ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਗੋਇਲ

by | Jul 30, 2026 | breaking news, daily, politics | 0 comments

ਕਿਹਾ, ਸਨੌਰ ਹਲਕੇ ’ਚ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹੇ ਅਤੇ ਮਾਈਨਰ ਪੱਕੇ ਕਰਕੇ ਪਾਣੀ ਟੇਲਾਂ ਤੱਕ ਪਹੁੰਚਾਇਆ

ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ- ਗੋਇਲ

ਭਗਵੰਤ ਮਾਨ ਸਰਕਾਰ ਨੇ ਸਨੌਰ ਹਲਕੇ ਦੇ ਲੋਕਾਂ ਲਈ ਖਜ਼ਾਨੇ ਦਾ ਮੂੰਹ ਖੋਲ੍ਹ ਕੇ 200 ਕਰੋੜ ਰੁਪਏ ਦੇ ਵਿਕਾਸ ਕਾਰਜ ਕਰਵਾਏ: ਰਣਜੋਧ ਸਿੰਘ ਹਡਾਣਾ

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਦੀ ਆਮਦ ’ਤੇ ਪਿੰਡ ਹਡਾਣਾ ਵਿਖੇ ਸਨੌਰ ਹਲਕੇ ਦੇ ਲੋਕਾਂ ਦਾ ਹੋਇਆ ਵਿਸ਼ਾਲ ਇਕੱਠ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਹਲਕਾ ਸਨੌਰ ਦੇ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਪਿੰਡ ਹਡਾਣਾ ਵਿਖੇ 68 ਕਰੋੜ ਰੁਪਏ ਦੀ ਲਾਗਤ ਨਾਲ 106.72 ਕਿਲੋਮੀਟਰ ਲੰਬੇ 5 ਰਜਬਾਹਿਆਂ ਅਤੇ ਮਾਈਨਰਾਂ ਨੂੰ ਪੱਕਾ ਕਰਨ ਦੇ ਪ੍ਰੋਜੈਕਟ ਦਾ ਉਦਘਾਟਨ ਕੀਤਾ, ਜਿਸ ਨਾਲ ਨਹਿਰੀ ਪਾਣੀ ਟੇਲਾਂ ਤੱਕ ਪਹੁੰਚੇਗਾ। ਇਸ ਮੌਕੇ ਵਿਧਾਇਕ ਗੁਰਲਾਲ ਘਨੌਰ ਵੀ ਮੌਜੂਦ ਸਨ। ਸਮਾਗਮ ਦੌਰਾਨ ਪਿੰਡ ਹਡਾਣਾ ਵਿਖੇ ਹਲਕੇ ਦੇ ਵਸਨੀਕਾਂ ਦੇ ਵਿਸ਼ਾਲ ਇਕੱਠ ਨੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਦਾ ਭਰਵਾਂ ਸਵਾਗਤ ਕੀਤਾ।

ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਬਰਿੰਦਰ ਗੋਇਲ ਨੇ ਦੱਸਿਆ ਕਿ ਹੁਣ ਸਨੌਰ ਹਲਕੇ ਦੇ 79 ਪਿੰਡਾਂ ਦੀ 96,598 ਏਕੜ ਜ਼ਮੀਨ ਨੂੰ ਸਿੰਚਾਈ ਲਈ ਨਹਿਰੀ ਪਾਣੀ ਮਿਲੇਗਾ। ਉਨ੍ਹਾਂ ਨੇ ਅਫਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਨਹਿਰੀ ਪਾਣੀ ਕਿਸਾਨਾਂ ਦੇ ਖੇਤਾਂ ਤੱਕ ਪਹੁੰਚਾਉਣ ਲਈ ਕੋਈ ਠੋਸ ਉਪਰਾਲਾ ਨਹੀਂ ਕੀਤਾ, ਸਗੋਂ ਪੰਜਾਬ ਦੇ ਹਿੱਸੇ ਦਾ ਪਾਣੀ ਵੀ ਦੂਜੇ ਸੂਬਿਆਂ ਨੂੰ ਜਾਂਦਾ ਰਿਹਾ।

ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਅਤੇ ਕਿਸਾਨਾਂ ਦੀਆਂ ਅਸਲ ਸਮੱਸਿਆਵਾਂ ਦੇ ਹੱਲ ਲਈ ਕੰਮ ਕਰ ਰਹੀ ਹੈ ਅਤੇ ਪੰਜਾਬ ਦੇ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਲਈ ਨਹਿਰੀ ਪਾਣੀ ਦੀ ਵੱਧ ਤੋਂ ਵੱਧ ਵਰਤੋਂ ਯਕੀਨੀ ਬਣਾਈ ਜਾ ਰਹੀ ਹੈ।

ਜਲ ਸਰੋਤ, ਖਣਨ ਤੇ ਭੂ-ਵਿਗਿਆਨ ਅਤੇ ਭੂਮੀ ਤੇ ਪਾਣੀ ਦੀ ਸੰਭਾਲ ਮੰਤਰੀ ਨੇ ਦੱਸਿਆ ਕਿ ਸਨੌਰ ਹਲਕੇ ਵਿੱਚ ਅੱਜ 28.76 ਕਿਲੋਮੀਟਰ ਘੜਾਮ ਰਜਬਾਹਾ ਸਿਸਟਮ ਨੂੰ ਪੱਕਾ ਕਰਨ ਸਮੇਤ 18.13 ਕਿਲੋਮੀਟਰ ਫਤਿਹਪੁਰ ਮਾਈਨਰ, 29.97 ਕਿਲੋਮੀਟਰ ਸਨੌਰ ਰਜਬਾਹਾ, 14.93 ਕਿਲੋਮੀਟਰ ਉਦੇਪੁਰ ਮਾਈਨਰ ਅਤੇ 14.93 ਕਿਲੋਮੀਟਰ ਬਲਬੇੜਾ ਮਾਈਨਰ ਨੂੰ ਪੱਕਾ ਕਰਨ ਦਾ ਕੰਮ ਮੁਕੰਮਲ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਹਲਕਾ ਸਨੌਰ ਵਿੱਚ 9 ਕਰੋੜ ਰੁਪਏ ਦੀ ਲਾਗਤ ਨਾਲ ਬਲਬੇੜਾ ਅਤੇ ਸਨੌਰ ਰਜਬਾਹਿਆਂ ਦੇ ਵੱਖ-ਵੱਖ ਮੋਘਿਆਂ ’ਤੇ 34.78 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਉਣ ਦਾ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ 2,728 ਏਕੜ ਰਕਬਾ ਹੋਰ ਨਹਿਰੀ ਸਿੰਚਾਈ ਅਧੀਨ ਆ ਜਾਵੇਗਾ।

ਨਹਿਰੀ ਪ੍ਰੋਜੈਕਟਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਰਣਜੋਧ ਸਿੰਘ ਹਡਾਣਾ ਨੇ ਦੱਸਿਆ ਕਿ ਮਾਨ ਸਰਕਾਰ ਵੱਲੋਂ ਇਨ੍ਹਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਅਖ਼ੀਰਲੇ ਖੇਤਾਂ ਤੱਕ ਵੀ ਪੂਰਾ ਨਹਿਰੀ ਪਾਣੀ ਪਹੁੰਚੇਗਾ, ਜਿਸ ਨਾਲ ਕਿਸਾਨਾਂ ਦੀ ਲਾਗਤ ਘਟੇਗੀ ਅਤੇ ਫ਼ਸਲਾਂ ਦੇ ਝਾੜ ਵਿੱਚ ਵੱਡਾ ਵਾਧਾ ਹੋਵੇਗਾ। ਉਨ੍ਹਾਂ ਇਲਾਕੇ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਨਹਿਰੀ ਪਾਣੀ ਦੀਆਂ ਮੰਗਾਂ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਗੋਇਲ ਦਾ ਉਚੇਚੇ ਤੌਰ ‘ਤੇ ਧੰਨਵਾਦ ਕੀਤਾ।
ਹਡਾਣਾ ਨੇ ਸਮਾਗਮ ਵਿੱਚ ਪਹੁੰਚੀ ਭਾਰੀ ਸੰਗਤ ਦਾ ਸ਼ੁਕਰਾਨਾ ਕਰਦਿਆਂ ਭਾਵੁਕ ਅੰਦਾਜ਼ ਵਿੱਚ ਆਖਿਆ, “ਪਿੰਡ ਹਡਾਣਾ ਦੀ ਧਰਤੀ ‘ਤੇ ਅੱਜ ਜੋ ਪਿਆਰ, ਸਤਿਕਾਰ ਅਤੇ ਵਿਸ਼ਵਾਸ ਹਲਕਾ ਸਨੌਰ ਦੀ ਸੰਗਤ ਨੇ ਮੈਨੂੰ ਬਖ਼ਸ਼ਿਆ ਹੈ, ਮੈਂ ਉਸ ਦਾ ਸਦਾ ਰਿਣੀ ਰਹਾਂਗਾ। ਇਹ ਵੱਡਾ ਇਕੱਠ ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਸਾਫ਼-ਨੀਅਤ ਅਤੇ ਵਿਕਾਸਮੁਖੀ ਨੀਤੀਆਂ ਤੋਂ ਬੇਹੱਦ ਸੰਤੁਸ਼ਟ ਹਨ।” ਉਨ੍ਹਾਂ ਭਰੋਸਾ ਦਿਵਾਇਆ ਕਿ ਹਲਕੇ ਵਿੱਚ ਸ਼ੁਰੂ ਹੋਇਆ ਵਿਕਾਸ ਦਾ ਇਹ ਦੌਰ ਰੁਕਣ ਨਹੀਂ ਦਿੱਤਾ ਜਾਵੇਗਾ ਅਤੇ ਹਰ ਪਿੰਡ ਤੇ ਵਾਰਡ ਤੱਕ ਬੁਨਿਆਦੀ ਸਹੂਲਤਾਂ ਪਹੁੰਚਾਈਆਂ ਜਾਣਗੀਆਂ।

ਇਸ ਮੌਕੇ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਮਾਰਕੇਟ ਕਮੇਟੀ ਦੁਧਨ ਸਾਧਾ, ਹਨੀ ਮਾਹਲਾ ਚੇਅਰਮੈਨ ਮਾਰਕਿਟ ਕਮੇਟੀ ਡਕਾਲਾ, ਹੈਪੀ ਪਹਾੜੀਪੁਰ ਚੇਅਰਮੈਨ ਬਲਾਕ ਸਮਿਤੀ ਸਨੌਰ, ਚਰਨਜੀਤ ਸਿੰਘ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਸਿਮਰਜੀਤ ਸਿੰਘ ਸੋਹਲ ਵਾਈਸ ਚੇਅਰਮੈਨ ਬਲਾਕ ਸਮਿਤੀ ਭੁਨਰਹੇੜੀ, ਹਰਪ੍ਰੀਤ ਸਿੰਘ ਘੁਮਾਣ ਵਾਈਸ ਚੇਅਰਮੈਨ ਬਲਾਕ ਸਮਿਤੀ ਸਨੌਰ, ਰਾਮ ਇੰਦਰ ਸਿੰਘ ਜਮਨਾ, ਰਾਜਾ ਧੰਜੂ ਬਲਾਕ ਪ੍ਰਧਾਨ, ਕਰਮ ਸਿੰਘ ਪ੍ਰਿੰਸੀਪਲ, ਰਾਜਬੰਸ ਸਿੰਘ ਆਪ ਆਗੂ, ਡਾ. ਹਰਨੇਕ ਸਿੰਘ, ਡਰੇਨੇਜ ਦੇ ਨਿਗਰਾਨ ਇੰਜੀਨੀਅਰ ਰਜਿੰਦਰ ਘਈ, ਕਾਰਜਕਾਰੀ ਇੰਜੀਨੀਅਰ ਗੁਨਦੀਪ ਸਿੰਘ ਤੋਂ ਇਲਾਵਾ ‘ਆਪ’ ਦੇ ਸੀਨੀਅਰ ਆਗੂ, ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰ, ਵੱਖ-ਵੱਖ ਪਿੰਡਾਂ ਦੇ ਮੌਜੂਦਾ ਤੇ ਸਾਬਕਾ ਸਰਪੰਚ-ਪੰਚ, ਸਮਾਜਿਕ ਆਗੂ ਅਤੇ ਭਾਰੀ ਗਿਣਤੀ ਵਿੱਚ ਸਥਾਨਕ ਕਿਸਾਨ ਤੇ ਇਲਾਕਾ ਵਾਸੀ ਹਾਜ਼ਰ ਸਨ। ਸਮਾਗਮ ਦੇ ਅੰਤ ਵਿੱਚ ਸਾਰੀਆਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ ਅਤੇ ਹਲਕੇ ਦੀ ਚੜ੍ਹਦੀ ਕਲਾ ਲਈ ਇੱਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ ਗਿਆ।

ਇਸ ਮੌਕੇ ਪਹੁੰਚੇ ਹਲਕਾ ਵਾਸੀਆਂ ਦੇ ਅਥਾਹ ਉਤਸ਼ਾਹ ਅਤੇ ਠਾਠਾਂ ਮਾਰਦੇ ਇਕੱਠ ਨੇ ਇੱਕ ਛੋਟੇ ਜਿਹੇ ਸਮਾਗਮ ਨੂੰ ਵਿਸ਼ਾਲ ਰੈਲੀ ਦੇ ਰੂਪ ਵਿੱਚ ਤਬਦੀਲ ਕਰ ਦਿੱਤਾ, ਜਿਸ ਨਾਲ ਪੂਰੇ ਇਲਾਕੇ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...