ਸਰਹੱਦ ਪਾਰੋਂ ਚਲਾਏ ਜਾ ਰਹੇ ਤਸਕਰੀ ਨੈੱਟਵਰਕ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼ l 8 ਪਿਸਤੌਲਾਂ,1 ਕਿਲੋ ਹੈਰੋਇਨ, 2.9 ਲੱਖ ਰੁਪਏ ਡਰੱਗ ਮਨੀ ਸਮੇਤ ਤਿੰਨ ਗ੍ਰਿਫ਼ਤਾਰ

by | Jul 3, 2025 | breaking news, crime, daily | 0 comments

— ਪਾਕਿਸਤਾਨ—ਅਧਾਰਤ ਤਸਕਰ ਸਿਕੰਦਰ ਨੂਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ

— ਪੰਜਾਬ ਵਿੱਚ ਗੈਂਗਸਟਰਾਂ ਨੂੰ ਸਪਲਾਈ ਕੀਤੇ ਜਾਣੇ ਸਨ ਬਰਾਮਦ ਕੀਤੇ ਹਥਿਆਰ

ਚੰਡੀਗੜ੍ਹ/ਅੰਮ੍ਰਿਤਸਰ, 2 ਜੁਲਾਈ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਖੁਫੀਆ ਕਾਰਵਾਈ ਤਹਿਤ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕਰਦਿਆਂ ਇਸ ਮਾਡਿਊਲ ਦੇ ਤਿੰਨ ਕਾਰਕੁਨਾਂ ਨੂੰ ਅੱਠ ਆਧੁਨਿਕ ਹਥਿਆਰਾਂ, 1 ਕਿਲੋ ਹੈਰੋਇਨ ਅਤੇ 2.9 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਬੁੱਧਵਾਰ ਨੂੰ ਇੱਥੇ ਦਿੱਤੀ।

ਗ੍ਰਿਰਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਫਿਰੋਜ਼ਪੁਰ ਦੇ ਪਿੰਡ ਸਾਂਕੇ ਦੇ ਵਸਨੀਕ ਸਰਬਜੀਤ ਸਿੰਘ, ਫਿਰੋਜ਼ਪੁਰ ਦੇ ਪਿੰਡ ਲੰਗਿਆਣਾ ਦੇ ਵਸਨੀਕ ਕੁਲਵਿੰਦਰ ਸਿੰਘ ਅਤੇ ਰੇਲਵੇ ਰੋਡ , ਤਰਨਤਾਰਨ ਦੇ ਵਸਨੀਕ ਅਸ਼ਮਨਦੀਪ ਸਿੰਘ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਤਿੰਨ 9ਐਮਐਮ ਗਲੌਕ ਪਿਸਤੌਲ, ਤਿੰਨ .30 ਬੋਰ ਦੇ ਚਾਈਨੀਜ਼ ਪਿਸਤੌਲ ਅਤੇ ਦੋ .30 ਬੋਰ ਦੇ ਪੀਐਕਸ-5 ਪਿਸਤੌਲ ਸ਼ਾਮਲ ਹਨ। ਇਸ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ ਇੱਕ ਕਰੰਸੀ ਗਿਣਨ ਵਾਲੀ ਮਸ਼ੀਨ ਬਰਾਮਦ ਕੀਤੀ ਹੈ ਅਤੇ ਇੱਕ ਸਪਲੈਂਡਰ ਮੋਟਰਸਾਈਕਲ (ਪੀਬੀ05-ਏਟੀ-1664), ਜਿਸਦੀ ਵਰਤੋਂ ਉਹ ਖੇਪਾਂ ਦੀ ਢੋਆ-ਢੁਆਈ ਲਈ ਕਰਦੇ ਸਨ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਪਾਕਿਸਤਾਨ ਸਥਿਤ ਤਸਕਰ ਸਿਕੰਦਰ ਨੂਰ, ਵਾਸੀ ਮਨੀਹਾਲਾ (ਪਾਕਿਸਤਾਨ) ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ, ਜੋ ਸਰਹੱਦ ਪਾਰੋਂ ਡਰੋਨ ਰਾਹੀਂ ਹਥਿਆਰਾਂ ਦੀ ਖੇਪਾਂ ਪਹੁੰਚਾਉਂਦਾ ਸੀ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੂਬੇ ਵਿੱਚ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਇਹ ਹਥਿਆਰ ਅੱਗੇ ਗੈਂਗਸਟਰਾਂ ਤੱਕ ਪਹੁੰਚਾਉਂਦੇ ਸਨ।

ਆਪ੍ਰੇਸ਼ਨ ਬਾਰੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਦੱਸਿਆ ਕਿ ਸੀ.ਆਈ. ਅੰਮ੍ਰਿਤਸਰ, ਨੂੰ ਫਿਰੋਜ਼ਪੁਰ ਅਤੇ ਤਰਨਤਾਰਨ ਜਿਲਿ੍ਹਆਂ ਦੇ ਅਧਿਕਾਰ ਖੇਤਰ ਵਿੱਚ ਪੈਂਦੇ ਭਾਰਤ-ਪਾਕਿਸਤਾਨ ਸਰਹੱਦੀ ਖੇਤਰਾਂ ਤੋਂ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪ੍ਰਾਪਤ ਹੋਣ ਬਾਰੇ ਪੁਖ਼ਤਾ ਇਤਲਾਹ ਮਿਲੀ ਸੀ। ਉਨ੍ਹਾਂ ਅੱਗੇ ਕਿਹਾ ਕਿ ਇਸ ਤੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੁਲਿਸ ਟੀਮਾਂ ਨੇ ਰੇਲਵੇ ਰੋਡ ਤਰਨਤਾਰਨ ਦੇ ਨੇੜੇ ਤਿੰਨ ਵਿਅਕਤੀਆਂ ਨੂੰ ਉਦੋਂ ਗ੍ਰਿਫਤਾਰ ਕੀਤਾ, ਜਦੋਂ ਉਹ ਆਪਣੇ ਮੋਟਰਸਾਈਕਲ ‘ਤੇ ਖੇਪ ਪਹੁੰਚਾਉਣ ਜਾ ਰਹੇ ਸਨ।ਇਸ ਦੌਰਾਨ ਉਕਤ ਦੋਸ਼ੀਆਂ ਦੇ ਕਬਜ਼ੇ ‘ਚੋਂ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੀਆਂ-ਪਿਛਲੀਆਂ ਕੜੀਆਂ ਜੋੜਨ ਅਤੇ ਪੂਰੇ ਨੈੱਟਵਰਕ ਸਬੰਧੀ ਹੋਰ ਅਹਿਮ ਜਾਣਕਾਰੀ ਜੁਟਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ, ਐਫਆਈਆਰ ਨੰਬਰ 35 ਮਿਤੀ 01-07-2025 ਨੂੰ ,ਐਨਡੀਪੀਐਸ ਐਕਟ ਦੀ ਧਾਰਾ 21,25,27-ਏ,29 ਅਤੇ ਆਰਮਜ਼ ਐਕਟ ਦੀ ਧਾਰਾ 25 ਤਹਿਤ ਪੁਲਿਸ ਸਟੇਸ਼ਨ ਸਪੈਸ਼ਲ ਆਪ੍ਰੇਸ਼ਨ ਸੈੱਲ, ਅੰਮ੍ਰਿਤਸਰ ਵਿਖੇ ਕੇਸ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...