ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪੀਐੱਮ ਵਿਸ਼ਵਕਰਮਾ ਲਾਭਾਰਥੀਆਂ ਲਈ ਓਏਓਪੀ /ਏਵੀਐੱਸਏਆਰ ਸਟਾਲ ਦਾ ਉਦਘਾਟਨ

by | Jul 23, 2026 | breaking news, INTERNATIONAL, politics | 0 comments

ਯੂ.ਟੀ. ਚੰਡੀਗੜ੍ਹ ਦੇ ਪ੍ਰਧਾਨ ਮੰਤਰੀ ਵਿਸ਼ਵਕਰਮਾ ਲਾਭਾਰਥੀਆਂ ਲਈ ਇੱਕ ਹਵਾਈ ਅੱਡਾ ਇੱਕ ਉਤਪਾਦ (ਵੰਨ ਏਅਰਪੋਰਟ ਵੰਨ ਪ੍ਰੋਡਕਟ/ਓਏਓਪੀ)/ਏਵੀਐੱਸਏਆਰ ਯੋਜਨਾ ਦੇ ਤਹਿਤ ਇੱਕ ਸਟਾਲ ਦਾ ਅੱਜ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਚੰਡੀਗੜ੍ਹ ਵਿਖੇ ਨਾਬਾਰਡ ਦੁਆਰਾ ਸਮਰਥਿਤ ਇੱਕ ਸਵੈ-ਸਹਾਇਤਾ ਸਮੂਹ (ਐੱਸਐੱਚਜੀ) ਦੇ ਸਹਿਯੋਗ ਨਾਲ ਉਦਘਾਟਨ ਕੀਤਾ ਗਿਆ।

ਇਸ ਸਟਾਲ ਦਾ ਉਦਘਾਟਨ ਐੱਮਐੱਸਐੱਮਈ-ਵਿਕਾਸ ਅਤੇ ਸੁਵਿਧਾ ਦਫ਼ਤਰ, ਲੁਧਿਆਣਾ ਦੇ
ਜੁਆਇੰਟ ਡਾਇਰੈਕਟਰ ਸ਼੍ਰੀ ਪੰਕਜ ਕੁਮਾਰ ਝਾਅ ਅਤੇ ਉਦਯੋਗ ਵਿਭਾਗ, ਯੂ.ਟੀ. ਚੰਡੀਗੜ੍ਹ ਦੇ ਦਫ਼ਤਰ ਸੁਪਰਡੈਂਟ, ਸ਼੍ਰੀ ਵਿਸ਼ਾਲ ਸੱਭਰਵਾਲ, ਨੇ ਉਦਯੋਗ ਵਿਭਾਗ ਯੂ.ਟੀ. ਚੰਡੀਗੜ੍ਹ ਅਤੇ ਐੱਮਐੱਸਐੱਮਈ-ਵਿਕਾਸ ਅਤੇ ਸੁਵਿਧਾ ਦਫ਼ਤਰ, ਲੁਧਿਆਣਾ ਦੇ ਅਧਿਕਾਰੀਆਂ ਦੀ ਉਪਸਥਿਤੀ ਵਿੱਚ ਕੀਤਾ।

ਇਸ ਪਹਿਲ ਦਾ ਉਦੇਸ਼ ਪ੍ਰਧਾਨ ਮੰਤਰੀ ਵਿਸ਼ਵਕਰਮਾ ਦੇ ਲਾਭਾਰਥੀਆਂ ਨੂੰ ਆਪਣੇ ਉਤਪਾਦਾਂ ਦੇ ਪ੍ਰਦਰਸ਼ਨ ਅਤੇ ਮਾਰਕਿਟਿੰਗ ਲਈ ਇੱਕ ਸਮਰਪਿਤ ਮੰਚ ਉਪਲਬਧ ਕਰਵਾਉਣਾ ਹੈ, ਜਿਸ ਨਾਲ ਰਵਾਇਤੀ ਕਾਰੀਗਰਾਂ ਨੂੰ ਵਿਆਪਕ ਬਜ਼ਾਰ ਤੱਕ ਪਹੁੰਚ ਮਿਲੇਗੀ ਅਤੇ
ਚੰਡੀਗੜ੍ਹ ਦੀ ਸਮ੍ਰਿੱਧ ਸਥਾਨਕ ਹਸਤਸ਼ਿਲਪ ਪਰੰਪਰਾ ਨੂੰ ਹੁਲਾਰਾ ਮਿਲੇਗਾ। ਇਹ ਸਟਾਲ ਬਜ਼ਾਰ ਤੱਕ ਪਹੁੰਚ ਨੂੰ ਬਿਹਤਰ ਬਣਾਉਣ, ਰਵਾਇਤੀ ਕਾਰੀਗਰਾਂ ਲਈ ਟਿਕਾਊ ਆਜੀਵਿਕਾ ਦੇ ਅਵਸਰ ਸਿਰਜਣ ਅਤੇ ਸਵਦੇਸ਼ੀ ਉਤਪਾਦਾਂ ਦੀ ਪਹਿਚਾਣ ਨੂੰ ਮਜ਼ਬੂਤ ​​ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਵੇਗਾ।

ਖੇਤਰ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਵਿੱਚੋਂ ਇੱਕ ‘ਤੇ ਸਥਾਪਿਤ ਇਹ ਇੱਕ ਹਵਾਈ ਅੱਡਾ ਇੱਕ ਉਤਪਾਦ (ਵੰਨ ਏਅਰਪੋਰਟ ਵੰਨ ਪ੍ਰੋਡਕਟ/ਓਏਓਪੀ)/ਏਵੀਐੱਸਏਆਰ ਸਟਾਲ ਯਾਤਰੀਆਂ ਅਤੇ ਸੈਲਾਨੀਆਂ ਨੂੰ ਸਥਾਨਕ ਪੱਧਰ ‘ਤੇ ਨਿਰਮਿਤ ਉਤਪਾਦਾਂ ਨੂੰ ਦੇਖਣ ਅਤੇ ਖਰੀਦਣ ਦਾ ਅਵਸਰ ਪ੍ਰਦਾਨ ਕਰੇਗਾ। ਇਸ ਨਾਲ ਕਾਰੀਗਰਾਂ ਲਈ ਬਜ਼ਾਰ ਸੰਪਰਕ ਮਜ਼ਬੂਤ ਹੋਣਗੇ, ਸੂਖਮ-ਉੱਦਮਾਂ ਨੂੰ ਹੁਲਾਰਾ ਮਿਲੇਗਾ ਅਤੇ ‘ਵੋਕਲ ਫੌਰ ਲੋਕਲ’ ਦੇ ਵਿਜ਼ਨ ਨੂੰ ਅੱਗੇ ਵਧਾਉਣ ਵਿੱਚ ਸਹਾਇਤਾ ਮਿਲੇਗੀ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...