ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) 2026: ਚੰਡੀਗੜ੍ਹ ਵਿੱਚ ਦੋ-ਦਿਨਾਂ ਦੇ ਸਪੈਸ਼ਲ ਕੈਂਪਾਂ ਨੂੰ ਲੋਕਾਂ ਦਾ ਉਤਸ਼ਾਹਪੂਰਨ ਹੁੰਗਾਰਾ

by | Jun 28, 2026 | daily, election, politics | 0 comments

ਸਪੈਸ਼ਲ ਇੰਟੈੰਸਿਵ ਰਿਵਿਜ਼ਨ (ਐੱਸਆਈਆਰ/SIR) 2026 ਦੇ ਤਹਿਤ ਗਣਨਾ ਫਾਰਮ ਜਮ੍ਹਾਂ ਕਰਵਾਉਣ ਲਈ ਦੋ-ਦਿਨਾਂ ਦੇ ਸਪੈਸ਼ਲ ਕੈਂਪ 27 ਅਤੇ 28 ਜੂਨ ਨੂੰ ਕੇਂਦਰ ਸ਼ਾਸਿਤ ਪ੍ਰਦੇਸ਼ ਚੰਡੀਗੜ੍ਹ ਦੇ ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਸਫ਼ਲਤਾਪੂਰਵਕ ਸੰਪੰਨ ਹੋਏ।

ਬੜੀ ਸੰਖਿਆ ਵਿੱਚ ਸਥਾਨਕ ਨਿਵਾਸੀਆਂ ਨੇ ਇਨ੍ਹਾਂ ਕੈਂਪਾਂ ਵਿੱਚ ਪਹੁੰਚ ਕੇ ਆਪਣੇ ਗਣਨਾ ਫਾਰਮ ਜਮ੍ਹਾਂ ਕੀਤੇ। ਕੈਂਪਾਂ ਦੇ ਸਫ਼ਲ ਆਯੋਜਨ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਨੇ ਸਮਰਪਿਤ ਭਾਵ ਨਾਲ ਕਾਰਜ ਕਰਦੇ ਹੋਏ ਵੋਟਰਾਂ ਨੂੰ ਉਨ੍ਹਾਂ ਦੇ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਵਿੱਚ ਜ਼ਰੂਰੀ ਸਹਾਇਤਾ ਪ੍ਰਦਾਨ ਕੀਤੀ। ਹੁਣ ਤੱਕ ਪ੍ਰਾਪਤ ਗਣਨਾ ਫਾਰਮਾਂ ਵਿੱਚੋਂ 35% ਤੋਂ ਅਧਿਕ ਦਾ ਡਿਜੀਟਲੀਕਰਣ ਵੀ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਦੁਆਰਾ ਕੀਤਾ ਜਾ ਚੁੱਕਿਆ ਹੈ।

ਭਾਰਤ ਦੇ ਚੋਣ ਕਮਿਸ਼ਨ ਨੇ 14 ਮਈ, 2026 ਨੂੰ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) 2026 ਦੇ ਤੀਜੇ ਪੜਾਅ ਦੀ ਸਮਾਂ-ਸਾਰਣੀ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਚੰਡੀਗੜ੍ਹ ਵਿੱਚ
ਗਣਨਾ ਪ੍ਰਕਿਰਿਆ 15 ਜੂਨ, 2026 ਤੋਂ ਸ਼ੁਰੂ ਹੋਈ। ਮੁਹਿੰਮ ਦੇ ਪਹਿਲੇ ਹੀ ਹਫ਼ਤੇ ਵਿੱਚ ਬੂਥ ਲੈਵਲ ਅਫ਼ਸਰਾਂ (ਬੀਐੱਲਓਜ਼/BLOs) ਨੇ ਘਰ-ਘਰ ਜਾ ਕੇ ਗਣਨਾ ਫਾਰਮਾਂ ਦੀ 100% ਵੰਡ ਸਫ਼ਲਤਾਪੂਰਵਕ ਪੂਰੀ ਕਰ ਲਈ।

ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਘਰ-ਘਰ ਜਾ ਕੇ ਗਣਨਾ ਫਾਰਮ ਇਕੱਤਰ ਕਰਨ ਦੀ ਮੁਹਿੰਮ ਨਿਰੰਤਰ ਜਾਰੀ ਹੈ। ਜਿਨ੍ਹਾਂ ਵੋਟਰਾਂ ਨੇ ਅਜੇ ਤੱਕ ਆਪਣੇ ਗਣਨਾ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ ਆਪਣੇ ਖੇਤਰ ਦੇ ਬੀਐੱਲਓ (BLO) ਨੂੰ ਘਰ-ਘਰ ਦੌਰੇ ਕਰਨ ਦੇ ਦੌਰਾਨ ਆਪਣੇ ਢੰਗ ਨਾਲ ਭਰੇ ਹੋਏ ਫਾਰਮ ਸੌਂਪ ਸਕਦੇ ਹਨ ਜਾਂ ਈਸੀਆਈਨੈੱਟ (ECINet) ਪੋਰਟਲ (ecinet.eci.gov.in) ਜਾਂ ਈਸੀਆਈਨੈੱਟ (ECINet) ਮੋਬਾਈਲ ਐਪ ਦੇ ਜ਼ਰੀਏ ਔਨਲਾਇਨ ਵੀ ਜਮ੍ਹਾਂ ਕਰ ਸਕਦੇ ਹਨ।

ਕਿਸੇ ਵੀ ਪ੍ਰਕਾਰ ਦੀ ਸਹਾਇਤਾ ਜਾਂ ਜਾਣਕਾਰੀ ਲਈ ਨਾਗਰਿਕ ਈਸੀਆਈਨੈੱਟ (ECINet) ਐਪ ਅਤੇ ਪੋਰਟਲ ‘ਤੇ ਉਪਲਬਧ “ਬੁੱਕ ਏ ਕਾਲ” ਸੁਵਿਧਾ ਦੇ ਜ਼ਰੀਏ ਆਪਣੇ ਸਬੰਧਿਤ ਬੀਐੱਲਓ (BLO) ਨਾਲ ਸੰਪਰਕ ਕਰ ਸਕਦੇ ਹਨ। ਇਸ ਤੋਂ ਇਲਾਵਾ ਸਪੈਸ਼ਲ ਇੰਟੈਂਸਿਵ ਰਿਵਿਜ਼ਨ (ਐੱਸਆਈਆਰ/SIR) 2026 ਨਾਲ ਸਬੰਧਿਤ ਕਿਸੇ ਵੀ ਜਾਣਕਾਰੀ ਜਾਂ ਸਹਾਇਤਾ ਲਈ 24 ×7 ਉਪਲਬਧ ਵੋਟਰ ਹੈਲਪਲਾਇਨ 1950 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...