ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ

*ਸਪੀਕਰ ਨੇ ਭਾਰਤੀ ਮਹਿਲਾ ਕ੍ਰਿਕੇਟ ਟੀਮ ਨੂੰ ਵਧਾਈ ਦਿੱਤੀ*

*ਪੰਜਾਬ ਦੀ ਬੇਟੀ ਹਰਮਨਪੀਟ ਕੌਰ ਨੇ ਧੀਆਂ ਦਾ ਮਾਣ ਵਧਾਇਆ*

ਚੰਡੀਗੜ੍ਹ, 3 ਨਵੰਬਰ 2025—

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੀ ਧੀ ਹਰਮਨਪੀਤ ਕੌਰ ਨੂੰ ਦਿਲੋਂ ਮੁਬਾਰਕਬਾਦ ਦਿੱਤੀ ਹੈ, ਜਿਸਨੇ ਭਾਰਤੀ ਮਹਿਲਾ ਕਿ੍ਰਕਟ ਟੀਮ ਦੀ ਕਪਤਾਨ ਵਜੋਂ ਇਤਿਹਾਸ ਰਚਿਆ ਹੈ ਅਤੇ ਆਪਣੀ ਅਗਵਾਈ ਹੇਠ ਭਾਰਤ ਨੂੰ ਵਰਲਡ ਕੱਪ ਜਿਤਾਇਆ ਹੈ।

ਸਪੀਕਰ ਸੰਧਵਾਂ ਨੇ ਕਿਹਾ ਕਿ ਹਰਮਨਪੀਤ ਕੌਰ ਨੇ ਆਪਣੀ ਲਗਨ, ਮਿਹਨਤ ਅਤੇ ਅਦਮਿਯ ਜਜ਼ਬੇ ਨਾਲ ਨਾ ਸਿਰਫ਼ ਪੰਜਾਬ ਦਾ, ਸਗੋਂ ਸਾਰੇ ਦੇਸ਼ ਦਾ ਮਾਣ ਵਧਾਇਆ ਹੈ। ਉਸਨੇ ਸਾਬਤ ਕੀਤਾ ਹੈ ਕਿ ਜੇਕਰ ਇਰਾਦੇ ਪੱਕੇ ਹੋਣ ਤਾਂ ਧੀਆਂ ਕਿਸੇ ਵੀ ਖੇਤਰ ਵਿੱਚ ਪੁੱਤਰਾਂ ਤੋਂ ਘੱਟ ਨਹੀਂ।

ਉਹਨਾਂ ਨੇ ਕਿਹਾ ਕਿ ਹਰਮਨਪੀਤ ਕੌਰ ਨੇ ਖੇਡ ਜਗਤ ਵਿੱਚ ਨਵਾਂ ਇਤਿਹਾਸ ਰਚ ਕੇ ਹਰ ਇਕ ਮਾਂ-ਪਿਉ ਦੀਆਂ ਧੀਆਂ ਨੂੰ ਪ੍ਰੇਰਣਾ ਦਿੱਤੀ ਹੈ। ਇਹ ਜਿੱਤ ਮਹਿਲਾਵਾਂ ਦੇ ਸ਼ਕਤੀਕਰਨ ਦਾ ਪ੍ਰਤੀਕ ਹੈ ਅਤੇ ਖੇਡਾਂ ਵਿੱਚ ਨਵੇਂ ਸੁਨਹਿਰੀ ਯੁੱਗ ਦੀ ਸ਼ੁਰੂਆਤ ਹੈ।

ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਨੇ ਹਮੇਸ਼ਾ ਹੌਸਲੇ ਅਤੇ ਹਿੰਮਤ ਨਾਲ ਦੁਨੀਆ ਅੱਗੇ ਆਪਣੀ ਕਾਬਲੀਅਤ ਸਾਬਤ ਕੀਤੀ ਹੈ ਅਤੇ ਹਰਮਨਪੀਤ ਕੌਰ ਦੀ ਇਹ ਜਿੱਤ ਉਸਦਾ ਸਭ ਤੋਂ ਤਾਜ਼ਾ ਉਦਾਹਰਨ ਹੈ।

×