ਸਰਹੱਦ ਪਾਰੋਂ ਤਸਕਰੀ ‘ਚ ਸ਼ਾਮਲ ਦੋ ਵਿਅਕਤੀ 4 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

by | Sep 28, 2025 | breaking news, crime, daily | 0 comments

* ਪਾਕਿਸਤਾਨ-ਅਧਾਰਤ ਸੰਚਾਲਕ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਦੋਸ਼ੀ: ਡੀਜੀਪੀ ਗੌਰਵ ਯਾਦਵ

* ਅਗਲੇਰੀ ਜਾਂਚ ਜਾਰੀ; ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ

ਚੰਡੀਗੜ੍ਹ/ਅੰਮ੍ਰਿਤਸਰ, 28 ਸਤੰਬਰ:

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਦੋ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪਾਕਿਸਤਾਨ ਨਾਲ ਸਬੰਧਤ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਅਟਾਰੀ ਦੇ ਵਸਨੀਕ ਆਕਾਸ਼ਦੀਪ ਸਿੰਘ ਉਰਫ਼ ਟੋਨੀ ਅਤੇ ਅੰਮ੍ਰਿਤਸਰ ਦੇ ਬਾਸਰਕੇ ਭੈਣੀ ਦੇ ਵਸਨੀਕ ਪਵਨਬੀਰ ਸਿੰਘ ਵਜੋਂ ਹੋਈ ਹੈ। ਹੈਰੋਇਨ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਸਪਲੈਂਡਰ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ, ਜਿਸਦੀ ਵਰਤੋਂ ਉਹ ਖੇਪ ਪਹੁੰਚਾਉਣ ਲਈ ਕਰਦੇ ਸਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਦੋਵੇਂ ਮੁਲਜ਼ਮ ਪਾਕਿਸਤਾਨ ਅਧਾਰਤ ਤਸਕਰ ਰਾਣਾ ਕਿੰਗ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਖੇਪ ਸੁੱਟਣ ਲਈ ਡਰੋਨ ਦੀ ਵਰਤੋਂ ਕਰ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਸੀਆਈ ਅੰਮ੍ਰਿਤਸਰ ਦੀਆਂ ਟੀਮਾਂ ਨੂੰ ਕਿਸੇ ਵੱਲੋਂ ਸਰਹੱਦੀ ਖੇਤਰ ਤੋਂ ਵੱਡੀ ਮਾਤਰਾ ਵਿੱਚ ਨਸ਼ਿਆਂ ਦੀ ਖੇਪ ਹਾਸਲ ਕਰਨ ਬਾਰੇ ਠੋਸ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਸੀਆਈ ਅੰਮ੍ਰਿਤਸਰ ਦੀ ਪੁਲਿਸ ਟੀਮ ਨੇ ਜਾਲ ਵਿਛਾਇਆ ਅਤੇ ਦੋਵਾਂ ਮੁਲਜ਼ਮਾਂ ਨੂੰ ਮੰਨੂ ਹਸਪਤਾਲ ਨੇੜੇ ਛੇਹਰਟਾ-ਸੰਨ ਸਾਹਿਬ ਰੋਡ ਅੰਮ੍ਰਿਤਸਰ ਵਿਖੇ ਉਸ ਵੇਲੇ ਘੇਰਾ ਪਾ ਲਿਆ, ਜਦੋਂ ਉਹ ਛੇਹਰਟਾ ਖੇਤਰ ਵਿੱਚ ਦੂਜੀ ਧਿਰ ਨੂੰ ਖੇਪ ਪਹੁੰਚਾਉਣ ਜਾ ਰਹੇ ਸਨ।

ਡੀਜੀਪੀ ਨੇ ਕਿਹਾ ਕਿ ਪੂਰੇ ਮਾਡਿਊਲ ਨੂੰ ਬੇਨਕਾਬ ਕਰਨ ਲਈ ਇਸ ਮਾਮਲੇ ਵਿੱਚ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ ਹੈ।

ਇਸ ਸਬੰਧੀ ਪੁਲਿਸ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ), ਅੰਮ੍ਰਿਤਸਰ ਵਿਖੇ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 25 ਅਤੇ 29 ਤਹਿਤ ਐਫਆਈਆਰ ਨੰਬਰ 53 ਮਿਤੀ 28-09-2025 ਦਰਜ ਕੀਤੀ ਗਈ ਹੈ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...