ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

by | Jun 1, 2026 | business, daily, entertainment, politics | 0 comments

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ ਵਿਸ਼ੇ ‘ਤੇ ਸੈਮੀਨਾਰ, ਪੁਸਤਕ ਪ੍ਰਦਰਸ਼ਨੀ ਅਤੇ ਕਲਾ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।

ਸਮਾਗਮ ਦੇ ਮੁੱਖ ਮਹਿਮਾਨ ਸਾਹਿਤ ਅਕਾਦਮੀ ਦੇ ਪ੍ਰਧਾਨ ਡਾ. ਮਾਧਵ ਕੌਸ਼ਿਕ ਸਨ। ਵਿਸ਼ੇਸ਼ ਮਹਿਮਾਨ ਵਜੋਂ ਚੰਡੀਗੜ੍ਹ ਸਾਹਿਤ ਅਕਾਦਮੀ ਦੇ ਚੇਅਰਮੈਨ ਡਾ. ਮਨਮੋਹਨ ਸਿੰਘ ਅਤੇ ਪੰਜਾਬੀ ਸਾਹਿਤ ਅਕਾਦਮੀ ਦੇ ਜਰਨਲ ਕੌਂਸਲ ਮੈਂਬਰ ਸਰਦਾਰ ਜਗਦੀਪ ਸਿੱਧੂ ਹਾਜ਼ਰ ਰਹੇ। ਸਾਰੇ ਮਹਿਮਾਨਾਂ ਨੇ ਦੀਪ ਪ੍ਰਜਵਲਿਤ ਕਰਕੇ ਸਮਾਗਮ ਦੀ ਸ਼ੁਰੂਆਤ ਕੀਤੀ।

ਸ਼ਾਮ 5 ਵਜੇ ਸ਼ੁਰੂ ਹੋਏ ਪਹਿਲੇ ਸੈਸ਼ਨ ਵਿੱਚ ਸਿਰਜਣਹਾਰਾਂ ਦੇ ਅਧਿਕਾਰਾਂ ਬਾਰੇ ਸੈਮੀਨਾਰ ਹੋਇਆ, ਜਿਸ ਵਿੱਚ ਕਲਾਕਾਰਾਂ, ਲੇਖਕਾਂ ਅਤੇ ਸ਼ਾਇਰਾਂ ਦੇ ਬੌਧਿਕ ਸੰਪਤੀ ਅਧਿਕਾਰਾਂ ‘ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਦੇ ਨਾਲ ਲੱਗੀ ਕਲਾ ਅਤੇ ਪੁਸਤਕ ਪ੍ਰਦਰਸ਼ਨੀ ਵੀ ਖਾਸ ਖਿੱਚ ਦਾ ਕੇਂਦਰ ਰਹੀ।

ਉਪਰੰਤ ਹੋਏ ਮੁਸ਼ਾਇਰੇ ਅਤੇ ਕਵੀ ਦਰਬਾਰ ਵਿੱਚ ਦੇਸ਼ ਦੇ ਨਾਮਵਰ ਸ਼ਾਇਰਾਂ ਅਤੇ ਕਵੀਆਂ ਨੇ ਆਪਣੀ ਰਚਨਾਤਮਕ ਪੇਸ਼ਕਾਰੀ ਨਾਲ ਦਰਸ਼ਕਾਂ ਨੂੰ ਮੰਤਰਮੁਗਧ ਕਰ ਦਿੱਤਾ। ਮੁਕੇਸ਼ ਆਲਮ, ਸ਼ਮਸ ਤਬਰੈਜ਼ੀ, ਮੁਸੱਵਿਰ ਫਿਰੋਜ਼ਪੁਰੀ, ਵਿਜੈ ਅਖ਼ਤਰ, ਮਹਿੰਦਰ ਕੁਮਾਰ ਸਾਨੀ, ਸ਼ਮਸ਼ੇਰ ਸਾਹਿਲ, ਰਜਨੀਸ਼ ਕੁਮਾਰ, ਮਹੇਸ਼ਵਰ ਸਿੰਘ, ਸਿਮਰ ਗੋਜ਼ਰਾ ਜ਼ਹੀਨ, ਰੇਖਾ ਮਿੱਤਲ, ਕੁਸੁਮ ਧੀਮਾਨ ਕਲਿਕਾ, ਨੀਤੀ ਸਕਸੇਨਾ ਮਯੂਰੀ, ਮਾਸਟਰ ਹੈਰੀ ਅਤੇ ਸਾਰਥਕ ਸਮੇਤ ਕਈ ਰਚਨਾਕਾਰਾਂ ਨੇ ਆਪਣੀਆਂ ਰਚਨਾਵਾਂ ਪੇਸ਼ ਕੀਤੀਆਂ।

ਜ਼ਿੰਦਗੀ, ਰੂਹਾਨੀਅਤ ਅਤੇ ਸਮਕਾਲੀ ਮਸਲਿਆਂ ‘ਤੇ ਆਧਾਰਿਤ ਕਵਿਤਾਵਾਂ ਅਤੇ ਸ਼ਿਅਰਾਂ ਨੂੰ ਸਰੋਤਿਆਂ ਵੱਲੋਂ ਭਰਪੂਰ ਦਾਦ ਮਿਲੀ। ਦੇਰ ਰਾਤ ਤੱਕ ਚੱਲਿਆ ਇਹ ਸਮਾਗਮ ਬੇਹੱਦ ਸਫਲ ਰਿਹਾ।

‘ਸ਼ੇਰਿਯਤ’ ਸੰਸਥਾ ਨੇ ਸਾਰੇ ਸਰੋਤਿਆਂ, ਕਲਾ ਪ੍ਰੇਮੀਆਂ ਅਤੇ ਦੂਰ-ਦੁਰਾਡੇ ਤੋਂ ਪਹੁੰਚੇ ਸ਼ਾਇਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਹਿਲੇ ਹੀ ਸਾਲ ਮਿਲੇ ਇਸ ਪਿਆਰ ਅਤੇ ਸਹਿਯੋਗ ਨਾਲ ਉਹ ਭਵਿੱਖ ਵਿੱਚ ਵੀ ਅਜਿਹੇ ਉੱਚ ਪੱਧਰੀ ਅਦਬੀ ਸਮਾਗਮ ਕਰਵਾਉਂਦੇ ਰਹਿਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...

5000 ਰੁਪਏ ਰਿਸ਼ਵਤ ਲੈਂਦਾ ਗਲਾਡਾ ਦਾ ਸਕਿਉਰਿਟੀ ਗਾਰਡ ਵਿਜੀਲੈਂਸ ਬਿਊਰੋ ਨੇ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 4 ਮਈ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਗਲਾਡਾ, ਲੁਧਿਆਣਾ ਦੇ ਦਫ਼ਤਰ ਵਿੱਚ ਤਾਇਨਾਤ ਸਕਿਉਰਿਟੀ ਗਾਰਡ ਜਸਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ...