ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਚਨ, ਵਿਧਾਨ ਸਭਾ ‘ਚ ਮੁੱਕਰੇ — ਸਪੀਕਰ ਸੰਧਵਾਂ ਨੇ ਤਖ਼ਤ ਸਾਹਿਬ ਦੇ ਨਾਂ ਨੂੰ ਐਕਸਪੰਜ ਕਰਕੇ ਪੰਥ ਨਾਲ ਕੀਤੀ ਗਦਾਰੀ

by | Aug 6, 2026 | breaking news, daily, politics, religion | 0 comments

ਗਿਆਨੀ ਜੈਲ ਸਿੰਘ ਤੋਂ ਬਾਅਦ ਹੁਣ ਸਪੀਕਰ ਕੁਲਤਾਰ ਸੰਧਵਾਂ — ਸ਼੍ਰੀ ਅਕਾਲ ਤਖ਼ਤ ਸਾਹਿਬ ਦੇ੬ ਸਨਮਾਨ ਨੂੰ ਠੇਸ ਪਹੁੰਚਾ ਕੇ ਇਤਿਹਾਸ ਦੇ ਕਾਲੇ ਸਫ਼ਿਆਂ ‘ਚ ਦਰਜ ਹੋਣਗੇ,

ਸਵਰਗੀ ਗਿਆਨੀ ਜੈਲ ਸਿੰਘ ਨੇ ਵੀ ਦਰਬਾਰ ਸਹਿਬ ਤੇ ਹੋਏ ਹਮਲੇ ਆਪਣੀ ਸਹਿਮਤੀ ਦਿੱਤੀ ਉਸਦੇ ਤਰ੍ਹਾ ਸਪੀਕਰ ਸੰਧਵਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਦੇ ਨਾਮ ਨੂੰ ਸਦਨ ਦੀ ਕਾਰਵਾਈ ਵਿੱਚੋ ਬਾਹਰ ਕਰਕੇ ਆਪਣੇ ਪੁਰਾਣੇ ਇਤਿਹਾਸ ਨੂੰ ਦੋਹਰਾਇਆ ਹੈ… ਬਿਕਰਮ ਸਿੰਘ ਮਜੀਠੀਆ

ਕੁਰਸੀ ਵੱਡੀ ਜਾਂ ਸ਼੍ਰੀ ਅਕਾਲ ਤਖ਼ਤ ਸਾਹਿਬ? AAP ਸਰਕਾਰ ਨੇ ਸਿੱਖ ਭਾਵਨਾਵਾਂ ਦਾ ਕੀਤਾ ਘਾਣ

ਬਾਹਰ ਗੁਰੂ ਦਾ ਨਾਂ, ਅੰਦਰ ਕੁਰਸੀ- ਦਾ ਨਸ਼ਾ — ਪੰਥ ਇਹ ਧੋਖਾ ਕਦੇ ਨਹੀਂ ਭੁੱਲੇਗਾ।

ਅੱਜ ਪੰਜਾਬ ਵਿਧਾਨ ਸਭਾ ਦੇ ਇਤਿਹਾਸ ਦਾ ਇੱਕ ਬਹੁਤ ਹੀ ਦੁਖਦਾਈ ਅਤੇ ਕਾਲਾ ਦਿਨ ਹੈ। ਅੱਜ ਵਿਧਾਨ ਸਭਾ ਦੇ ਅੰਦਰ ਜੋ ਕੁਝ ਵਾਪਰਿਆ ਹੈ, ਉਸ ਨੇ ਹਰ ਸਿੱਖ ਦੇ ਮਨ ਨੂੰ ਗਹਿਰੀ ਠੇਸ ਪਹੁੰਚਾਈ ਹੈ ਅਤੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਿੱਧਾ ਆਹਤ ਕੀਤਾ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕੀਤਾ ਉਹਨਾਂ ਕਿਹਾ ਇਸ ਸਮੇਂ ਵਿਧਾਨਸਭਾ ਦਾ ਸਪੀਕਰ ਮਜਬੂਤ ਨਹੀਂ ਮਜਬੂਰ ਹੋ ਚੁੱਕਿਆ ਹੈ ਅਤੇ ਗੁਰੂ ਦੋਖੀ ਸਮੇਤ ਅਰਵਿੰਦ ਕੇਜਰੀਵਾਲ ਦੇ ਅੱਗੇ ਗੋਡੇ ਟੇਕ ਚੁੱਕਿਆ ਹੈ ਸਿਰਫ ਆਪਣੀ ਕੁਰਸੀ ਬਚਾਉਣ ਲਈ ਅਤੇ ਇਤਿਹਾਸ ਦੇ ਕਾਲੇ ਪੰਨਿਆਂ ਵਿੱਚ ਵੀ ਗਿਆਨੀ ਜੈਲ ਸਿੰਘ ਦਾ ਨਾਮ ਦਰਜ ਹੈ ਜਿਸਨੇ ਸ਼੍ਰੀ ਦਰਬਾਰ ਸਾਹਿਬ ਤੇ ਹੋਏ ਅਟੈਕ ਦੀ ਮੌਨ ਸਹਿਮਤੀ ਦਿੱਤੀ ਸੀ। ਅੱਜ ਉਹੀ ਇਤਿਹਾਸ ਸਪੀਕਰ ਕੁਲਤਾਰ ਸੰਧਵਾਂ ਨੇ ਦੋਹਰਾਇਆ ਹੈ ਜਿਸਨੇ ਸ਼੍ਰੀ ਅਕਾਲ ਤਖਤ ਸਹਿਬ ਦਾ ਨਾਮ ਪੰਜਾਬ ਵਿਧਾਨ ਸਭਾ ਦੀ ਕਾਰਵਾਈ ਤੋਂ ਬਾਹਰ ਕਰਵਾਇਆ ਹੈ।

ਉਹਨਾਂ ਕਿਹਾ ਕਿ ਕੁਝ ਦਿਨ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਮੈਂਬਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਤਮਸਤਕ ਹੋਏ, ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਦੀ ਹਜ਼ੂਰੀ ਵਿੱਚ ਅਰਦਾਸ ਕਰਕੇ ਵਾਪਸ ਆਏ ਸਨ। ਉੱਥੇ ਪੂਰੀ ਸੰਗਤ ਦੇ ਸਾਹਮਣੇ ਜੈਕਾਰੇ ਛੱਡ ਕੇ ਇਹ ਵਚਨ ਦਿੱਤਾ ਗਿਆ ਸੀ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਨਵੇਂ ਐਕਟ ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਸੋਧਾਂ ਨੂੰ ਹਰ ਹਾਲ ਵਿੱਚ ਸ਼ਾਮਲ ਕੀਤਾ ਜਾਵੇਗਾ। ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਉਸ ਵਚਨ ਦੇ ਗਵਾਹ ਸਨ। ਪੰਜ ਵਾਰ ਜੈਕਾਰਿਆ ਦੀ ਗੂੰਜ ਵਿੱਚ ਸਾਰੇ ਵਿਧਾਇਕਾਂ ਨੇ ਇਹ ਬਚਨ ਦਿੱਤਾ ਸੀ ਸਿੰਘ ਸਾਹਿਬ ਜਥੇਦਾਰ ਨੇ ਵੀ ਸਪੱਸ਼ਟ ਆਦੇਸ਼ ਦਿੱਤਾ ਸੀ ਕਿ ਇਹ ਮੁੱਦਾ ਵਿਧਾਨ ਸਭਾ ਦੇ ਅੰਦਰ ਪੂਰੀ ਗੰਭੀਰਤਾ ਨਾਲ ਉਠਾਇਆ ਜਾਵੇ।

ਪਰ ਅੱਜ ਜਦੋਂ ਬੀਬਾ ਗਨੀਵ ਕੌਰ, ਵਿਧਾਇਕ ਮਜੀਠਾ ਨੇ ਸਿਰਫ਼ ਉਹੀ ਗੱਲ ਦੁਹਰਾਈ ਜਿਸ ‘ਤੇ ਸਾਰੇ ਵਿਧਾਇਕ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਹਿਮਤ ਹੋ ਕੇ ਆਏ ਸਨ, ਤਾਂ ਸਪੀਕਰ ਸਾਹਿਬ ਨੇ ਉਨ੍ਹਾਂ ਦੀ ਆਵਾਜ਼ ਨੂੰ ਹੀ ਬਾਹਰ ਕਰ ਦਿੱਤਾ। ਅਤੇ ਮਾਇਕ ਤੱਕ ਬੰਦ ਕਰ ਦਿੱਤਾ ਗਿਆ ।ਉਨ੍ਹਾਂ ਨੇ ਕੇਵਲ ਇਹੀ ਕਿਹਾ ਸੀ ਕਿ “ਕਿ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਉੱਪਰ ਅਸੀਂ ਕੀ ਕਹਿ ਕੇ ਆਏ ਸੀ ਅਤੇ ਇਸ ਬਿੱਲ ਬਾਰੇ ਕੋਈ ਚਰਚਾ ਨਹੀਂ ਹੋ ਰਹੀ ਅਤੇ ਇਸ ਸੰਬਧੀ ਉਹਨਾਂ ਨੇ ਸ਼੍ਰੀ ਅਕਾਲ ਤਖਤ ਸਹਿਬ ਉਪਰ ਗਏ ਕਈ ਵਿਧਾਇਕਾਂ ਨੂੰ ਵੀ ਬੋਲਣ ਲਈ ਕਿਹਾ ਲੇਕਿਨ ਵਿਧਾਨਸਭਾ ਦੇ ਅੰਦਰ ਸਭ ਗੂੰਗੇ ਬਣ ਗਏ ਅਤੇ ਗੁਰੂ ਦੋਖੀ ਦਾ ਸਾਥ ਦੇਣ ਲਗੇ ਉਹਨਾਂ ਕਿਹਾ ਕਿ ਬੀਬੀ ਮਜੀਠਿਆ ਦੇ ਬਿਆਨ ਵਿੱਚ ਅਜਿਹਾ ਕੀ ਸੀ ਜੋ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਮਿਟਾਉਣ ਦੀ ਲੋੜ ਪੈ ਗਈ ਖਾਸਕਰ ਸ਼੍ਰੀ ਅਕਾਲ ਤਖਤ ਸਹਿਬ ਦੀ ਮਾਣ ਮਰਿਆਦਾ ਵਾਲੀ ਗੱਲ।

ਉਹਨਾਂ ਕਿਹਾ ਕਿ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਕਰਕੇ ਸੋਧਾਂ ਮੰਨਣ ਦਾ ਵਚਨ ਦੇਣਾ ਅਤੇ ਵਿਧਾਨ ਸਭਾ ਵਿੱਚ ਪਹੁੰਚਦਿਆਂ ਹੀ ਉਸੇ ਵਚਨ ਤੋਂ ਮੁੱਕਰ ਜਾਣਾ, ਇੱਥੋਂ ਤੱਕ ਕਿ “ਸ਼੍ਰੀ ਅਕਾਲ ਤਖ਼ਤ ਸਾਹਿਬ” ਦੇ ਹੱਕ ਵਿੱਚ ਬੋਲੇ ਗਏ ਸ਼ਬਦਾਂ ਨੂੰ ਹੀ ਐਕਸਪੰਜ ਕਰ ਦੇਣਾ, ਸਿਰਫ਼ ਦੋਹਰੇ ਚਿਹਰੇ ਦੀ ਨਿਸ਼ਾਨੀ ਨਹੀਂ, ਸਗੋਂ ਸਮੁੱਚੇ ਸਿੱਖ ਪੰਥ ਦੀਆਂ ਭਾਵਨਾਵਾਂ ਦਾ ਅਪਮਾਨ ਹੈ। ਇਹ ਪੰਥ ਨਾਲ ਸਿੱਧੀ ਗਦਾਰੀ ਹੈ।

ਇਸੇ ਨਾਲ ਹੀ ਉਹਨਾਂ ਕਿਹਾ ਕਿ ਅੱਜ ਮੇਰਾ ਸਿੱਧਾ ਸਵਾਲ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੀ ਰੰਗੀਲੀ ਸਰਕਾਰ ਤੋਂ ਹੈ—ਤੁਹਾਡੇ ਲਈ ਕੁਰਸੀ ਵੱਡੀ ਹੈ ਜਾਂ ਸ਼੍ਰੀ ਅਕਾਲ ਤਖ਼ਤ ਸਾਹਿਬ? ਜੇ ਤਖ਼ਤ ਸਾਹਿਬ ਦੇ ਸਾਹਮਣੇ ਕੀਤਾ ਗਿਆ ਵਚਨ ਸੱਚਾ ਸੀ ਤਾਂ ਅੱਜ ਉਸ ਤੋਂ ਮੁੱਕਰ ਕਿਉਂ ਗਏ? ਅਤੇ ਜੇ ਅੱਜ ਦਾ ਰੁਖ਼ ਹੀ ਸਹੀ ਹੈ ਤਾਂ ਫਿਰ ਸੰਗਤ ਦੇ ਸਾਹਮਣੇ ਉਹ ਵਚਨ ਕਿਉਂ ਦਿੱਤਾ ਗਿਆ ਸੀ? ਸੱਚਾਈ ਇਹ ਹੈ ਕਿ ਤੁਹਾਡੀ ਪਹਿਲ ਗੁਰੂ ਦਾ ਹੁਕਮ ਨਹੀਂ, ਸਗੋਂ ਗੁਰੂ ਦੋਖੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨਾ ਹੈ। ਮੁੱਖ ਮੰਤਰੀ ਦੀ ਕੁਰਸੀ ਦੀ ਲਾਲਸਾ ਨੇ ਤੁਹਾਨੂੰ ਆਪਣੇ ਹੀ ਵਚਨਾਂ ਤੋਂ ਮੁੱਕਰਨ ਲਈ ਮਜਬੂਰ ਕਰ ਦਿੱਤਾ ਹੈ।

ਸ਼੍ਰੀ ਅਕਾਲ ਤਖ਼ਤ ਸਾਹਿਬ ਸਿੱਖ ਪੰਥ ਦੀ ਸਰਵਉੱਚ ਸੰਸਥਾ ਹੈ। ਇਹ ਮੀਰੀ-ਪੀਰੀ ਦੇ ਮਾਲਕ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਸਥਾਪਿਤ ਉਹ ਮਹਾਨ ਅਸਥਾਨ ਹੈ, ਜਿਸ ਦੇ ਸਨਮਾਨ ਤੋਂ ਉੱਪਰ ਕੋਈ ਸੰਸਥਾ, ਕੋਈ ਅਹੁਦਾ ਅਤੇ ਕੋਈ ਕੁਰਸੀ ਨਹੀਂ ਹੋ ਸਕਦੀ। ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਐਕਸਪੰਜ ਕੀਤਾ ਜਾ ਸਕਦਾ ਹੈ, ਪਰ ਸਿੱਖਾਂ ਦੇ ਦਿਲਾਂ ਵਿੱਚ ਉਸ ਦਾ ਸਥਾਨ ਕਦੇ ਨਹੀਂ ਮਿਟਾਇਆ ਜਾ ਸਕਦਾ। ਵਿਧਾਨ ਸਭਾ ਗੁਰੂ ਦੀ ਬਖ਼ਸ਼ਿਸ਼ ਨਾਲ ਚੱਲਦੀ ਹੈ; ਗੁਰੂ ਦੀ ਮਰਿਆਦਾ ਕਿਸੇ ਵਿਧਾਨ ਸਭਾ ਦੀ ਮੋਹਤਾਜ ਨਹੀਂ ਹੈ ਉਹਨਾਂ ਕਿਹਾ।

ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਜੋ ਕੀਤਾ ਹੈ, ਉਹ ਇਤਿਹਾਸ ਵਿੱਚ ਗਿਆਨੀ ਜੈਲ ਸਿੰਘ ਦੇ ਵਿਵਾਦਿਤ ਫ਼ੈਸਲਿਆਂ ਦੀ ਯਾਦ ਤਾਜ਼ਾ ਕਰਦਾ ਹੈ। ਜਿਸ ਤਰ੍ਹਾਂ ਗਿਆਨੀ ਜੈਲ ਸਿੰਘ ਨੂੰ ਆਪਣੇ ਕਦਮਾਂ ਲਈ ਬਾਅਦ ਵਿੱਚ ਪੰਥ ਦੇ ਸਾਹਮਣੇ ਜਵਾਬਦੇਹ ਹੋਣਾ ਪਿਆ ਸੀ, ਉਸੇ ਤਰ੍ਹਾਂ ਅੱਜ ਸਪੀਕਰ ਸੰਧਵਾਂ ਨੇ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਨਾਂ ਐਕਸਪੰਜ ਕਰਕੇ ਆਪਣੇ ਆਪ ਨੂੰ ਇਤਿਹਾਸ ਦੇ ਕਾਲੇ ਸਫ਼ਿਆਂ ਵਿੱਚ ਦਰਜ ਕਰਵਾ ਲਿਆ ਹੈ। ਇਤਿਹਾਸ ਇਸ ਫ਼ੈਸਲੇ ਨੂੰ ਕਦੇ ਮੁਆਫ਼ ਨਹੀਂ ਕਰੇਗਾ।

ਉਹਨਾਂ ਕਿਹਾ ਕਿ ਅੱਜ ਇਹ ਵੀ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਵਿਧਾਨ ਸਭਾ ਵਿੱਚ ਇੱਕ ਮਹਿਲਾ ਵਿਧਾਇਕ ਦਾ ਸਤਿਕਾਰ ਵੀ ਨਹੀਂ ਕੀਤਾ ਗਿਆ। ਬੀਬਾ ਗਨੀਪ ਕੌਰ ਨੇ ਕੋਈ ਗਲਤ ਜਾਂ ਇਤਰਾਜ਼ਯੋਗ ਗੱਲ ਨਹੀਂ ਕਹੀ। ਉਨ੍ਹਾਂ ਨੇ ਸਿਰਫ਼ ਸੰਗਤ ਦੀ ਪਰਿਭਾਸ਼ਾ ਦੱਸੀ। ਸੰਗਤ ਉਹ ਹੈ ਜੋ ਗੁਰੂ ਦੇ ਚਰਨਾਂ ਵਿੱਚ ਬੈਠਦੀ ਹੈ, ਨਾਮ ਸਿਮਰਦੀ ਹੈ, ਕੀਰਤਨ ਸਰਵਣ ਕਰਦੀ ਹੈ ਅਤੇ ਲੰਗਰ ਦੀ ਸੇਵਾ ਕਰਦੀ ਹੈ। ਜੋ ਸ਼ਰਾਬ ਪੀ ਕੇ ਗੁਰੂ ਘਰ ਜਾਵੇ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਨੂੰ ਠੇਸ ਪਹੁੰਚਾਏ, ਉਹ ਸੰਗਤ ਨਹੀਂ ਹੋ ਸਕਦੀ। ਅੱਜ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਉਸੇ ਗੁਰੂ ਦੋਖੀ ਸੋਚ ਦਾ ਸਾਥ ਦੇ ਕੇ ਆਪਣਾ ਅਸਲੀ ਚਿਹਰਾ ਪੰਜਾਬ ਦੇ ਲੋਕਾਂ ਸਾਹਮਣੇ ਬੇਨਕਾਬ ਕਰ ਦਿੱਤਾ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਮੈਂ ਇਸ ਗੱਲ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ ਕਿ ਜਿੱਥੇ ਸਿੱਖ ਕੌਮ ਦੇ ਸਰਵਉੱਚ ਅਸਥਾਨ ਦੀ ਗੱਲ ਹੋ ਰਹੀ ਹੋਵੇ, ਜਿੱਥੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਸਬੰਧਤ ਸੋਧਾਂ ਦੀ ਗੱਲ ਹੋ ਰਹੀ ਹੋਵੇ, ਉੱਥੇ ਉਸ ਪਵਿੱਤਰ ਅਸਥਾਨ ਦੇ ਨਾਂ ਨੂੰ ਹੀ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਹਟਾ ਦਿੱਤਾ ਜਾਵੇ। ਬਰਗਾੜੀ ਅਤੇ ਬਹਿਬਲ ਕਲਾਂ ਦੇ ਨਾਂ ‘ਤੇ ਸਾਲਾਂ ਤੱਕ ਸਿਆਸਤ ਕਰਨ ਵਾਲਿਆਂ ਦਾ ਅਸਲੀ ਚਿਹਰਾ ਅੱਜ ਪੂਰੇ ਪੰਜਾਬ ਦੇ ਸਾਹਮਣੇ ਆ ਗਿਆ ਹੈ।

ਉਹਨਾਂ ਕਿਹਾ ਕਿ ਮੈਂ ਮੰਗ ਕਰਦਾ ਹਾਂ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਤੁਰੰਤ ਵਿਧਾਨ ਸਭਾ ਦੀ ਕਾਰਵਾਈ ਵਿੱਚੋਂ ਐਕਸਪੰਜ ਕੀਤੇ ਗਏ ਸ਼ਬਦ ਬਹਾਲ ਕਰਨ, ਆਪਣੇ ਇਸ ਕਦਮ ਲਈ ਸ਼੍ਰੀ ਅਕਾਲ ਤਖ਼ਤ ਸਾਹਿਬ ਤੋਂ ਮਾਫ਼ੀ ਮੰਗਣ ਅਤੇ ਪੰਥ ਦੀਆਂ ਭਾਵਨਾਵਾਂ ਦਾ ਸਨਮਾਨ ਕਰਨ। ਜੇ ਅਜਿਹਾ ਨਹੀਂ ਕੀਤਾ ਗਿਆ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਦੇ ਲੋਕ ਤੁਹਾਨੂੰ ਵੀ ਇਤਿਹਾਸ ਦੇ ਕਟਹਿਰੇ ਵਿੱਚ ਖੜ੍ਹਾ ਕਰਕੇ ਜਵਾਬ ਮੰਗਣਗੇ। ਜਿਸ ਤਰ੍ਹਾਂ ਅੱਜ ਤੱਕ ਗਿਆਨੀ ਜੈਲ ਸਿੰਘ ਤੋਂ ਮੰਗਿਆ ਜਾ ਰਿਹਾ ਹੈ।

ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇਸ ਪੰਥ ਵਿਰੋਧੀ ਕਾਰਵਾਈ ਦਾ ਹਰ ਲੋਕਤੰਤਰੀ ਅਤੇ ਸੰਵਿਧਾਨਕ ਢੰਗ ਨਾਲ ਡਟ ਕੇ ਵਿਰੋਧ ਕਰੇਗਾ। ਇਹ ਲੜਾਈ ਵਿਧਾਨ ਸਭਾ ਤੋਂ ਲੈ ਕੇ ਸੜਕਾਂ ਤੱਕ ਅਤੇ ਸੰਗਤ ਤੋਂ ਲੈ ਕੇ ਹਰ ਪੰਜਾਬੀ ਦੇ ਮਨ ਤੱਕ ਲੜੀ ਜਾਵੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...