ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਨਾਲ ਜੁੜੇ ਦੋ ਵਿਅਕਤੀ ਅੰਮ੍ਰਿਤਸਰ ਵਿੱਚ ਕਾਬੂ, ਛੇ ਆਧੁਨਿਕ ਹਥਿਆਰ ਬਰਾਮਦ

by | Jan 22, 2026 | breaking news, daily | 0 comments

*— ਗ੍ਰਿਫ਼ਤਾਰ ਮੁਲਜ਼ਮ ਆਪਣੇ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ: ਡੀਜੀਪੀ ਗੌਰਵ ਯਾਦਵ*

*— ਮੁਲਜ਼ਮ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ: ਸੀਪੀ ਅੰਮ੍ਰਿਤਸਰ ਗੁਰਪ੍ਰੀਤ ਭੁੱਲਰ*

ਚੰਡੀਗੜ੍ਹ/ਅੰਮ੍ਰਿਤਸਰ, 21 ਜਨਵਰੀ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਇੱਕ ਵੱਡੀ ਸਫਲਤਾ ਵਿੱਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਸੰਚਾਲਕਾਂ ਨੂੰ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਅਧਾਰਕ ਤਸਕਰਾਂ ਨਾਲ ਜੁੜੇ ਸਰਹੱਦ ਪਾਰੋਂ ਚਲਾਏ ਜਾ ਰਹੇ ਗੈਰ-ਕਾਨੂੰਨੀ ਹਥਿਆਰਾਂ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਛੇ ਆਧੁਨਿਕ ਪਿਸਤੌਲ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (22) ਵਾਸੀ ਪਿੰਡ ਰੱਤੋਕੇ, ਤਰਨਤਾਰਨ ਅਤੇ ਸੁਰਜੀਤ ਸਿੰਘ (35) ਵਾਸੀ ਚੇਲਾ ਕਲੋਨੀ, ਤਰਨਤਾਰਨ ਵਜੋਂ ਹੋਈ ਹੈ। ਸੁਰਜੀਤ ਸਿੰਘ ਦਾ ਪੁਰਾਣਾ ਅਪਰਾਧਿਕ ਰਿਕਾਰਡ ਹੈ ਅਤੇ ਉਸ ਵਿਰੁੱਧ ਐਨਡੀਪੀਐਸ ਐਕਟ ਸਮੇਤ ਕਈ ਮਾਮਲੇ ਦਰਜ ਹਨ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਦੋ ਜ਼ਿੰਦਾ ਕਾਰਤੂਸਾਂ ਸਮੇਤ ਦੋ 9 ਐਮਐਮ ਗਲੌਕ ਪਿਸਤੌਲ ਅਤੇ ਚਾਰ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ਹੇਠ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਗੈਂਗਸਟਰਾਂ ਨੂੰ ਹਥਿਆਰ ਸਪਲਾਈ ਕਰਨ ਵਿੱਚ ਸ਼ਾਮਲ ਸਨ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਗੁਰਪ੍ਰੀਤ ਉਰਫ਼ ਗੋਪੀ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਸ ਦੇ ਕਬਜ਼ੇ ਵਿੱਚੋਂ ਦੋ ਜ਼ਿੰਦਾ ਕਾਰਤੂਸਾਂ ਸਮੇਤ ਤਿੰਨ .30 ਬੋਰ ਪਿਸਤੌਲ ਅਤੇ ਇੱਕ ਗਲੌਕ ਬਰਾਮਦ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਲਗਾਤਾਰ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ-ਅਧਾਰਤ ਤਸਕਰਾਂ ਨਾਲ ਸਿੱਧੇ ਸੰਪਰਕ ਵਿੱਚ ਸਨ ਅਤੇ ਗੈਂਗਸਟਰਾਂ ਨੂੰ ਇਨ੍ਹਾਂ ਹਥਿਆਰਾਂ ਦੀ ਸਪਲਾਈ ਕਰਨ ਲਈ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪ੍ਰਾਪਤ ਕਰ ਰਹੇ ਸਨ, ਜੋ ਕਿ ਡਰੋਨ ਰਾਹੀਂ ਆ ਰਹੀ ਸੀ।

ਸੀਪੀ ਨੇ ਕਿਹਾ ਕਿ ਗੁਰਪ੍ਰੀਤ ਉਰਫ਼ ਗੋਪੀ ਦੇ ਖੁਲਾਸਿਆਂ ਦੇ ਆਧਾਰ ‘ਤੇ ਪੁਲਿਸ ਟੀਮਾਂ ਨੇ ਉਸਦੇ ਸਾਥੀ ਸੁਰਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ ਅਤੇ ਉਸਦੇ ਕਬਜ਼ੇ ਵਿੱਚੋਂ ਇੱਕ ਗਲਾਕ ਅਤੇ ਇੱਕ .30 ਬੋਰ ਬਰਾਮਦ ਕੀਤਾ ਹੈ। ਉਨ੍ਹਾਂ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਸੁਰਜੀਤ ਸਿੰਘ ਇੱਕੋ ਨੈੱਟਵਰਕ ਦੇ ਹਿੱਸੇ ਵਜੋਂ ਵੱਖ-ਵੱਖ ਥਾਵਾਂ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਡਿਲੀਵਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ।

ਇਸ ਸਬੰਧੀ ਕੇਸ ਥਾਣਾ ਇਸਲਾਮਾਬਾਦ, ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25(1-ਏ) ਅਤੇ 25(6,7,8) ਤਹਿਤ ਐਫਆਈਆਰ ਨੰਬਰ 14 ਮਿਤੀ 13-01-2026 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...