ਸਰਕਾਰ ਦੀ ਮਾਲਕੀ ਵਾਲੇ ਬ੍ਰਾਂਡ ‘ਪੰਜਾਬ ਮਾਰਟ’ ਦੇ ਖਾਧ ਪਦਾਰਥਾਂ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ‘ਤੇ ਦਿੱਤਾ ਜ਼ੋਰ

by | Aug 20, 2025 | breaking news, daily | 0 comments

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭੋਜਨ ਦੇ ਅਧਿਕਾਰ ਤਹਿਤ ਉੱਚ- ਗੁਣਵੱਤਾ ਭੋਜਨ ਨੂੰ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਮੰਤਰੀ ਨੇ ਪੰਜਾਬ ਰਾਜ ਖੁਰਾਕ ਕਮਿਸ਼ਨ ਦੀਆਂ ਪਹਿਲਕਦਮੀਆਂ ਦੀ ਕੀਤੀ ਸਮੀਖਿਆ

ਚੰਡੀਗੜ੍ਹ ਹੈੱਡਕੁਆਰਟਰ ਪੱਧਰ ‘ਤੇ ਵਾਰ ਰੂਮ ਬਣਾਉਣ ਬਾਰੇ ਕਮਿਸ਼ਨ ਮੈਂਬਰਾਂ ਨੇ ਦਿੱਤਾ ਸੁਝਾਅ

ਚੰਡੀਗੜ੍ਹ, 19 ਅਗਸਤ:

ਪੰਜਾਬ ਦੇ ਭੋਜਨ ਨੂੰ ਵਿਸ਼ਵ ਪੱਧਰ ‘ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਰਕਾਰੀ ਮਾਲਕੀ ਵਾਲੇ ਬ੍ਰਾਂਡ ‘ਪੰਜਾਬ ਮਾਰਟ’ ਦੇ ਵਿਕਾਸ ਦੀ ਜ਼ੋਰਦਾਰ ਵਕਾਲਤ ਕੀਤੀ ਹੈ I ਇਸ ਸਬੰਧੀ ਪ੍ਰਸਤਾਵ ਪੰਜਾਬ ਸਰਕਾਰ ਨੂੰ ਸੌਂਪਿਆ ਜਾ ਚੁੱਕਿਆ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੂੰ ਕਮਿਸ਼ਨ ਦੀਆਂ ਪਹਿਲਕਦਮੀਆਂ ਬਾਰੇ ਜਾਣੂੰ ਕਰਵਾਉਂਦੇ ਹੋਏ, ਕਮਿਸ਼ਨ ਦੇ ਚੇਅਰਮੈਨ ਸ੍ਰੀ ਬਾਲ ਮੁਕੰਦ ਸ਼ਰਮਾ ਨੇ ਦੱਸਿਆ ਕਿ ਇਹ ਪਹਿਲਕਦਮੀ ਪੰਜਾਬ ਦੇ ਭੋਜਨ ਨੂੰ ਅੰਤਰਰਾਸ਼ਟਰੀ ਪੱਧਰ ‘ਤੇ ਉਤਸ਼ਾਹਿਤ ਕਰਨ ਵਿੱਚ ਬਹੁਤ ਮਦਦ ਕਰੇਗੀ।

ਸਹਿਕਾਰੀ ਖੇਤਰ ਦੀ ਮਜ਼ਬੂਤੀ ਰਾਹੀਂ ਰਾਜ ਵਿੱਚ ਪੇਂਡੂ ਰੁਜ਼ਗਾਰ ਦੇ ਵੱਧ ਤੋੰ ਵੱਧ ਮੌਕੇ ਯਕੀਨੀ ਬਣਾਉਣ ਦੀ ਮਹੱਤਤਾ ਨੂੰ ਵੀ ਸ੍ਰੀ ਕਟਾਰੂਚੱਕ ਦੇ ਧਿਆਨ ਵਿੱਚ ਲਿਆਂਦਾ ਗਿਆ। ਇਸ ਵਿੱਚ ਖੇਤੀਬਾੜੀ, ਪਸ਼ੂ ਪਾਲਣ, ਪੇਂਡੂ ਵਿਕਾਸ, ਸਹਿਕਾਰਤਾ, ਰੁਜ਼ਗਾਰ ਉਤਪੱਤੀ ਵਿਭਾਗਾਂ ਦੇ ਨਾਲ-ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਅਤੇ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਦਾ ਤਾਲਮੇਲ ਅਹਿਮ ਹੋਵੇਗਾ।

ਮੰਤਰੀ ਨੇ ਇਸ ਸਬੰਧ ਵਿੱਚ ਕਮਿਸ਼ਨ ਨੂੰ ਹੋਰਨਾਂ ਸੂਬਿਆਂ ਵੱਲੋਂ ਅਪਣਾਏ ਗਏ ਵਧੀਆ ਤੇ ਕਾਰਗਰ ਅਭਿਆਸਾਂ ਤੋਂ ਸਿੱਖਣ ਲਈ ਕਿਹਾ।

ਮੰਤਰੀ ਦੇ ਸਾਹਮਣੇ ਇਹ ਤੱਥ ਵੀ ਉਜਾਗਰ ਕੀਤਾ ਗਿਆ ਕਿ ਰਾਜ ਦੀ ਪੋਸ਼ਣ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ, ਸਕੂਲਾਂ ਵਿੱਚ ਫਲਾਂ ਦੇ ਪੌਦਿਆਂ, ਸਬਜ਼ੀਆਂ ਅਤੇ ਜੜੀ-ਬੂਟੀਆਂ ਦੇ ਪੌਦਿਆਂ ‘ਤੇ ਆਧਾਰਿਤ ਪੋਸ਼ਣ ਬਾਗ ਵਿਕਸਿਤ ਕੀਤੇ ਗਏ ਹਨ।

ਮੰਤਰੀ ਨੇ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਭੋਜਨ ਪ੍ਰਦਾਨ ਕਰਨ ਦੇ ਉਦੇਸ਼ ਨਾਲ ਮਿਡ ਡੇ ਮੀਲ ਯੋਜਨਾ ਦੀ ਵੀ ਸਮੀਖਿਆ ਕੀਤੀ। ਮੰਤਰੀ ਵੱਲੋਂ ਆਂਗਣਵਾੜੀ ਕੇਂਦਰਾਂ ਦੀ ਸਮੀਖਿਆ ਲਈ ਏਕੀਕ੍ਰਿਤ ਬਾਲ ਵਿਕਾਸ ਸੇਵਾਵਾਂ (ਆਈਸੀਡੀਐਸ), ਜੋ 6 ਸਾਲ ਦੀ ਉਮਰ ਤੱਕ ਦੇ ਬੱਚਿਆਂ, ਗਰਭਵਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਵਿਕਾਸ ਲਈ ਏਕੀਕ੍ਰਿਤ ਸੇਵਾਵਾਂ ਪ੍ਰਦਾਨ ਕਰਦੀ ਹੈ, ਦਾ ਵੀ ਜਾਇਜ਼ਾ ਲਿਆ ਗਿਆ। ਪੋਸ਼ਣ ਅਭਿਆਨ ਤਹਿਤ ਪੋਸ਼ਣ ਵਾਟੀਕਾ ਪਹਿਲਕਦਮੀ ਦੀ ਵੀ ਸਮੀਖਿਆ ਕੀਤੀ ਗਈI ਜ਼ਿਕਰਯੋਗ ਹੈ ਕਿ ਪੋਸ਼ਣ ਵਾਟੀਕਾ – ਆਂਗਣਵਾੜੀ ਕੇਂਦਰ ਦੇ ਨੇੜੇ ਬਣੇ ਛੋਟੇ ਜਿਹੇ ਬਾਗ ਹਨ , ਜਿੱਥੇ ਫਲ, ਸਬਜ਼ੀਆਂ ਅਤੇ ਲਾਭਕਾਰੀ ਪੌਦੇ ਉਗਾਏ ਜਾਂਦੇ ਹਨ।

ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਭਾਰਤ ਦੇ ਸੰਵਿਧਾਨ ਦੇ ਆਰਟੀਕਲ 21 ਦੀ ਪ੍ਰਮਾਣਿਕਤਾ ਲਈ ਜ਼ਰੂਰੀ ਭੋਜਨ ਦੇ ਅਧਿਕਾਰ ਦੇ ਹਿੱਸੇ ਵਜੋਂ, ਖਾਸ ਕਰਕੇ ਸੋਕੇ ਦੀਆਂ ਸਥਿਤੀਆਂ ਵਿੱਚ ਲੋਕਾਂ ਨੂੰ ਗੁਣਵੱਤਾ ਵਾਲੇ ਭੋਜਨ ਯਕੀਨੀ ਬਣਾਉਣ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਣਾ ਚਾਹੀਦਾ। ਆਰਟੀਕਲ 21 ਸਨਮਾਨ ਨਾਲ ਜੀਵਨ ਜਿਊਣ ਦੇ ਮੌਲਿਕ ਅਧਿਕਾਰ ਦੀ ਗਰੰਟੀ ਦਿੰਦਾ ਹੈ।

ਕਮਿਸ਼ਨ ਦੇ ਮੈਂਬਰ ਵਿਜੇ ਦੱਤ ਨੇ ਕਮਿਸ਼ਨ ਦੀਆਂ ਗਤੀਵਿਧੀਆਂ ਦੀ ਕੇਂਦਰੀਕ੍ਰਿਤ ਨਿਗਰਾਨੀ ਲਈ ਚੰਡੀਗੜ੍ਹ ਹੈੱਡਕੁਆਰਟਰ ਵਿਖੇ ਇੱਕ ਵਾਰ ਰੂਮ ਬਣਾਉਣ ‘ਤੇ ਵੀ ਜ਼ੋਰ ਦਿੱਤਾ।

ਇਸ ਮੌਕੇ ‘ਤੇ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ, ਮੈਂਬਰ ਸਕੱਤਰ ਕਨੂੰ ਥਿੰਦ ਅਤੇ ਮੇਂਬਰ ਜਸਵੀਰ ਸਿੰਘ ਸੇਖੋਂ, ਵਿਜੇ ਦੱਤ ਤੇ ਚੇਤਨ ਪ੍ਰਕਾਸ਼ ਧਾਲੀਵਾਲ ਮੌਜੂਦ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...