ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ)- 2026 ਤਹਿਤ ਡ੍ਰਾਫਟ ਇਲੈਕਟੋਰਲ ਰੋਲ ਪ੍ਰਕਾਸ਼ਿਤ

by | Jul 21, 2026 | breaking news, daily, politics | 0 comments

ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ)- 2026 ਦੇ ਤੀਸਰੇ ਪੜਾਅ ਦੇ ਤਹਿਤ ਯੂ.ਟੀ. ਚੰਡੀਗੜ੍ਹ ਵਿੱਚ ਮਿਤੀ 15.06.2026 ਤੋਂ 14.07.2026 ਤੱਕ ਗਣਨਾ ਪੜਾਅ ਸੰਪੰਨ ਕੀਤਾ ਗਿਆ। ਸ਼ਡਿਊਲ ਦੇ ਅਨੁਸਾਰ ਮਿਤੀ 21.07.2026 ਨੂੰ ਡ੍ਰਾਫਟ ਇਲੈਕਟੋਰਲ ਰੋਲ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ।

ਆਮ ਜਨਤਾ ਅਤੇ ਸਾਰੀਆਂ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੀ ਜਾਣਕਾਰੀ ਲਈ ਸੂਚਿਤ ਕੀਤਾ ਜਾਂਦਾ ਹੈ ਕਿ ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਤੋਂ ਬਾਅਦ, 01-ਚੰਡੀਗੜ੍ਹ ਸੰਸਦੀ ਹਲਕੇ ਲਈ ਡ੍ਰਾਫਟ ਇਲੈਕਟੋਰਲ ਰੋਲ ਮਿਤੀ 21.07.2026 ਨੂੰ ਪ੍ਰਕਾਸ਼ਿਤ ਕੀਤੀ ਜਾ ਰਹੀ ਹੈ ਜਿਸ ਦੀ ਯੋਗਤਾ ਮਿਤੀ 01.07.2026 ਹੈ। ਡ੍ਰਾਫਟ ਇਲੈਕਟੋਰਲ ਰੋਲ ਵਿੱਚ ਉਨ੍ਹਾਂ ਇਲੈਟਰਸ ਦੇ ਨਾਮ ਸ਼ਾਮਲ ਹਨ ਜਿਨ੍ਹਾਂ ਨੇ ਘਰ-ਘਰ ਗਣਨਾ ਪੜਾਅ ਦੌਰਾਨ ਆਪਣੇ ਗਣਨਾ ਫਾਰਮ ਜਮ੍ਹਾਂ ਕਰਵਾਏ ਹਨ।

ਜਿਨ੍ਹਾਂ ਨਾਗਰਿਕਾਂ ਦੇ ਨਾਮ ਡ੍ਰਾਫਟ ਇਲੈਕਟੋਰਲ ਰੋਲ ਵਿੱਚ ਨਹੀਂ ਹਨ, ਉਹ ਆਪਣਾ ਨਾਮ ਇਲੈਕਟੋਰਲ ਰੋਲ ਵਿੱਚ ਸ਼ਾਮਲ ਕਰਵਾਉਣ ਲਈ ਨਿਰਧਾਰਿਤ ਘੋਸ਼ਣਾ ਅਤੇ ਸਹਾਇਕ ਦਸਤਾਵੇਜ਼ਾਂ ਸਹਿਤ ਮਿਤੀ 21.07.2026 ਤੋਂ 20.08.2026 ਤੱਕ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੇ ਦੌਰਾਨ ਦਾਅਵਾ ਪ੍ਰਸਤੁਤ ਕਰ ਸਕਦੇ ਹਨ।

ਅਜਿਹੇ ਯੁਵਾ ਨਾਗਰਿਕ ਜੋ 01.07.2026 ਨੂੰ ਜਾਂ ਇਸ ਤੋਂ ਪਹਿਲਾਂ 18 ਸਾਲ ਦੀ ਉਮਰ ਪ੍ਰਾਪਤ ਕਰ ਚੁੱਕੇ ਹਨ ਜਾਂ ਪ੍ਰਾਪਤ ਕਰ ਲੈਣਗੇ, ਉਹ ਵੀ ਨਿਰਧਾਰਿਤ ਘੋਸ਼ਣਾ-ਪੱਤਰ ਸਹਿਤ ਫਾਰਮ-6 ਜਮ੍ਹਾਂ ਕਰਵਾ ਕੇ ਇਲੈਕਟੋਰਲ ਰੋਲ ਵਿੱਚ ਆਪਣਾ ਨਾਮ ਦਰਜ ਕਰਵਾਉਣ ਦੇ ਪਾਤਰ ਹਨ।

ਇਲੈਕਟੋਰਲ ਰੋਲ ਵਿੱਚ ਐਂਟਰੀਆਂ ਵਿੱਚ ਸੰਸ਼ੋਧਨ, ਇਲੈਕਟਰ ਫੋਟੋ ਪਹਿਚਾਣ ਪੱਤਰ (ਈਪੀਆਈਸੀ) ਦੀ ਤਬਦੀਲੀ ਜਾਂ ਪਤਾ ਬਦਲਣ ਦੇ ਇੱਛੁਕ ਵੋਟਰ ਈਸੀਆਈਨੈੱਟ (ECINET) ਮੋਬਾਈਲ ਐਪ ਜਾਂ ਈਸੀਆਈਨੈੱਟ (ECINET) ਪੋਰਟਲ ਦੇ ਜ਼ਰੀਏ ਔਨਲਾਇਨ ਜਾਂ ਸਬੰਧਿਤ ਬੂਥ ਲੈਵਲ ਅਫ਼ਸਰ ਦੇ ਜ਼ਰੀਏ ਔਫਲਾਇਨ ਫਾਰਮ-8 ਜਮ੍ਹਾਂ ਕਰਵਾ ਸਕਦੇ ਹਨ।

ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਇਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਨੈੱਟ (ECINET) ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੀਐੱਲਓ ਨਾਲ ਕਾਲ ਰਿਕੁਐਸਟ ਬੁੱਕ ਕਰੋ” ਸੁਵਿਧਾ ਦਾ ਉਪਯੋਗ ਕਰ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...