ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਹੋਵੇਗਾ ਸਮਾਗਮ

by | Aug 31, 2026 | breaking news, daily, politics, religion | 0 comments

ਮਨੁੱਖੀ ਅਧਿਕਾਰਾਂ ਦੇ ਅਲੰਬਰਦਾਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 6 ਸਤੰਬਰ 2026 ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਜਾਣਗੇ। ਅੱਜ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਪਟਿਆਲਾ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 4 ਸਤੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਹੋਣਗੇ ਅਤੇ 6 ਸਤੰਬਰ ਨੂੰ ਸੰਪੂਰਨਤਾ ਦੇ ਭੋਗ ਪਾ ਕੇ ਭਾਈ ਖਾਲੜਾ ਨੂੰ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅੱਜ ਜਦੋਂ ਅਸੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ – ਜਿਨ੍ਹਾਂ ਨੇ ਧਾਰਮਿਕ ਅਜ਼ਾਦੀ ਅਤੇ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸ਼ਹਾਦਤ ਦਿੱਤੀ – ਦੇ ਪਾਵਨ ਅਸਥਾਨ ਤੋਂ ਮੀਰੀ ਪੀਰੀ ਖ਼ਾਲਸਾ ਮਾਰਚ ਦੇ ਪੜਾਅ ਦੀ ਅਰੰਭਤਾ ਕਰ ਰਹੇ ਹਾਂ ਤਾਂ ਉੱਥੇ ਹੀ ਸਾਡੇ ਲਈ ਇਹ ਵੀ ਜ਼ਰੂਰੀ ਹੈ ਕਿ 6 ਸਤੰਬਰ ਨੂੰ ਮਨੁੱਖੀ ਅਧਿਕਾਰਾਂ ਦੇ ਰਾਖੇ ਅਤੇ ਪੰਜਾਬ ਵਿੱਚ ਸਰਕਾਰੀ ਜਬਰ ਤਹਿਤ ਮਾਰੇ ਗਏ ਨੌਜਵਾਨਾਂ ਦੀ ਲਾਸ਼ਾ ਦੇ ਵਾਰਿਸ ਭਾਈ ਜਸਵੰਤ ਸਿੰਘ ਖਾਲੜਾ ਨੂੰ ਵੀ ਜ਼ਰੂਰ ਯਾਦ ਕਰੀਏ। ਉਨ੍ਹਾਂ ਕਿਹਾ ਕਿ ਇਸੇ ਤਹਿਤ ਹੀ ਇਸ ਵਾਰ ਭਾਈ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ ਕਰਵਾਉਣ ਦਾ ਉਪਰਾਲਾ ਕੀਤਾ ਗਿਆ ਹੈ। ਉਨ੍ਹਾਂ ਸਮੂਹ ਸਿੱਖ ਜਥੇਬੰਦੀਆਂ ਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੇ ਇਸ ਸਮਾਗਮ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਕਰਨ।
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਫੈਸਲਾ ਕੀਤਾ ਗਿਆ ਹੈ ਕਿ ਭਾਈ ਖਾਲੜਾ ਦੀ ਯਾਦ ਵਿੱਚ ਹੁਣ ਹਰ ਸਾਲ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਸਤੰਬਰ ਨੂੰ ਸਮਾਗਮ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਸਮੇਤ ਪੰਜਾਬ ਦੇ ਹਜ਼ਾਰਾਂ ਸ਼ਹੀਦਾਂ ਦੀ ਯਾਦ ਵਿੱਚ ਜੋ ਹਰੀਕੇ ਵਿਖੇ ਸ਼ਹੀਦੀ ਪੱਤਣ ਯਾਦਗਾਰ ਬਣਾਈ ਜਾਣੀ ਹੈ ਉਸ ਲਈ ਵੀ ਜ਼ਮੀਨ ਲੱਭਣ ਦਾ ਕੰਮ ਚੱਲ ਰਿਹਾ ਹੈ ਅਤੇ ਯਾਦਗਾਰ ਦਾ ਕਾਰਜ ਵੀ ਛੇਤੀ ਹੀ ਸ਼ੁਰੂ ਹੋਵੇਗਾ।
***
ਜਸਕਰਨ ਸਿੰਘ, 9876689930

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...