ਸਥਾਨਕ ਸਰਕਾਰਾਂ ਚੋਣਾਂ ਵਿਚ ਮਤਦਾਨ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਖਿਲਾਫ ਭਾਜਪਾ ਦਾ ਵਫਦ ਚੋਣ ਕਮਿਸ਼ਨ ਨੂੰ ਮਿਲਿਆ

by | May 14, 2026 | breaking news, daily, election, politics | 0 comments

-ਲੋਕਤੰਤਰ ਦਾ ਘਾਣ ਕਰ, ਪੰਜਾਬ ਲੁੱਟ ਰਹੀ ਆਮ ਆਦਮੀ ਪਾਰਟੀ ਹੁਣ ਚੋਣਾਂ ਲੁੱਟਣਾਂ ਚਾਹੁੰਦੀ ਹੈ-ਸੁਨੀਲ ਜਾਖੜ
ਚੰਡੀਗੜ੍ਹ, 13 ਮਈ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਪਾਰਟੀ ਦੇ ਇਕ ਵਫਦ ਨੇ ਅੱਜ ਪੰਜਾਬ ਰਾਜ ਚੋਣ ਕਮਿਸ਼ਨਰ ਨੂੰ ਮਿਲਕੇ ਲੋਕਲ ਬਾਡੀ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਕਰਵਾਉਣ ਦੇ ਫੈਸਲੇ ਨੂੰ ਬਦਲਣ ਦੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾਂ, ਸੀਨਿਅਰ ਆਗੂ ਵਿਜੈ ਸਾਂਪਲਾ, ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਅਵਿਨਾਸ਼ ਰਾਏ ਖੰਨਾ, ਰਾਕੇਸ਼ ਰਾਠੌਰ, ਵਿਨੀਤ ਜੋਸ਼ੀ ਵੀ ਹਾਜਰ ਸਨ।
ਸੁਨੀਲ ਜਾਖੜ ਨੇ ਪੱਤਰਕਾਰਾਂ ਨਾਲ ਗੱਲਬਾਦ ਕਰਦਿਆਂ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਰਾਜ ਚੋਣ ਕਮਿਸ਼ਨਰ ਨਾਲ ਮਿਲ ਕੇ ਪੰਚਾਇਤੀ ਰਾਜ ਸੰਸਥਾਵਾਂ ਵਾਂਗ ਲੋਕਲ ਬਾਡੀ ਚੋਣਾਂ ਨੂੰ ਲੁੱਟਣ ਦੀ ਸਾਜਿਸ ਤਹਿਤ ਇਹ ਨਿਯਮ ਲੈਕੇ ਆਈ ਹੈ। ਉਨ੍ਹਾਂ ਨੇ ਕਿਹਾ ਕਿ ਪਿੱਛਲੇ ਸਮੇਂ ਤੋਂ ਲੋਕਲ ਬਾਡੀ ਚੋਣਾਂ ਈਵੀਐਮ ਮਸ਼ੀਨਾਂ ਨਾਲ ਹੁੰਦੀਆਂ ਹਨ ਪਰ ਚੋਣਾਂ ਦੇ ਐਲਾਨ ਤੋਂ ਬਾਅਦ ਰਾਤੋ ਰਾਤ ਸਰਕਾਰ ਦੇ ਆਦੇਸ਼ਾਂ ਹੇਠ ਕੰਮ ਕਰ ਰਹੇ ਚੋਣ ਕਮਿਸ਼ਨ ਨੇ ਈਵੀਐਮ ਦੀ ਬਜਾਏ ਬੈਲਟ ਪੇਪਰ ਨਾਲ ਚੋਣਾਂ ਕਰਵਾਉਣ ਦਾ ਫੈਸਲਾ ਕਰ ਦਿੱਤਾ।
ਉਨ੍ਹਾਂ ਨੇ ਕਿਹਾ ਕਿ ਆਮ ਤੌਰ ਤੇ ਰਵਾਇਤ ਰਹੀ ਹੈ ਕਿ ਚੋਣਾਂ ਤੋਂ ਪਹਿਲਾਂ ਸਾਰੀਆ ਪਾਰਟੀਆਂ ਨਾਲ ਮੀਟਿੰਗ ਕੀਤੀ ਜਾਂਦੀ ਹੈ ਪਰ ਇਸ ਵਾਰ ਅਜਿਹੀ ਵੀ ਨਹੀਂ ਕੀਤਾ ਗਿਆ। ਇਸਤੋਂ ਬਿਨ੍ਹਾਂ ਤਤਕਾਲੀ ਲੋਕਲ ਬਾਡੀ ਮੰਤਰੀ ਨੇ ਵੀ ਪਿੱਛਲੇ ਦਿਨੀਂ ਕਿਹਾ ਸੀ ਕਿ ਵੋਟਾਂ ਈਵੀਐਮ ਨਾਲ ਪੈਣਗੀਆਂ ਪਰ ਆਪ ਸਰਕਾਰ ਨੇ ਆਪਣੀ ਪ੍ਰਤੱਖ ਹਾਰ ਵੇਖਦਿਆਂ ਇਹ ਫੈਸਲਾ ਬਦਲ ਦਿੱਤਾ ਤਾਂ ਜੋ ਵੋਟਾਂ ਦੀ ਗਿਣਤੀ ਸਮੇਂ ਘਪਲਾ ਕੀਤਾ ਜਾ ਸਕੇ ਅਤੇ ਲੋਕਤੰਤਰ ਦਾ ਘਾਣ ਕਰਕੇ ਚੋਣਾਂ ਦੀ ਲੁੱਟ ਕੀਤੀ ਜਾ ਸਕੇ।
ਭਾਜਪਾ ਪ੍ਰਧਾਨ ਨੇ ਕਿਹਾ ਕਿ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਚੋਣਾਂ ਸਮੇਂ ਜਿਵੇਂ ਪਟਿਆਲਾ ਵਿਚ ਪੁਲਿਸ ਅਫ਼ਸਰ ਦੀ ਆਡੀਓ ਕਾਲ ਵਾਇਰਲ ਹੋਈ ਸੀ ਉਸ ਤੋਂ ਸਪੱਸ਼ਟ ਹੋ ਗਿਆ ਸੀ ਕਿ ਆਪ ਸਰਕਾਰ ਉਹ ਚੋਣਾਂ ਕਿਵੇਂ ਲੁੱਟੀਆਂ ਤੇ ਉਹੀ ਖੇਡ ਹੁਣ ਸਥਾਨਕ ਸਰਕਾਰਾਂ ਦੀਆਂ ਚੋਣਾਂ ਵਿਚ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਭਾਜਪਾ ਇਸਦਾ ਡੱਟ ਕੇ ਵਿਰੋਧ ਕਰੇਗੀ। ਉਨ੍ਹਾਂ ਨੇ ਇਹ ਵੀ ਕਿਹਾ ਕਿ ਬੀਤੇ ਕੱਲ ਤੱਕ ਰਾਖਵਾਂਕਰਨ ਦੇ ਵਾਰਡਾਂ ਬਦਲੇ ਜਾ ਰਹ ਸਨ। ਕਈ ਥਾਂਈ ਲੋਕਾਂ ਨੂੰ ਵੋਟਰ ਲਿਸਟ ਨਹੀਂ ਮਿਲ ਰਹੀ ਜਦ ਕਿ ਵਾਰਡਬੰਦੀ ਵਿਚ ਵੀ ਵੱਡੇ ਗੋਲਮਾਲ ਕੀਤੇ ਗਏ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਚੋਣ ਕਮਿਸ਼ਨਰ ਆਪਣੀ ਨਿਰਪੱਖਤਾ ਬਣਾਈ ਰੱਖਣ ਲਈ ਤੁਰੰਤ ਆਪਣਾ ਫੈਸਲਾ ਬਦਲੇ ਅਤੇ ਨਿਯਮਾਂ ਅਤੇ ਸਮੇਂ ਸਮੇਂ ਤੇ ਮਾਨਯੋਗ ਸੁਪਰੀਮ ਕੋਰਟ ਦੀਆਂ ਆਈਆਂ ਹਦਾਇਤਾਂ ਦੇ ਮੱਦੇਨਜਰ ਰਵਾਇਤ ਅਨੁਸਾਰ ਈਵੀਐਮ ਨਾਲ ਹੀ ਮਤਦਾਨ ਕਰਵਾਇਆ ਜਾਵੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...