ਸ਼੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਅਨੰਦਪੁਰ ਸਾਹਿਬ ਦੀਆਂ ਸੜਕਾਂ ਦੀ ਬਦਲੇਗੀ ਨੁਹਾਰ

by | Oct 25, 2025 | breaking news, daily | 0 comments

ਲੋਕ ਨਿਰਮਾਣ ਮੰਤਰੀ ਵੱਲੋਂ 15 ਨਵੰਬਰ ਤੱਕ ਸਾਰੇ ਕੰਮ ਨੇਪਰੇ ਚੜ੍ਹਾਉਣ ਦੇ ਨਿਰਦੇਸ਼

ਚੰਡੀਗੜ੍ਹ, 24 ਅਕਤੂਬਰ:

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਸ਼ੁੱਕਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਸੜਕੀ ਪ੍ਰੋਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਗਮਾਂ ਦੇ ਮੱਦੇਨਜ਼ਰ ਪ੍ਰੋਜੈਕਟਾਂ ਨੂੰ 15 ਨਵੰਬਰ2025 ਤੋਂ ਪਹਿਲਾਂ ਨੇਪਰੇ ਚਾੜ੍ਹਨ ਦੇ ਨਿਰਦੇਸ਼ ਦਿੱਤੇ।

ਇੱਥੇ ਪੱਤਰਕਾਰਾਂ ਨੂੰ ਬਿਆਨ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਦੇ ਮੱਦੇਨਜ਼ਰ, ਸ੍ਰੀ ਅਨੰਦਪੁਰ ਸਾਹਿਬ ਦੀਆਂ ਮੁੱਖ ਸੜਕਾਂ ਦੀ ਮੁਰੰਮਤ ਅਤੇ ਸੜਕਾਂ ਤੇ ਲਾਈਟਾਂ ਦੀ ਅਪਗ੍ਰੇਡਸ਼ਨ ਦੀ ਵਿਆਪਕ ਯੋਜਨਾ ਨੂੰ ਚੰਡੀਗੜ੍ਹ ਸਰਕਲ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਅੰਤਿਮ ਰੂਪ ਦੇ ਦਿੱਤਾ ਗਿਆ ਹੈ।ਮਿੱਥੇ ਗਏ ਕੰਮਾਂ ਅਤੇ ਇਨ੍ਹਾਂ ਕੰਮਾਂ ਨਾਲ ਸਬੰਧਤ ਰੱਖ-ਰਖਾਅ ਕਾਰਜਾਂ ਲਈ ਲਗਭਗ 24.51 ਕਰੋੜ ਰੁਪਏ ਦੇ ਕੁੱਲ ਅਨੁਮਾਨਿਤ ਫੰਡ ਰੱਖ ਗਏ ਹਨ।

ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਸ ਕਾਰਜ ਯੋਜਨਾ ਵਿੱਚ ਸ੍ਰੀ ਅਨੰਦਪੁਰ ਸਾਹਿਬ ਤੋਂ ਦਸ਼ਮੇਸ਼ ਅਕੈਡਮੀ ਰੋਡ, ਸ਼ਹਿਰ ਦੀਆਂ ਅੰਦਰਲੀਆਂ ਸੜਕਾਂ,ਸ੍ਰੀ ਅਨੰਦਪੁਰ ਸਾਹਿਬ ਤੋਂ ਸ੍ਰੀ ਨੈਣਾ ਦੇਵੀ ਰੋਡ ਅਤੇ ਹੋਰ ਸੜਕਾਂ ਦੀ ਅਪਗ੍ਰੇਡਸ਼ਨ ਸ਼ਾਮਲ ਹੈ।ਇਸ ਵਿੱਚ 23 ਕਰੋੜ ਦੀ ਅਨੁਮਾਨਿਤ ਲਾਗਤ ਨਾਲ ਸੜਕਾਂ,ਪੁਲਾਂ ਅਤੇ ਕੰਨੈਕਟਡ ਲੇਨਜ਼ ਦੀ ਅਪਗ੍ਰੇਡਸ਼ਨ ਕਰਨਾ ਵੀ ਸਾ਼ਮਲ ਹੈ। ਇਸੇ ਤਰ੍ਹਾਂ ਵਿਸ਼ੇ਼ਸ਼ ਮੁਰੰਮਤ ਅਤੇ ਰੱਖ-ਰਖਾਵ ਦੇ ਕੰਮਾਂ ਦੇ ਲਈ 77.58 ਲੱਖ ਦੀ ਵਾਧੂ ਰਾਸ਼ੀ ਅਲਾਟ ਕੀਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਇਨ੍ਹਾਂ ਮੁਰੰਮਤ ਕਾਰਜਾਂ ਵਿੱਚ ਸੜਕਾਂ ਅਤੇ ਸੜਕਾਂ ਦੇ ਕਿਨਾਰੇ ਲੱਗੀਆਂ ਲਾਈਟਾਂ ਦੀ ਅਪਗ੍ਰੇਸਡਸ਼ਨ ਤੇ ਮੁਰੰਮਤ ਨੂੰ ਤਰਜੀਹ ਦਿੱਤੀ ਗਈ ਹੈ। ਇਸ ਤੋਂ ਇਲਾਵਾ ਕਾਰਜਕੁਸ਼ਲਤਾ ਤੇ ਸੁਰੱਖਿਆ ਨੂੰ ਵਧਾਉਣ ਲਈ ਰੈਗੂਲਰ ਅਤੇ ਸਪੈਸ਼ਲ ਰਿਪੇਅਰ, ਬਿਜਲੀ ਦੇ ਪੁਰਾਣੇ ਜਾਂ ਖਰਾਬ ਖੰਭਿਆਂ ਨੂੰ ਬਦਲਣਾ, ਐਲਈਡੀ ਲਾਈਟਾਂ ਲਗਾਉਣਾ ਅਤੇ ਐਲੂਮੀਨੀਅਮ ਤੇ ਕਾਪਰ ਵਾਇਰਿੰਗ ਅਪਗ੍ਰੇਡ ਕਰਨਾ ਵੀ ਇਸ ਪਹਿਲਕਦਮੀ ਦਾ ਹਿੱਸਾ ਹੈ।

ਹਰਭਜਨ ਸਿੰਘ ਈਟੀਓ ਨੇ ਜਾਣਕਾਰੀ ਦਿੰਦਿਆਂ ਦੱਸਿਆ ਇਨ੍ਹਾਂ ਕੰਮਾਂ ਲਈ ਕੁੱਲ 24.51 ਕਰੋੜ ਰੁਪਏ ਦੀ ਰਾਸ਼ੀ ਅਲਾਟ ਕੀਤੀ ਗਈ ਹੈ।ਵਿਭਾਗ ਨੇ ਸੰਗਤਾਂ ਅਤੇ ਇਲਾਕਾ ਨਿਵਾਸੀਆਂ ਨੂੰ ਸੁਖਾਲੀ ਤੇ ਸਚਾਰੂ ਯਾਤਰਾ ਦੀ ਸਹੂਲਤ ਦੇਣ ਲਈ ਉੱਚ ਗੁਣਵੱਤਾ ਬੁਨਿਆਦੀ ਢਾਚਾ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਦੁਹਰਾਈ ਤਾਂ ਜੋ ਇਸ ਇਤਿਹਾਸਕ ਸਮਾਗਮ ਦੌਰਾਨ ਵਧੀਆਂ ਤੋਂ ਵਧੀਆ ਮਾਹੌਲ ਸਿਰਜਿਆ ਜਾ ਸਕੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...