ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 5 ਆਧੁਨਿਕ ਪਿਸਤੌਲਾਂ ਸਣੇ ਅੰਮ੍ਰਿਤਸਰ ਤੋਂ ਕਾਬੂ

by | Feb 22, 2026 | Uncategorized | 0 comments

ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਗ੍ਰਿਫ਼ਤਾਰ ਮੁਲਜ਼ਮ: ਡੀਜੀਪੀ ਗੌਰਵ ਯਾਦਵ

— ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਖੇਪ ਰਾਤ ਨੂੰ ਖਾਲੀ ਪਈਆਂ ਥਾਵਾਂ ਤੋਂ ਕਰਦੇ ਸਨ ਹਾਸਲ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ

ਚੰਡੀਗੜ੍ਹ/ਅੰਮ੍ਰਿਤਸਰ, 22 ਫਰਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜ ਆਧੁਨਿਕ ਪਿਸਤੌਲਾਂ ਸਮੇਤ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ‘ਚ ਸ਼ਾਮਲ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਭਿੰਡੀ ਨੈਣ ਦੇ ਵਸਨੀਕ ਸ਼ੇਰਾ ਸਿੰਘ (26) ਅਤੇ ਅੰਮ੍ਰਿਤਸਰ ਦੇ ਪਿੰਡ ਤੂਰ ਦੇ ਵਸਨੀਕ ਜਗਰੂਪ ਸਿੰਘ ਉਰਫ਼ ਜੂਪਾ (21) ਵਜੋਂ ਹੋਈ ਹੈ। ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ , ਇੱਕ 9ਐਮਐਮ ਆਸਟ੍ਰੀਆ-ਮੇਡ ਗਲੌਕ, ਦੋ .30 ਬੋਰ ਚੀਨੀ ਨੋਰਿੰਕੋ ਪਿਸਤੌਲ, ਇੱਕ .32 ਬੋਰ ਪਿਸਤੌਲ ਅਤੇ 10 ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਅਨੁਸਾਰ ਉਕਤ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ਅਤੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਗ਼ੈਰਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਕੇ ਇਸਨੂੰ ਅੱਗੇ ਅਪਰਾਧਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਗੈਰ-ਕਾਨੂੰਨੀ ਹਥਿਆਰਾਂ ਦੇ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਕਾਰਵਾਈ ਦੇ ਵੇਰਵੇ ਦਿੰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਭਰੋਸੇਯੋਗ ਸੂਤਰਾਂ ਤੋਂ ਮਿਲੀ ਗੁਪਤ ਜਾਣਕਾਰੀ ਦੈ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਬਾਈਪਾਸ ਰੋਡ ‘ਤੇ ਸਾਡਾ ਪਿੰਡ ਨੇੜੇ ਸੁਚੱਜੇ ਤਾਲਮੇਲ ਨਾਲ ਆਪ੍ਰੇਸ਼ਨ ਚਲਾਇਆ ਅਤੇ ਸ਼ੇਰਾ ਸਿੰਘ ਤੇ ਜਗਰੂਪ ਸਿੰਘ ਉਰਫ਼ ਜੂਪਾ ਨੂੰ ਇੱਕ ਗਲੌਕ ਪਿਸਤੌਲ ਅਤੇ ਇੱਕ .30 ਬੋਰ ਪੀਐਕਸ5 ਸਟੌਰਮ ਪਿਸਤੌਲ ਸਮੇਤ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਦੌਰਾਨ ਪੁਲਿਸ ਨੂੰ ਦੋਵੇਂ ਗ੍ਰਿਫ਼ਤਾਰ ਮੁਲਜ਼ਮਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਤਿੰਨ ਹੋਰ ਪਿਸਤੌਲ ਬਰਾਮਦ ਹੋਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਵੇਂ ਗ੍ਰਿਫ਼ਤਾਰ ਮੁਲਜ਼ਮ ਅੰਤਰਰਾਸ਼ਟਰੀ ਸਰਹੱਦ ਨੇੜੇ ਰਹਿ ਰਹੇ ਸਨ, ਜਿੱਥੋਂ ਉਨ੍ਹਾਂ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਹਾਸਲ ਕਰਨਾ ਆਸਾਨ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨਜ਼ਰਾਂ ਤੋਂ ਬਚਣ ਲਈ ਡਰੋਨ ਰਾਹੀਂ ਭੇਜੀ ਗਈ ਹਥਿਆਰਾਂ ਦੀ ਖੇਪ ਰਾਤ ਵੇਲੇ ਖਾਲੀ ਪਈਆਂ ਥਾਵਾਂ ਤੋਂ ਹਾਸਲ ਕਰਦੇ ਸਨ।।

ਉਨ੍ਹਾਂ ਕਿਹਾ ਕਿ ਮੁਲਜ਼ਮ ਸ਼ੇਰਾ ਸਿੰਘ ਦਾ ਪੁਰਾਣਾ ਅਪਰਾਧਕ ਰਿਕਾਰਡ ਹੈ ਜਿਸ ‘ਤੇ ਲੜਕੀ ਨਾਲ ਬਲਾਤਕਾਰ ਅਤੇ ਉਸਨੂੰ ਕਤਲ ਕਰਕੇ ਅੱਗ ਲਾਉਣ ਸਮੇਤ ਹੋਣ ਘਿਨਾਉਣੇ ਅਪਰਾਧ ਦਰਜ ਹਨ। ਇੱਕ ਹੋਰ ਮਾਮਲੇ ਵਿੱਚ ਉਸ ਤੋਂ ਲਗਭਗ 500 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਸੀ।

ਇਸ ਸਬੰਧੀ ਪੁਲਿਸ ਥਾਣਾ ਛਾਉਣੀ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਧੀਨ ਐਫਆਈਆਰ ਨੰ. 28 ਮਿਤੀ 14-02-2026 ਦਰਜ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...