‘ਸਤਿਕਾਰ ਯੋਜਨਾ’ ਮਹਿਜ਼ ਦਿਖਾਵਾ, ਹੱਕ ਮੰਗਦੀਆਂ ਔਰਤਾਂ ‘ਤੇ ਹੋ ਰਿਹਾ ਲਾਠੀਚਾਰਜ: ਕੇਵਲ ਸਿੰਘ ਢਿੱਲੋਂ

by | Aug 3, 2026 | breaking news, daily, politics | 0 comments

➖ ਭਾਜਪਾ ਪ੍ਰਧਾਨ ਕੇਵਲ ਢਿੱਲੋਂ ਦਾ ‘ਆਪ’ ਸਰਕਾਰ ‘ਤੇ ਤਿੱਖਾ ਹਮਲਾ

➖ ‘ਆਪ’ ਨੇ ਪੰਜਾਬ ਦੀਆਂ ਔਰਤਾਂ ਨਾਲ ਕੀਤਾ ਵੱਡਾ ਧੋਖਾ, ਚੋਣਾਂ ‘ਚ ਲੋਕ ਮੰਗਣਗੇ 5 ਸਾਲ ਦਾ ਹਿਸਾਬ: ਕੇਵਲ ਸਿੰਘ ਢਿੱਲੋਂ

➖4.5 ਸਾਲ ਦੇ ਬਕਾਏ ਦੀ ਥਾਂ ਦਿੱਤੇ ਸਿਰਫ਼ 3 ਮਹੀਨੇ ਦੇ ਪੈਸੇ, ‘ਆਪ’ ਸਰਕਾਰ ਨੇ ਕੀਤਾ ਔਰਤਾਂ ਨਾਲ ਧੋਖਾ

➖ ਕੇਜਰੀਵਾਲ ਦੀਆਂ ਗਾਰੰਟੀਆਂ ਦੀ ਨਿਕਲੀ ਹਵਾ, ਔਰਤਾਂ ਨੂੰ ਵਾਂਝਾ ਰੱਖਣ ‘ਤੇ ਕੇਵਲ ਢਿੱਲੋਂ ਨੇ ਘੇਰੀ ‘ਆਪ’ ਸਰਕਾਰ

ਪੰਜਾਬ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਸਰਕਾਰ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ ਸਰਕਾਰ ਨੇ ਸੂਬੇ ਦੀਆਂ ਮਾਵਾਂ ਅਤੇ ਭੈਣਾਂ ਨਾਲ ਸਰੇਆਮ ਧੋਖਾ ਕੀਤਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ‘ਆਪ’ ਸਰਕਾਰ ਔਰਤਾਂ ਨੂੰ ‘ਸਤਿਕਾਰ ਯੋਜਨਾ’ ਦੇ ਨਾਂ ‘ਤੇ ਗੁੰਮਰਾਹ ਕਰਨ ਦਾ ਡਰਾਮਾ ਕਰ ਰਹੀ ਹੈ, ਜਦਕਿ ਦੂਜੇ ਪਾਸੇ ਆਪਣੇ ਹੱਕ ਮੰਗ ਰਹੀਆਂ ਮਾਵਾਂ-ਭੈਣਾਂ ‘ਤੇ ਪੁਲਿਸ ਵੱਲੋਂ ਬੇਰਹਿਮੀ ਨਾਲ ਡਾਂਗਾਂ ਵਰ੍ਹਾਈਆਂ ਜਾ ਰਹੀਆਂ ਹਨ।

ਸੂਬਾ ਪ੍ਰਧਾਨ ਢਿੱਲੋਂ ਨੇ ਕਿਹਾ ਕਿ ਖੰਨਾ ਵਿਖੇ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੀਆਂ ਮਨਰੇਗਾ ਮਹਿਲਾ ਵਰਕਰਾਂ ‘ਤੇ ਲਾਠੀਚਾਰਜ ਕੀਤਾ ਗਿਆ। ਬਰਨਾਲਾ ਵਿੱਚ ਸਫ਼ਾਈ ਕਰਮਚਾਰੀ ਮਾਵਾਂ-ਭੈਣਾਂ ਦੇ ਸਿਰ ਪਾੜ ਦਿੱਤੇ ਗਏ ਅਤੇ ਲੱਤਾਂ-ਬਾਹਾਂ ਤੋੜ ਦਿੱਤੀਆਂ ਗਈਆਂ। ਸੰਗਰੂਰ ਵਿੱਚ ਵੀ ਔਰਤਾਂ ਨਾਲ ਕੁੱਟਮਾਰ ਕੀਤੀ ਗਈ। ‘ਸਤਿਕਾਰ’ ਦੇ ਦਾਅਵੇ ਕਰਨ ਵਾਲੀ ਸਰਕਾਰ ਦਾ ਅਸਲੀ ਚਿਹਰਾ ਸਾਹਮਣੇ ਆ ਚੁੱਕਾ ਹੈ।

ਉਹਨਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਅਰਵਿੰਦ ਕੇਜਰੀਵਾਲ ਨੇ ਗਾਰੰਟੀ ਦਿੱਤੀ ਸੀ ਕਿ 18 ਸਾਲ ਤੋਂ ਉੱਪਰ ਦੀ ਹਰ ਔਰਤ ਨੂੰ ਬਿਨਾਂ ਕਿਸੇ ਸ਼ਰਤ ਤੋਂ ਯੋਜਨਾ ਦਾ ਲਾਭ ਦਿੱਤਾ ਜਾਵੇਗਾ। ਪਰ ਸਾਢੇ ਚਾਰ ਸਾਲ ਦੇ ਲੰਮੇ ਇੰਤਜ਼ਾਰ ਤੋਂ ਬਾਅਦ ਜਦੋਂ ਇਹ ਸਕੀਮ ਸ਼ੁਰੂ ਕੀਤੀ ਗਈ, ਤਾਂ ਇੱਕ ਤੋਂ ਬਾਅਦ ਇੱਕ ਕਰੜੀਆਂ ਸ਼ਰਤਾਂ ਥੋਪ ਦਿੱਤੀਆਂ ਗਈਆਂ। ਸਰਕਾਰ ਨੇ ਪੂਰੇ ਸਾਢੇ ਚਾਰ ਸਾਲ ਦਾ ਬਕਾਇਆ ਦੇਣ ਦੀ ਥਾਂ ਸਿਰਫ਼ 3 ਮਹੀਨਿਆਂ ਦੇ ਪੈਸੇ ਦੇ ਕੇ ਔਰਤਾਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦੀ ਕੋਸ਼ਿਸ਼ ਕੀਤੀ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਰਕਾਰ ਯੋਜਨਾ ਦੇ ਲਾਭ ਦੇਣ ਸਬੰਧੀ ਅੰਕੜੇ ਬਦਲ ਬਦਲ ਪੇਸ਼ ਕਰ ਰਹੀ ਹੈ। ਯੋਜਨਾ ਸ਼ੁਰੁ ਕਰ ਸਮੇਂ 40 ਲੱਖ, ਫਿਰ 36 ਲੱਖ ਅਤੇ ਹੁਣ 32 ਲੱਖ ਔਰਤਾਂ ਦਾ ਅੰਕੜਾ ਦਿੱਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਕਿ ਸਰਕਾਰ ਦੇ ਆਪਣੇ ਅੰਕੜੇ ਦੱਸਦੇ ਹਨ ਕਿ ਅੱਜ ਵੀ 50 ਫੀਸਦੀ ਤੋਂ ਵੱਧ ਔਰਤਾਂ ਨੂੰ ਇਸ ਸਕੀਮ ਤੋਂ ਵਾਂਝਾ ਰੱਖਿਆ ਗਿਆ ਹੈ, ਜੋ ਸਰਕਾਰ ਦੀ ਬੇਈਮਾਨੀ ਨੂੰ ਦਾ ਪਰਦਾਫਾਸ਼ ਕਰ ਰਿਹਾ ਹੈ।

ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ ਦੀਆਂ ਮਾਵਾਂ-ਭੈਣਾਂ ਅਤੇ ਲੋਕ ‘ਆਪ’ ਸਰਕਾਰ ਤੋਂ ਪੂਰੇ 5 ਸਾਲਾਂ ਦੀ ਬਦਇੰਤਜ਼ਾਮੀ ਅਤੇ ਧੋਖੇਬਾਜ਼ੀ ਦਾ ਹਿਸਾਬ ਮੰਗ ਰਹੇ ਹਨ। ਔਰਤਾਂ ‘ਤੇ ਹੋਏ ਅੱਤਿਆਚਾਰ ਅਤੇ ਕੁੱਟਮਾਰ ਦਾ ਜਵਾਬ ਪੰਜਾਬ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ‘ਆਪ’ ਨੂੰ ਸਬਕ ਸਿਖਾ ਕੇ ਦੇਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...