ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੈਲ ਨਾਲ ਜੁੜਿਆ ਕਾਰਕੁਨ ਫਿਰੋਜ਼ਪੁਰ ਤੋਂ 5 ਕਿਲੋ ਹੈਰੋਇਨ ਸਮੇਤ ਕਾਬੂ — ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਸਰਹੱਦ ਪਾਰੋਂ ਭੇਜੀ ਗਈ ਸੀ: ਡੀਜੀਪੀ ਗੌਰਵ ਯਾਦਵ — ਗ੍ਰਿਫ਼ਤਾਰ ਮੁਲਜ਼ਮ ਸਥਾਨਕ ਤਸਕਰ ਨੂੰ ਸਪਲਾਈ ਕਰਨ ਜਾ ਰਿਹਾ ਸੀ ਖੇਪ: ਏਆਈਜੀ ਸੀਆਈ ਗੁਰਸੇਵਕ ਸਿੰਘ

by | Oct 29, 2025 | breaking news, daily, Uncategorized | 0 comments

ਚੰਡੀਗੜ੍ਹ/ਫਿਰੋਜ਼ਪੁਰ, 28 ਅਕਤੂਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ ਫਿਰੋਜ਼ਪੁਰ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟੇਲ ਦਾ ਪਰਦਾਫਾਸ਼ ਕਰਦਿਆਂ ਇੱਕ ਕਾਰਕੁਨ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ 5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਾਸੀ ਪਿੰਡ ਹਬੀਬ, ਫਿਰੋਜ਼ਪੁਰ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ 5 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਉਸਦਾ ਹੀਰੋ ਸਪਲੈਂਡਰ ਪਲੱਸ ਮੋਟਰਸਾਈਕਲ (ਪੀਬੀ-05-ਏਯੂ-0504) , ਜਿਸ ‘ਤੇ ਉਹ ਸਵਾਰ ਸੀ, ਨੂੰ ਵੀ ਜ਼ਬਤ ਕਰ ਲਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖੇਪ ਪਾਕਿਸਤਾਨ ਅਧਾਰਤ ਤਸਕਰਾਂ ਦੁਆਰਾ ਸਰਹੱਦ ਪਾਰੋਂ ਭੇਜੀ ਗਈ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਸਮੁੱਚੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾ ਸਕੇ।

ਏਆਈਜੀ ਸੀਆਈ ਫਿਰੋਜ਼ਪੁਰ ਗੁਰਸੇਵਕ ਸਿੰਘ ਬਰਾੜ ਨੇ ਕਿਹਾ ਕਿ ਭਰੋਸੇਯੋਗ ਸੂਚਨਾਵਾਂ ‘ਤੇ ਕਾਰਵਾਈ ਕਰਦਿਆਂ ਸੀਆਈ ਫਿਰੋਜ਼ਪੁਰ ਦੀ ਪੁਲਿਸ ਟੀਮ ਨੇ ਫਿਰੋਜ਼ਪੁਰ ਖੇਤਰ ਵਿੱਚ ਕਾਰਵਾਈ ਕੀਤੀ ਅਤੇ ਸ਼ੱਕੀ ਗੁਰਪ੍ਰੀਤ ਉਰਫ਼ ਗੋਰਾ ਨੂੰ ਲਿੰਕ ਰੋਡ ਬਸਤੀ ਖੁਸ਼ਹਾਲ ਸਿੰਘ ਵਾਲਾ, ਪਿੰਡ ਹਸਨ ਧੂਤ, ਫਿਰੋਜ਼ਪੁਰ ਤੋਂ ਗ੍ਰਿਫ਼ਤਾਰ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤਾ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਦੇ ਨਿਰਦੇਸ਼ਾਂ ‘ਤੇ ਸਥਾਨਕ ਤਸਕਰ ਨੂੰ ਇਹ ਖੇਪ ਸਪਲਾਈ ਕਰਨ ਜਾ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਸਥਾਨਕ ਤਸਕਰ ਦੀ ਪਛਾਣ ਅਤੇ ਪਾਕਿ ਅਧਾਰਤ ਤਸਕਰ ਦੀ ਭੂਮਿਕਾ ਸਮੇਤ ਇਸਦੇ ਵਿਆਪਕ ਨੈੱਟਵਰਕ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਕੇਸ ਥਾਣਾ ਐਸਐਸਓਸੀ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਦੀ ਧਾਰਾ 21-ਸੀ ਤਹਿਤ ਐਫਆਈਆਰ ਨੰਬਰ 17, ਮਿਤੀ 28-10-2025 ਨੂੰ ਦਰਜ ਕੀਤਾ ਗਿਆ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...