ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਪੰਜਾਬੀਆਂ ਨੂੰ ਹੋਲੀ ਅਤੇ ਹੋਲਾ ਮੁਹੱਲਾ ਦੇ ਪਵਿੱਤਰ ਤਿਉਹਾਰ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ।
ਉਨ੍ਹਾਂ ਕਿਹਾ ਕਿ ਇਹ ਤਿਉਹਾਰ ਪੰਜਾਬੀਆਂ ਦੇ ਜੀਵਨ ਨੂੰ ਖੁਸ਼ੀਆਂ, ਚੰਗੀ ਸਿਹਤ ਅਤੇ ਖੁਸ਼ਹਾਲੀ ਨਾਲ ਭਰ ਦੇਵੇ । ਉਨ੍ਹਾਂ ਅਰਦਾਸ ਕੀਤੀ ਕਿ ਪਰਮਾਤਮਾ ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਕਰੇ।