ਸ਼ਰਮਨਾਕ ਹਾਰ ਤੋਂ ਬੁਖਲਾਈ ਵਿਰੋਧੀ ਧਿਰ, ਲੋਕਾਂ ਦੇ ਸਪੱਸ਼ਟ ਫਤਵੇ ਦੇ ਬਾਵਜੂਦ ਪੰਜਾਬ ਦੀਆਂ ਸਭ ਤੋਂ ਅਮਨ-ਅਮਾਨ ਵਾਲੀਆਂ ਨਿਗਮ ਚੋਣਾਂ ‘ਤੇ ਸਵਾਲ ਚੁੱਕ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | May 30, 2026 | daily, election, politics | 0 comments

ਵਿਰੋਧੀ ਧਿਰ ਨੂੰ ਲੋਕਾਂ ਵੱਲੋਂ ਬੁਰੀ ਤਰ੍ਹਾਂ ਨਕਾਰੇ ਜਾਣਾ ਹਜ਼ਮ ਨਹੀਂ ਹੋ ਰਿਹਾ; ਪਿਛਲੇ 4 ਸਾਲਾਂ ਦੌਰਾਨ ਹਰ ਚੋਣ ਵਿੱਚ ‘ਆਪ’ ਦੀ ਜਿੱਤ ਲੋਕ-ਪੱਖੀ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ; 2027 ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ ਜਦੋਂਕਿ ‘ਆਪ’ ਆਸਾਨੀ ਨਾਲ ਸਰਕਾਰ ਬਣਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਨਗਰ ਨਿਗਮ ਚੋਣਾਂ ਵਿੱਚ ਬੁਰੀ ਤਰ੍ਹਾਂ ਹਾਰ ਜਾਣ ਤੋਂ ਬਾਅਦ ਬੁਖਲਾਹਟ ਵਿੱਚ ਆ ਕੇ ਵਿਰੋਧੀ ਪਾਰਟੀਆਂ ਨੇ ਹੁਣ ਚੋਣਾਂ ‘ਤੇ ਸਵਾਲ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਮੁੱਖ ਮੰਤਰੀ ਨੇ ਇਨ੍ਹਾਂ ਚੋਣਾਂ ਨੂੰ ਸੂਬੇ ਵਿੱਚ ਹੁਣ ਤੱਕ ਦੀਆਂ ਸਭ ਤੋਂ ਸ਼ਾਂਤੀਪੂਰਨ, ਸੁਤੰਤਰ ਅਤੇ ਪਾਰਦਰਸ਼ੀ ਸਥਾਨਕ ਚੋਣਾਂ ਦੱਸਿਆ।
ਮੀਡੀਆ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਸਰਕਾਰ ਨੇ ਇਹ ਯਕੀਨੀ ਬਣਾਇਆ ਕਿ ਇਹ ਸਥਾਨਕ ਚੋਣਾਂ ਸੁਤੰਤਰ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਤਰੀਕੇ ਨਾਲ ਨੇਪਰੇ ਚੜ੍ਹਨ। ਸੂਬਾ ਸਰਕਾਰ ਦੇ ਉਹ ਕਰਮਚਾਰੀ ਸ਼ਲਾਘਾ ਦੇ ਹੱਕਦਾਰ ਹਨ ਜੋ ਇਨ੍ਹਾਂ ਚੋਣਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਂਦੇ ਰਹੇ। ਹਾਲਾਂਕਿ, ਵਿਰੋਧੀ ਧਿਰ ਆਪਣੀ ਸ਼ਰਮਨਾਕ ਹਾਰ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ ਅਤੇ ਹੁਣ ਨਤੀਜਿਆਂ ‘ਤੇ ਬੇਲੋੜਾ ਹੋ-ਹੱਲਾ ਮਚਾ ਰਹੀ ਹੈ।”
ਉਨ੍ਹਾਂ ਕਿਹਾ ਕਿ ਚੋਣਾਂ ਦੀ ਨਿਰਪੱਖਤਾ ਇਸ ਤੱਥ ਤੋਂ ਸਪੱਸ਼ਟ ਹੁੰਦੀ ਹੈ ਕਿ ਕਈ ਵਾਰਡਾਂ ਅਤੇ ਸਥਾਨਕ ਸੰਸਥਾਵਾਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰ ਵੀ ਜੇਤੂ ਰਹੇ ਹਨ, ਜਿਨ੍ਹਾਂ ਵਿੱਚ ਬਹੁਤ ਹੀ ਮਾਮੂਲੀ ਫਰਕ (ਘੱਟ ਵੋਟਾਂ) ਵਾਲੇ ਮੁਕਾਬਲੇ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਚੋਣਾਂ ਦੀ ਪਾਰਦਰਸ਼ਤਾ ਦਾ ਅੰਦਾਜ਼ਾ ਇਸ ਗੱਲ ਤੋਂ ਲਾਇਆ ਜਾ ਸਕਦਾ ਹੈ ਕਿ ਕਈ ਹਲਕਿਆਂ ਵਿੱਚ ਵਿਰੋਧੀ ਧਿਰ ਦੇ ਉਮੀਦਵਾਰਾਂ ਨੇ ਸੀਟਾਂ ਜਿੱਤੀਆਂ, ਕਈਆਂ ਨੇ ਤਾਂ ਬਹੁਤ ਹੀ ਘੱਟ ਫਰਕ ਨਾਲ ਜਿੱਤ ਹਾਸਲ ਕੀਤੀ। ਇਸ ਤੋਂ ਲੋਕਾਂ ਦੀ ਅਸਲ ਇੱਛਾ ਸ਼ਕਤੀ ਦਾ ਪਤਾ ਲਗਦਾ ਹੈ।”
ਉਨ੍ਹਾਂ ਕਿਹਾ ਕਿ ਵਿਰੋਧੀ ਧਿਰਾਂ ਨੂੰ ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰਿਆ ਗਿਆ ਹੈ ਕਿਉਂਕਿ ਉਹ ਕੋਈ ਵੀ ਸਕਾਰਾਤਮਕ ਏਜੰਡਾ ਪੇਸ਼ ਕਰਨ ਵਿੱਚ ਅਸਫਲ ਰਹੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਿਛਲੇ ਚਾਰ ਸਾਲਾਂ ਦੌਰਾਨ ਪੂਰੇ ਪੰਜਾਬ ਦੇ ਲੋਕ ‘ਆਪ’ ਅਤੇ ਇਸ ਦੀਆਂ ਲੋਕ-ਪੱਖੀ ਨੀਤੀਆਂ ਨਾਲ ਚੱਟਾਨ ਵਾਂਗ ਖੜ੍ਹੇ ਹਨ। ਅਸੀਂ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹਰ ਜ਼ਿਮਨੀ ਚੋਣ, ਪੰਚਾਇਤ ਚੋਣ, ਜ਼ਿਲ੍ਹਾ ਪ੍ਰੀਸ਼ਦ ਚੋਣ, ਨਗਰ ਨਿਗਮ ਚੋਣ ਅਤੇ ਹੋਰ ਚੋਣ ਮੁਕਾਬਲੇ ਜਿੱਤੇ ਹਨ। ਇਹ ਨਤੀਜੇ ਉਸ ਅਥਾਹ ਵਿਸ਼ਵਾਸ ਨੂੰ ਦਰਸਾਉਂਦੇ ਹਨ ਜੋ ਪੰਜਾਬੀਆਂ ਨੇ ਸਾਡੀ ਸਰਕਾਰ ਵਿੱਚ ਪ੍ਰਗਟਾਇਆ ਹੈ।”
ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਬਾਰੇ ਪੁੱਛੇ ਗਏ ਇੱਕ ਸਵਾਲ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਿੱਪਣੀ ਕੀਤੀ, “ਕੈਪਟਨ ਅਮਰਿੰਦਰ ਸਿੰਘ ਦੇ ਨੇੜੇ ਹਮੇਸ਼ਾ ਕੇਵਲ ਸਿੰਘ ਢਿੱਲੋਂ ਨੂੰ ਹੀ ਸਮਝਿਆ ਜਾਂਦਾ ਸੀ। ਹੁਣ ਦੋਵੇਂ ਆਗੂ ਵੱਖੋ-ਵੱਖਰੇ ਰਾਹਾਂ ‘ਤੇ ਚੱਲਦੇ ਪ੍ਰਤੀਤ ਹੁੰਦੇ ਹਨ ਅਤੇ ਇਸ ਬਦਲਾਅ ਦੇ ਕਾਰਨ ਸਿਰਫ਼ ਉਹੀ ਜਾਣਦੇ ਹਨ। ਇਹ ਇੱਕ ਰਹੱਸ ਬਣਿਆ ਹੋਇਆ ਹੈ ਕਿ ਦੋਵਾਂ ਵਿਚਾਲੇ ਆਪਸੀ ਗਰਮਜੋਸ਼ੀ ਕਿਉਂ ਖ਼ਤਮ ਹੋ ਗਈ ਹੈ।”
ਪਿਛਲੇ ਸਿਆਸੀ ਘਟਨਾਕ੍ਰਮ ਨੂੰ ਯਾਦ ਕਰਦਿਆਂ ਉਨ੍ਹਾਂ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਮੌਕੇ ਸੰਗਰੂਰ ਤੋਂ ਚੋਣ ਲੜਨ ਵੇਲੇ ਕੇਵਲ ਸਿੰਘ ਢਿੱਲੋਂ ਦੀ ਹਮਾਇਤ ਕੀਤੀ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਜ਼ਾਦ ਉਮੀਦਵਾਰਾਂ ਨੇ ਵੀ ਭਾਜਪਾ ਨਾਲੋਂ ਵੱਧ ਸੀਟਾਂ ਹਾਸਲ ਕੀਤੀਆਂ ਹਨ। ਪੰਜਾਬ ਦੇ ਲੋਕਾਂ ਨੇ ਭਾਜਪਾ ਨੂੰ ਪੰਜਵੇਂ ਸਥਾਨ ‘ਤੇ ਧੱਕ ਦਿੱਤਾ ਹੈ। ਇਹ ਫਤਵਾ ਸਪੱਸ਼ਟ ਤੌਰ ‘ਤੇ ਲੋਕਾਂ ਦੁਆਰਾ ਇਸ ਦੇ ਨਕਾਰਾਤਮਕ ਏਜੰਡੇ ਨੂੰ ਰੱਦ ਕਰਨ ਦਾ ਪ੍ਰਤੀਕ ਹੈ।”
ਸੂਬੇ ਦੇ ਭਵਿੱਖ ਦੀਆਂ ਸਿਆਸੀ ਪ੍ਰਸਥਿਤੀਆਂ ‘ਤੇ ਭਰੋਸਾ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਗੱਲ ਸ਼ੀਸ਼ੇ ਵਾਂਗ ਸਾਫ਼ ਹੈ ਕਿ ਅਗਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ, ਅਕਾਲੀ ਅਤੇ ਭਾਜਪਾ ਦੂਜੇ, ਤੀਜੇ ਅਤੇ ਚੌਥੇ ਸਥਾਨ ਲਈ ਲੜਨਗੇ, ਜਦੋਂਕਿ ‘ਆਪ’ ਲੋਕਾਂ ਦੇ ਆਸ਼ੀਰਵਾਦ ਅਤੇ ਸਹਿਯੋਗ ਨਾਲ ਸੌਖਿਆ ਹੀ ਸਰਕਾਰ ਬਣਾਏਗੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...