ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ), 2026 ਦੇ ਤੀਜੇ ਪੜਾਅ ਦੇ ਸ਼ਡਿਊਲ ਦੇ ਅਨੁਸਾਰ, 01-ਚੰਡੀਗੜ੍ਹ ਸੰਸਦੀ ਹਲਕੇ ਦੀ ਡ੍ਰਾਫਟ ਇਲੈਕਟੋਰਲ ਰੋਲ ਅੱਜ ਮਿਤੀ 21 ਜੁਲਾਈ, 2026 ਨੂੰ ਪ੍ਰਕਾਸ਼ਿਤ ਕਰ ਦਿੱਤੀ ਗਈ।

by | Jul 23, 2026 | daily, politics | 0 comments

ਰਿਵਿਜ਼ਨ ਪ੍ਰਕਿਰਿਆ ਦੇ ਤਹਿਤ ਅੱਜ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨਾਲ
ਸ਼੍ਰੀ ਅਮਨਦੀਪ ਸਿੰਘ ਭੱਟੀ, ਪੀਸੀਐੱਸ, ਚੋਣ ਰਜਿਸਟ੍ਰੇਸ਼ਨ ਅਫ਼ਸਰ-ਅਤੇ-ਐਡੀਸ਼ਨਲ ਡਿਪਟੀ ਕਮਿਸ਼ਨਰ, ਯੂ.ਟੀ., ਚੰਡੀਗੜ੍ਹ ਦੀ ਪ੍ਰਧਾਨਗੀ ਵਿੱਚ ਇੱਕ ਮੀਟਿੰਗ ਆਯੋਜਿਤ ਕੀਤੀ ਗਈ।

ਮੀਟਿੰਗ ਦੇ ਦੌਰਾਨ ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਡ੍ਰਾਫਟ ਇਲੈਕਟੋਰਲ ਰੋਲ ਦੇ ਪ੍ਰਕਾਸ਼ਨ ਬਾਰੇ ਜਾਣਕਾਰੀ ਦਿੱਤੀ ਅਤੇ ਉਨ੍ਹਾਂ ਨੂੰ ਡ੍ਰਾਫਟ ਇਲੈਕਟੋਰਲ ਰੋਲ ਦੀਆਂ ਕਾਪੀਆਂ ਵੀ ਉਪਲਬਧ ਕਰਵਾਈਆਂ।

ਡ੍ਰਾਫਟ ਇਲੈਕਟੋਰਲ ਰੋਲ ਸੀਈਓ, ਯੂ.ਟੀ., ਚੰਡੀਗੜ੍ਹ ਦੀ ਵੈੱਬਸਾਇਟ www.ceochandigarh.gov.in, ਅਤੇ ਨਾਗਰਿਕ ਪੋਰਟਲ voters.eci.gov.in ‘ਤੇ ਵੀ ਉਪਲਬਧ ਹੈ

ਜਿਨ੍ਹਾਂ ਨਾਗਰਿਕਾਂ ਦੇ ਨਾਮ ਡ੍ਰਾਫਟ ਇਲੈਕਟੋਰਲ ਰੋਲ ਵਿੱਚ ਸ਼ਾਮਲ ਨਹੀਂ ਹਨ, ਉਹ ਨਿਰਧਾਰਿਤ ਘੋਸ਼ਣਾ-ਪੱਤਰ ਅਤੇ ਜ਼ਰੂਰੀ ਸਹਾਇਕ ਦਸਤਾਵੇਜ਼ਾਂ ਸਹਿਤ ਆਪਣੇ ਨਾਮ ਨੂੰ ਇਲੈਕਟੋਰਲ ਰੋਲ ਵਿੱਚ ਸ਼ਾਮਲ ਕਰਵਾਉਣ ਹਿਤ 21.07.2026 ਤੋਂ 20.08.2026 ਤੱਕ ਚਲਣ ਵਾਲੀ ਦਾਅਵਿਆਂ ਅਤੇ ਇਤਰਾਜ਼ਾਂ ਦੀ ਮਿਆਦ ਦੇ ਦੌਰਾਨ ਆਪਣਾ ਦਾਅਵਾ ਪ੍ਰਸਤੁਤ ਕਰ ਸਕਦੇ ਹਨ।

ਚੋਣ ਰਜਿਸਟ੍ਰੇਸ਼ਨ ਅਧਿਕਾਰੀ ਨੇ ਅੱਗੇ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਪ੍ਰਾਪਤ ਦਾਅਵਿਆਂ ਅਤੇ ਇਤਰਾਜ਼ਾਂ ਦੀ ਸੂਚੀ ਹਰੇ ਹਫ਼ਤੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਸਾਂਝੀ ਕੀਤੀ ਜਾਵੇਗੀ।

ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਨਿਰਧਾਰਿਤ ਫਾਰਮਾਂ ਬਾਰੇ ਵੀ ਸੂਚਿਤ ਕੀਤਾ ਗਿਆ, ਜਿਨ੍ਹਾਂ ਵਿੱਚ ਨਾਮ ਸ਼ਾਮਲ ਕਰਵਾਉਣ ਹਿਤ ਫਾਰਮ-6, ਨਾਮ ਹਟਾਉਣ ਲਈ ਫਾਰਮ-7 ਅਤੇ ਐਂਟਰੀਆਂ ਵਿੱਚ ਸੰਸ਼ੋਧਨ, ਰਿਹਾਇਸ਼ ਬਦਲਣ, ਈਪੀਆਈਸੀ (EPIC) ਦੀ ਤਬਦੀਲੀ ਅਤੇ ਦਿੱਵਯਾਂਗ (PwD) ਸਥਿਤੀ ਅੰਕਿਤ ਕਰਵਾਉਣ ਹਿਤ ਫਾਰਮ-8 ਸ਼ਾਮਲ ਹਨ। ਉਨ੍ਹਾਂ ਨੂੰ ਵਿਭਿੰਨ ਆਈਸੀਟੀ ਐਪਲੀਕੇਸ਼ਨਾਂ ਅਤੇ ਪੋਰਟਲਾਂ ਬਾਰੇ ਵੀ ਜਾਣੂ ਕਰਵਾਇਆ ਗਿਆ, ਜਿਨ੍ਹਾਂ ਵਿੱਚ ਸਿਟੀਜ਼ਨ ਸਰਵਿਸ ਪੋਰਟਲ, ਦਿੱਵਯਾਂਗਜਨਾਂ ਹਿਤ ਸਕਸ਼ਮ ਐਪ ਅਤੇ “ਬੁੱਕ ਏ ਕਾਲ ਰਿਕੁਐਸਟ ਵਿਦ ਬੀਐੱਲਓ” ਸੁਵਿਧਾ ਬਾਰੇ ਵੀ ਜਾਣਕਾਰੀ ਦਿੱਤੀ ਗਈ। ਨਾਲ ਹੀ, ਉਨ੍ਹਾਂ ਨੂੰ 575 ਪੋਲਿੰਗ ਸਟੇਸ਼ਨਾਂ ਦੇ ਤਰਕਸੰਗਤੀਕਰਨ ਦੇ ਮੱਦੇਨਜ਼ਰ ਬੂਥ ਲੈਵਲ ਏਜੰਟ (ਬੀਐੱਲਏ) ਨਿਯੁਕਤ ਕਰਨ ਅਤੇ ਪੁਨਰਗਠਨ ਕਰਨ ਦੀ ਬੇਨਤੀ ਕੀਤੀ ਗਈ।

ਇਸ ਤੋਂ ਇਲਾਵਾ, ਚੋਣ ਰਜਿਸਟ੍ਰੇਸ਼ਨ ਅਫ਼ਸਰ ਨੇ ਦੱਸਿਆ ਕਿ ਉਨ੍ਹਾਂ ਵੋਟਰਾਂ ਨੂੰ ਨੋਟਿਸ ਜਾਰੀ ਕੀਤੇ ਜਾਣਗੇ ਜਿਨ੍ਹਾਂ ਨੇ ਸਪੈਸ਼ਲ ਇੰਟੈਂਸਿਵ ਰਿਵਿਜ਼ਨ ਦੌਰਾਨ ਨਿਰਧਾਰਿਤ ਘੋਸ਼ਣਾ ਪੱਤਰ ਜਮ੍ਹਾਂ ਨਹੀਂ ਕਰਵਾਇਆ ਹੈ ਅਤੇ ਜਿਨ੍ਹਾਂ ਦੇ ਚੋਣ ਰਿਕਾਰਡ ਵਿੱਚ ਵਿਸੰਗਤੀਆਂ ਹਨ। ਕਿਸੇ ਵੀ ਪ੍ਰਕਾਰ ਦੀ ਸਹਾਇਤਾ ਲਈ ਨਾਗਰਿਕ ਵੋਟਰ ਹੈਲਪਲਾਇਨ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ ਜਾਂ ਈਸੀਆਈਨੈੱਟ (ECINET) ਮੋਬਾਈਲ ਐਪਲੀਕੇਸ਼ਨ ‘ਤੇ ਉਪਲਬਧ “ਬੁੱਕ ਏ ਕਾਲ ਰਿਕੁਐਸਟ ਵਿਦ ਬੀਐੱਲਓ” ਸੁਵਿਧਾ ਦਾ ਲਾਭ ਉਠਾ ਸਕਦੇ ਹਨ।

ਉਹ ਯੁਵਾ ਨਾਗਰਿਕ ਜੋ 01.07.2026 ਨੂੰ ਜਾਂ ਇਸ ਤੋਂ ਪਹਿਲਾਂ 18 ਵਰ੍ਹਿਆਂ ਦੀ ਉਮਰ ਪ੍ਰਾਪਤ ਕਰ ਚੁੱਕੇ ਹਨ ਜਾਂ ਪ੍ਰਾਪਤ ਕਰਨਗੇ, ਉਹ ਵੀ ਨਿਰਧਾਰਿਤ ਘੋਸ਼ਣਾ ਪੱਤਰ ਸਹਿਤ ਫਾਰਮ-6 ਜਮ੍ਹਾਂ ਕਰਕੇ ਆਪਣਾ ਨਾਮ ਇਲੈਕਟੋਰਲ ਰੋਲ ਵਿੱਚ ਦਰਜ ਕਰਵਾਉਣ ਲਈ ਪਾਤਰ ਹਨ। ਇਲੈਕਟੋਰਲ ਰੋਲ ਵਿੱਚ ਐਂਟਰੀਆਂ ਵਿੱਚ ਸੰਸ਼ੋਧਨ ਜਾਂ ਪਤਾ ਬਦਲਾਉਣ ਦੇ ਇੱਛੁਕ ਇਲੈਕਟਰਸ ਈਸੀਆਈਨੈੱਟ (ECINET) ਮੋਬਾਈਲ ਐਪ ਜਾਂ ਈਸੀਆਈਨੈੱਟ (ECINET) ਪੋਰਟਲ ਦੇ ਜ਼ਰੀਏ ਔਨਲਾਇਨ ਜਾਂ ਸਬੰਧਿਤ ਬੂਥ ਲੈਵਲ ਅਫ਼ਸਰ ਦੇ ਪਾਸ ਔਫਲਾਇਨ ਫਾਰਮ-8 ਜਮ੍ਹਾਂ ਕਰਵਾ ਸਕਦੇ ਹਨ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...