ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਹੋਇਆ ਖਾਲਸਾ ਮਾਰਚ

by | Mar 9, 2026 | daily, religion | 0 comments

ਅੰਮ੍ਰਿਤਸਰ, 9 ਮਾਰਚ-
ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਗੁਰਸਿਖਾ ਇਕੋ ਪਿਆਰ ਗੁਰਮਿਤਾ ਪੁਤਾ ਭਾਈਆ’ ਨਾਮ ਹੇਠ ਖ਼ਾਲਸਾ ਮਾਰਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਰਵਾਨਾ ਹੋਇਆ। ਇਹ ਖ਼ਾਲਸਾ ਮਾਰਚ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ 11 ਮਾਰਚ ਨੂੰ ਗੁਰਦੁਆਰਾ ਸ਼ਹੀਦ ਭਾਈ ਤਾਰਾ ਸਿੰਘ ਜੀ, ਪਿੰਡ ਵਾਂ, ਜ਼ਿਲ੍ਹਾ ਤਰਨ ਤਾਰਨ ਵਿਖੇ ਸੰਪੂਰਨ ਹੋਵੇਗਾ।
ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਉਪਰੰਤ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ। ਇਸ ਮੌਕੇ ਗੱਲ ਕਰਦਿਆਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ਼ਹੀਦ ਭਾਈ ਤਾਰਾ ਸਿੰਘ ਜੀ ਵਾਂ ਨੇ ਹੋਰ ਸ਼ਹੀਦ ਸਿੰਘਾਂ ਨਾਲ ਜ਼ਕਰੀਆ ਦੀ ਫ਼ੌਜ ਦਾ ਡੱਟ ਕੇ ਮੁਕਾਬਲਾ ਕੀਤਾ ਅਤੇ ਫ਼ਤਹਿ ਪਾਈ। ਸ਼ਹੀਦਾਂ ਦਾ ਇਹ ਇਤਿਹਾਸ ਕੌਮ ਲਈ ਵੱਡੀ ਪ੍ਰੇਰਣਾ ਹੈ। ਉਨ੍ਹਾਂ ਕਿਹਾ ਕਿ ਖਾਲਸਾ ਮਾਰਚ ਦਾ ਮਕਸਦ ਸਿੱਖੀ ਪ੍ਰਚਾਰ ਦੇ ਨਾਲ-ਨਾਲ ਭਾਈ ਤਾਰਾ ਸਿੰਘ ਵਾਂ ਅਤੇ ਹੋਰ ਸ਼ਹੀਦ ਸਿੰਘਾਂ ਦੇ ਇਤਿਹਾਸ ਨੂੰ ਸੰਗਤਾਂ ’ਚ ਪ੍ਰਚਾਰਨਾ ਹੈ। ਉਨ੍ਹਾਂ ਕਿਹਾ ਕਿ ਸਿੱਖ ਪੰਥ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਸ਼ਹੀਦ ਭਾਈ ਤਾਰਾ ਸਿੰਘ ਵਾਂ ਦੀ 300 ਸਾਲਾ ਸ਼ਹੀਦੀ ਸ਼ਤਾਬਦੀ ਪੰਥਕ ਪ੍ਰੰਪਰਾਵਾਂ ਅਨੁਸਾਰ ਮਨਾਈ ਜਾ ਰਹੀ ਹੈ, ਜਿਸ ਦੇ ਸਮਾਗਮ 11 ਤੋਂ 14 ਮਾਰਚ ਤੱਕ ਪਿੰਡ ਵਾਂ ਵਿਖੇ ਹੋਣਗੇ। ਉਨ੍ਹਾਂ ਸੰਗਤਾਂ ਨੂੰ ਵੱਧ ਤੋਂ ਵੱਧ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਦੀ ਅਪੀਲ ਕੀਤੀ।
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਨਗਰ ਕੀਰਤਨ ਦੀ ਰਵਾਨਗੀ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਜੈਬ ਸਿੰਘ ਅਭਿਆਸੀ, ਭਾਈ ਮਨਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਨਰਿੰਦਰ ਸਿੰਘ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਗੁਰਵਿੰਦਰ ਸਿੰਘ ਦੇਵੀਦਾਸਪੁਰਾ, ਸ. ਸਤਨਾਮ ਸਿੰਘ ਝਬਾਲ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਪ੍ਰਚਾਰਕ/ਨਿਗਰਾਨ ਭਾਈ ਬਲਵੰਤ ਸਿੰਘ ਐਨੋਕੋਟ, ਬਾਬਾ ਮੇਜਰ ਸਿੰਘ ਸੋਢੀ, ਬਾਬਾ ਗੁਰਦੀਪ ਸਿੰਘ, ਬਾਬਾ ਸਤਨਾਮ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਵਿਭਾਗ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...