ਸਰਕਾਰ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ‘ਚ ਦਖਲ ਦੇ ਕੇ ਲੋਕਾਂ ਦਾ ਧਿਆਨ ਭਟਕਾਉਣ ਦੀ ਕਰ ਰਹੀ ਹੈ ਕੋਸ਼ਿਸ਼– ਐਡਵੋਕੇਟ ਧਾਮੀ

by | Jan 2, 2026 | breaking news, daily | 0 comments

ਪ੍ਰੈੱਸ ਨੋਟ

ਅੰਮ੍ਰਿਤਸਰ, 1 ਜਨਵਰੀ –

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਨਾਲ ਸਬੰਧਤ ਮਾਮਲੇ ‘ਤੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਕੀਤੀ ਜਾ ਰਹੀ ਸਿਆਸਤ ‘ਤੇ ਗੰਭੀਰ ਸਵਾਲ ਖੜੇ ਕਰਦਿਆਂ ਕਿਹਾ ਕਿ ਸਰਕਾਰ ਦੋਹਰੀ ਨੀਤੀ ਅਪਣਾ ਕੇ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਇੱਕ ਪਾਸੇ ਭਗਵੰਤ ਮਾਨ ਸਰਕਾਰ ਦੇ ਕਾਰਜਕਾਲ ਦੌਰਾਨ ਬੇਅਦਬੀ ਦੀਆਂ ਘਟਨਾਵਾਂ ਨਿਰੰਤਰ ਸਾਹਮਣੇ ਆ ਰਹੀਆਂ ਹਨ, ਜਦਕਿ ਦੂਜੇ ਪਾਸੇ ਇਨ੍ਹਾਂ ਗੰਭੀਰ ਮਾਮਲਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਲਈ ਸ਼੍ਰੋਮਣੀ ਕਮੇਟੀ ਦੇ ਅੰਦਰੂਨੀ ਪ੍ਰਬੰਧਕੀ ਮਾਮਲਿਆਂ ਵਿੱਚ ਜਾਣਬੁੱਝ ਕੇ ਦਖਲ ਦਿੱਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਅਤੇ ਆਪਣੀ ਮੁੱਖ ਮੰਤਰੀ ਦੀ ਕੁਰਸੀ ਬਚਾਉਣ ਲਈ ਅਜਿਹੀ ਸਿਆਸਤ ਕਰ ਰਹੇ ਹਨ।

ਉਨ੍ਹਾਂ ਆਖਿਆ ਕਿ ਭਗਵੰਤ ਮਾਨ ਸਰਕਾਰ ਬਰਗਾੜੀ ਬੇਅਦਬੀ ਮਾਮਲੇ ਸਮੇਤ ਹੋਰ ਬੇਅਦਬੀ ਦੀਆਂ ਘਟਨਾਵਾਂ ‘ਚ ਇਨਸਾਫ਼ ਦੇਣ ਵਿਚ ਬੁਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ। ਨਾ ਸਿਰਫ਼ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਵਿੱਚ ਸਰਕਾਰ ਅਸਫਲ ਰਹੀ ਹੈ, ਸਗੋਂ ਬੇਅਦਬੀ ਦੀਆਂ ਘਟਨਾਵਾਂ ਰੋਕਣ ਵਿੱਚ ਵੀ ਕੋਈ ਠੋਸ ਅਤੇ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕੇ ਗਏ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਵੱਲੋਂ ਚੁਣੀ ਹੋਈ ਸੰਸਥਾ ਹੈ, ਜਿਸਦੀ ਆਜਾਦ ਹੋਂਦ ਹਸਤੀ ਅਤੇ ਸੰਵਿਧਾਨਕ ਮਰਯਾਦਾ ਨੂੰ ਉਲੰਘ ਕੇ ਮਾਨ ਸਰਕਾਰ ਘੱਟਗਿਣਤੀ ਸਿੱਖਾਂ ਦੀ ਇਸ ਕੇਂਦਰੀ ਸੰਸਥਾ ਨੂੰ ਕਿਸੇ ਏਜੰਡੇ ਤਹਿਤ ਕਮਜ਼ੋਰ ਕਰਨ ਦੀ ਨੀਤੀ ਉਤੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਤਰ੍ਹਾਂ ਠੀਕ ਨਹੀਂ ਹੈ ਕਿ ਕੋਈ ਸਰਕਾਰ ਸ਼੍ਰੋਮਣੀ ਕਮੇਟੀ ਦੇ
ਪ੍ਰਬੰਧਕੀ ਮਾਮਲਿਆਂ ਨੂੰ ਜਾਣਬੁੱਝ ਕੇ ਗਲਤ ਰੰਗ ਵਿਚ ਪੇਸ਼ ਕਰਕੇ ਵਾਰਾ ਖਾਂਦੀ ਸਿਆਸਤ ਕਰੇ।

ਐਡਵੋਕੇਟ ਧਾਮੀ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ 328 ਪਾਵਨ ਸਰੂਪਾਂ ਦੇ ਸ਼੍ਰੋਮਣੀ ਕਮੇਟੀ ਵੱਲੋਂ ਨਜਿੱਠੇ ਜਾ ਚੁੱਕੇ ਮਾਮਲੇ ਵਿਚ ਪੰਜਾਬ ਸਰਕਾਰ ਸਿਆਸਤ ਕਰਨ ਤੋਂ ਬਾਜ ਆਵੇ ਅਤੇ ਇਸ ਸਬੰਧੀ ਕਰੜੇ ਸੰਘਰਸ਼ ਲਈ ਮਜ਼ਬੂਰ ਨਾ ਕਰੇ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ।
ਸੰਪਰਕ : 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...