪਰਕ 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...