ਸ਼ਹਿਰ ਦੀਆਂ ਸੜਕਾਂ ਤੋਂ ਕੂੜਾ, ਲਾਵਾਰਿਸ ਵਾਹਨਾਂ ਨੂੰ ਹਟਾਉਣਾ ਹੈ ਮੁਹਿੰਮ ਦਾ ਉਦੇਸ਼; ਲੁਧਿਆਣਾ ਵਿੱਚ ਸਿਹਤ, ਸਿੱਖਿਆ, ਖੇਡਾਂ, ਬਿਜਲੀ ਸਬੰਧੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਲਿਆ ਜਾਇਜ਼ਾ

by | Oct 3, 2025 | breaking news, daily | 0 comments

ਚੰਡੀਗੜ੍ਹ/ਲੁਧਿਆਣਾ, 3 ਅਕਤੂਬਰ

ਪੰਜਾਬ ਸਰਕਾਰ ਦੇ ਬਿਜਲੀ, ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ ਅਤੇ ਐਨਆਰਆਈ ਮਾਮਲਿਆਂ ਬਾਰੇ ਮੰਤਰੀ ਸੰਜੀਵ ਅਰੋੜਾ ਨੇ ਲੁਧਿਆਣਾ ਵਿੱਚ ਵੱਖ-ਵੱਖ ਬੁਨਿਆਦੀ ਢਾਂਚਾ ਅਤੇ ਨਾਗਰਿਕ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਉੱਚ-ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕੀਤੀ।

ਮੀਟਿੰਗ ਦੌਰਾਨ ਸ੍ਰੀ ਅਰੋੜਾ ਨੇ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੂੰ ਲੁਧਿਆਣਾ ਵਿੱਚ ਰਾਸ਼ਟਰੀ ਰਾਜਮਾਰਗਾਂ ਦੇ ਨਾਲ-ਨਾਲ ਸਰਵਿਸ ਲੇਨਾਂ ਦੀ ਤੁਰੰਤ ਮੁਰੰਮਤ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ।ਇਸ ਦੇ ਜਵਾਬ ਵਿੱਚ ਪ੍ਰੋਜੈਕਟ ਡਾਇਰੈਕਟਰ (ਐਨਐਚਏਆਈ) ਨੇ ਮੁਰੰਮਤ ਅਤੇ ਰੱਖ-ਰਖਾਅ ਦੇ ਕੰਮ ਲਈ 150 ਕਰੋੜ ਦੀ ਵੰਡ ਦੀ ਪੁਸ਼ਟੀ ਕੀਤੀ। ਜਲੰਧਰ ਬਾਈਪਾਸ ਦੇ ਨੇੜੇ ਵਾਹਨ ਅੰਡਰਪਾਸ ਦੀ ਪ੍ਰਗਤੀ ਬਾਰੇ ਵੀ ਅਪਡੇਟਸ ਸਾਂਝੇ ਕੀਤੇ ਗਏ।

ਸ਼ਹਿਰੀ ਸੁਹਜ ਨੂੰ ਵਧਾਉਣ ਅਤੇ ਨਾਗਰਿਕ ਨੈਤਿਕ ਅਨੁਸ਼ਾਸਨ ਲਾਗੂ ਕਰਨ ਦੀ ਕੋਸਿ਼ਸ਼ ਤਹਿਤ ਮੰਤਰੀ ਨੇ ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਨੂੰ ਲੁਧਿਆਣਾ-ਫਿਰੋਜ਼ਪੁਰ ਐਲੀਵੇਟਿਡ ਹਾਈਵੇਅ ਦੇ ਪਿੱਲਰਾਂ ਨੂੰ ਵਿਗਾੜਨ ਵਾਲੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸ਼ਹਿਰ ਦੇ ਸੁੰਦਰੀਕਰਨ ਦੇ ਯਤਨਾਂ ਵਿੱਚ ਰੁਕਾਵਟ ਪਾਉਣ ਵਾਲੀਆਂ ਗਤੀਵਿਧੀਆਂ ਪ੍ਰਤੀ ਜ਼ੀਰੋ-ਟਾਲਰੈਂਸ ਪਹੁੰਚ ਅਪਣਾਉਣ `ਤੇ ਜ਼ੋਰ ਦਿੱਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਨਗਰ ਨਿਗਮ ਨੂੰ ਸੜਕਾਂ ਤੋਂ ਕੂੜਾ-ਕਰਕਟ ਅਤੇ ਲਾਵਾਰਿਸ ਵਾਹਨਾਂ ਨੂੰ ਤੁਰੰਤ ਹਟਾਉਣ ਨੂੰ ਯਕੀਨੀ ਬਣਾਉਣ ਦੇ ਵੀ ਨਿਰਦੇਸ਼ ਦਿੱਤੇ।

ਅਰੋੜਾ ਨੇ ਏਅਰਪੋਰਟ ਅਥਾਰਟੀ ਆਫ਼ ਇੰਡੀਆ ਅਤੇ ਜਿਲ੍ਹਾ ਪ੍ਰਸ਼ਾਸਨ ਦੇ ਤਾਲਮੇਲ ਵਾਲੇ ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਵਰਗੇ ਕਈ ਹੋਰ ਰਣਨੀਤਕ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦੀ ਸਥਿਤੀ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਲੁਧਿਆਣਾ-ਬਠਿੰਡਾ ਹਾਈਵੇਅ, ਲੁਧਿਆਣਾ-ਖਰੜ ਹਾਈਵੇਅ `ਤੇ ਮਿਸਿੰਗ ਲਿੰਕ, ਲੁਧਿਆਣਾ-ਰੋਪੜ ਕਨੈਕਟੀਵਿਟੀ ਅਤੇ ਐਲੀਵੇਟਿਡ ਹਾਈਵੇਅ ਦੇ ਨਾਲ ਪਾਰਕਿੰਗ ਸਹੂਲਤਾਂ ਦੇ ਵਿਕਾਸ ਨਾਲ ਸਬੰਧਤ ਚੱਲ ਰਹੇ ਕੰਮਾਂ ਦਾ ਵੀ ਮੁਲਾਂਕਣ ਕੀਤਾ।

ਇਸ ਤੋਂ ਇਲਾਵਾ ਮੰਤਰੀ ਨੇ 13 ਨਗਰ ਨਿਗਮਾਂ ਵਿੱਚ ਬਿਜਲੀ ਢਾਂਚੇ ਨੂੰ ਅਪਗ੍ਰੇਡ ਕਰਨ ਲਈ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੀ ਪਹਿਲਕਦਮੀ ਦਾ ਜਾਇਜ਼ਾ ਵੀ ਲਿਆ, ਜਿਸ ਵਿੱਚ 87 ਸਬ-ਡਿਵੀਜ਼ਨ ਸ਼ਾਮਲ ਹਨ, ਜਿਨ੍ਹਾਂ ਵਿੱਚੋਂ ਲੁਧਿਆਣਾ ਦੇ ਸਿਵਲ ਲਾਈਨਜ਼ ਸਬ- ਡਿਵੀਜ਼ਨ ਲਈ ਟੈਂਡਰ 9 ਅਕਤੂਬਰ ਨੂੰ ਇੱਕ ਪਾਇਲਟ ਪ੍ਰੋਜੈਕਟ ਵਜੋਂ ਖੁੱਲ੍ਹਣਗੇ। ਇਸ ਪ੍ਰੋਜੈਕਟ ਦਾ ਉਦੇਸ਼ ਜਨਤਕ ਸੁਰੱਖਿਆ ਨੂੰ ਵਧਾਉਣਾ ਅਤੇ ਬਿਜਲੀ ਦੇ ਕੱਟਾਂ ਨੂੰ ਘੱਟਾਉਣਾ ਹੈ। ਉਨ੍ਹਾਂ ਨੇ ਸਿੱਖਿਆ, ਸਿਹਤ ਅਤੇ ਹੋਰ ਅਹਿਮ ਵਿਭਾਗਾਂ ਅਧੀਨ ਵਿਕਾਸ ਪ੍ਰੋਜੈਕਟਾਂ ਦੀ ਵਿਆਪਕ ਸਮੀਖਿਆ ਵੀ ਕੀਤੀ।

ਸ੍ਰੀ ਅਰੋੜਾ ਨੇ ਡਿਪਟੀ ਕਮਿਸ਼ਨਰ, ਲੁਧਿਆਣਾ ਅਤੇ ਜ਼ੋਨਲ ਕਮਿਸ਼ਨਰ, ਨਗਰ ਨਿਗਮ ਨੂੰ ਐਮਪੀਐਲਏਡੀ ਸਕੀਮ ਅਧੀਨ ਲੰਬਿਤ ਕੰਮਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਮਾਨਯੋਗ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੀ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਪ੍ਰਦਾਨ ਕਰਨ ਅਤੇ ਸਾਰੀਆਂ ਵਿਕਾਸ ਪਹਿਲਕਦਮੀਆਂ ਨੂੰ ਸਮੇਂ ਸਿਰ ਪੂਰਾ ਕਰਨ ਦੀ ਵਚਨਬੱਧਤਾ ਨੂੰ ਦੁਹਰਾਇਆ।

ਸਮੀਖਿਆ ਦੌਰਾਨ ਮੌਜੂਦ ਪ੍ਰਮੁੱਖ ਅਧਿਕਾਰੀਆਂ ਵਿੱਚ ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ, ਗਲਾਡਾ ਦੇ ਵਧੀਕ ਮੁੱਖ ਪ੍ਰਸ਼ਾਸਕ ਓਜਸਵੀ ਅਲੰਕਾਰ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਮਰਜੀਤ ਬੈਂਸ, ਸੀ.ਐਸ. ਡਾ. ਰਮਨਦੀਪ ਕੌਰ, ਪੀਡੀ ਐਨਐਚਏਆਈ ਪ੍ਰਿਅੰਕਾ ਮੀਨਾ, ਜ਼ੋਨਲ ਕਮਿਸ਼ਨਰ ਐਮਸੀਐਲ ਸ਼ੇਕਨ ਅਤੇ ਡਿਪਟੀ ਈ.ਐਸ.ਏ. ਦਫ਼ਤਰ ਦੇ ਨੁਮਾਇੰਦੇ ਸ਼ਾਮਲ ਸਨ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...