ਸਮਾਜ ਭਲਾਈ, ਮਹਿਲਾ ਅਤੇ ਬਾਲ ਵਿਕਾਸ ਵਿਭਾਗ, ਯੂਟੀ ਚੰਡੀਗੜ੍ਹ, ਜੂਨ 2025 ਦੇ ਮਹੀਨੇ ਦੌਰਾਨ ‘ਵਿਸ਼ਵ ਬਾਲ ਮਜ਼ਦੂਰੀ ਵਿਰੁੱਧ ਦਿਵਸ’ ਮਨਾ ਰਿਹਾ ਹੈ,

by | Jun 12, 2025 | breaking news, daily | 0 comments

ਜਿਸ ਦਾ ਉਦੇਸ਼ ਬਾਲ ਮਜ਼ਦੂਰੀ ਦਾ ਮੁਕਾਬਲਾ ਕਰਨਾ ਅਤੇ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਕਰਨਾ ਹੈ।

ਇਸ ਅਵਸਰ ਦੇ ਮਹੱਤਵ ਨੂੰ ਦਰਸਾਉਂਦੇ ਹੋਏ, ਸ਼੍ਰੀ ਗੁਲਾਬ ਚੰਦ ਕਟਾਰੀਆ, ਰਾਜਪਾਲ ਪੰਜਾਬ ਅਤੇ ਪ੍ਰਸ਼ਾਸਕ ਯੂਟੀ ਚੰਡੀਗੜ੍ਹ, ਨੇ ਇੱਕ ਆਡੀਓ-ਵਿਜ਼ੂਅਲ ਸੰਦੇਸ਼ ਰਾਹੀਂ ਚੰਡੀਗੜ੍ਹ ਦੇ ਵਸਨੀਕਾਂ ਨੂੰ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਅਤੇ ਹਰੇਕ ਬੱਚੇ ਲਈ ਇੱਕ ਸੁਰੱਖਿਅਤ ਅਤੇ ਪਾਲਣ-ਪੋਸ਼ਣ ਵਾਲਾ ਵਾਤਾਵਰਣ ਸੁਨਿਸ਼ਚਿਤ ਕਰਨ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਲਈ ਪ੍ਰੋਤਸਾਹਿਤ ਕੀਤਾ।

ਇਸ ਮਹੱਤਵਪੂਰਨ ਉਦੇਸ਼ ਦੇ ਸਮਰਥਨ ਵਿੱਚ, ਚੰਡੀਗੜ੍ਹ ਪ੍ਰਸ਼ਾਸਨ ਦੇ ਮੁੱਖ ਸਕੱਤਰ ਸ਼੍ਰੀ ਰਾਜੀਵ ਵਰਮਾ ਦੀ ਪ੍ਰਧਾਨਗੀ ਵਿੱਚ, ਯੂਟੀ ਸਕੱਤਰੇਤ ਵਿਖੇ, ਚੰਡੀਗੜ੍ਹ ਪ੍ਰਸ਼ਾਸਨ ਦੇ ਸਕੱਤਰਾਂ, ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਇੱਕ ਸਹੁੰ ਚੁੱਕ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਨੇ ਬਾਲ ਮਜ਼ਦੂਰੀ ਦੀ ਰੋਕਥਾਮ ਅਤੇ ਮਨਾਹੀ ‘ਤੇ ਜ਼ੋਰ ਦੇ ਕੇ ਖੇਤਰ ਵਿੱਚੋਂ ਬਾਲ ਮਜ਼ਦੂਰੀ ਨੂੰ ਖ਼ਤਮ ਕਰਨ ਪ੍ਰਤੀ ਪ੍ਰਸ਼ਾਸਨ ਦੀ ਪ੍ਰਤੀਬੱਧਤਾ ਨੂੰ ਪ੍ਰਦਰਸ਼ਿਤ ਕੀਤਾ। ਇਹ ਸਹੁੰ ਚੰਡੀਗੜ੍ਹ ਪ੍ਰਸ਼ਾਸਨ ਦੇ ਸਾਰੇ ਵਿਭਾਗਾਂ ਦੇ ਨਾਲ-ਨਾਲ ਬਿਓਪਾਰ ਮੰਡਲ (Beopar Mandal) ਅਤੇ ਹੋਟਲ ਐਸੋਸੀਏਸ਼ਨ ਆਵ੍ ਚੰਡੀਗੜ੍ਹ ਦੁਆਰਾ ਵੀ ਲਈ ਗਈ, ਜੋ ਕਿ ਬਾਲ ਸ਼ੋਸ਼ਣ ਵਿਰੁੱਧ ਇੱਕ ਸੰਯੁਕਤ ਮੋਰਚੇ ਦਾ ਪ੍ਰਤੀਕ ਹੈ।

ਬਾਲ ਮਜ਼ਦੂਰੀ ਮੁਹਿੰਮ ਵਿੱਚ ਜਾਗਰੂਕਤਾ ਪਹਿਲਾਂ ਦੀ ਇੱਕ ਵਿਸਤ੍ਰਿਤ ਸੀਰੀਜ਼ ਸ਼ਾਮਲ ਹੈ ਜਿਵੇਂ ਕਿ ਇੱਕ ਰੇਡੀਓ ਮੁਹਿੰਮ, ਡਿਜੀਟਲ ਆਊਟਰੀਚ, ਨੁੱਕੜ ਨਾਟਕ (ਸਟ੍ਰੀਟ ਪਲੇ), ਅਤੇ ਬਾਲ ਮਜ਼ਦੂਰੀ ਵਿਰੋਧੀ ਬਚਾਅ ਮੁਹਿੰਮਾਂ। ਇਹ ਉਪਾਅ ਸ੍ਰੀਮਤੀ ਅਨੁਰਾਧਾ ਐੱਸ. ਚਗਤੀ, ਸਕੱਤਰ, ਸਮਾਜ ਭਲਾਈ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੀ ਯੋਗ ਅਗਵਾਈ ਹੇਠ ਯੋਜਨਾਬੱਧ ਕੀਤੇ ਗਏ ਹਨ, ਜੋ ਬਾਲ ਮਜ਼ਦੂਰੀ ਦੀਆਂ ਘਟਨਾਵਾਂ ਦੀ ਪਹਿਚਾਣ ਕਰਨ ਅਤੇ ਰਿਪੋਰਟ ਕਰਨ, ਨਾਗਰਿਕਾਂ ਨੂੰ ਗਿਆਨ ਨਾਲ ਸਸ਼ਕਤ ਬਣਾਉਣ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਨ ਦੇ ਮਹੱਤਵ ਬਾਰੇ ਜਨਤਾ ਨੂੰ ਸੰਵੇਦਨਸ਼ੀਲ ਬਣਾਉਣ ਵੱਲ ਕੇਂਦ੍ਰਿਤ ਪਹੁੰਚ ਨੂੰ ਦਰਸਾਉਂਦੇ ਹਨ।

ਚਲ ਰਹੀਆਂ ਬਚਾਅ ਮੁਹਿੰਮਾਂ ਦੇ ਹਿੱਸੇ ਵਜੋਂ, ਜਨਵਰੀ 2025 ਤੋਂ ਬਾਲ ਮਜ਼ਦੂਰੀ ਵਿੱਚ ਸ਼ਾਮਲ 27 ਬੱਚਿਆਂ ਨੂੰ ਡੀਸੀਪੀਯੂ (DCPU), ਕਿਰਤ ਵਿਭਾਗ, ਏਐੱਚਟੀਯੂ (AHTU) ਅਤੇ ਚਾਇਲਡ ਹੈਲਪਲਾਇਨ ਦੇ ਅਧਿਕਾਰੀਆਂ ਦੁਆਰਾ ਸਫ਼ਲਤਾਪੂਰਵਕ ਬਚਾਇਆ ਗਿਆ। ਇਹ ਦਖਲਅੰਦਾਜ਼ੀ ਹਰੇਕ ਬੱਚੇ ਦੇ ਅਧਿਕਾਰਾਂ ਅਤੇ ਸਨਮਾਨ ਦੀ ਰੱਖਿਆ ਲਈ ਸਰਗਰਮ ਪਹੁੰਚ ਨੂੰ ਦਰਸਾਉਂਦੀ ਹੈ।

ਸਮਾਜ ਭਲਾਈ ਵਿਭਾਗ ਇਹ ਸੁਨਿਸ਼ਚਿਤ ਕਰਨ ਲਈ ਸਮਰਪਿਤ ਹੈ ਕਿ ਚੰਡੀਗੜ੍ਹ ਵਿੱਚ ਹਰ ਬੱਚਾ ਸਿੱਖਿਆ, ਸੁਰੱਖਿਆ ਅਤੇ ਸੰਪੂਰਨ ਵਿਕਾਸ ਤੱਕ ਪਹੁੰਚ ਦੇ ਨਾਲ ਮਜ਼ਦੂਰੀ ਤੋਂ ਮੁਕਤ ਬਚਪਨ ਦਾ ਆਨੰਦ ਮਾਣੇ। ਸਹਿਯੋਗੀ ਪ੍ਰਯਾਸਾਂ, ਸਮੁਦਾਇਕ ਸ਼ਮੂਲੀਅਤ ਅਤੇ ਸਤਰਕ ਲਾਗੂਕਰਨ ਦੇ ਜ਼ਰੀਏ, ਚੰਡੀਗੜ੍ਹ ਬਾਲ-ਮਜ਼ਦੂਰੀ-ਮੁਕਤ ਸਮਾਜ ਵੱਲ ਲਗਾਤਾਰ ਯਤਨਸ਼ੀਲ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...