ਸ਼੍ਰੋਮਣੀ ਅਕਾਲੀ ਦਲ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਬੀਬੀ ਜਗੀਰ ਕੌਰ ਦੀ ਰਹਿਨੁਮਾਈ ਹੇਠ ਅਹਿਮ ਮੀਟਿੰਗ

by | Aug 22, 2025 | breaking news, daily | 0 comments

ਅਗਲੇ ਤਿੰਨ ਮਹੀਨੇ ਅੰਦਰ ਹਰ ਘਰ ਤੱਕ ਹੋਵੇਗੀ ਪਹੁੰਚ, ਮਾਈ ਭਾਗੋ ਦੀਆਂ ਵਾਰਿਸਾਂ ਨੂੰ ਆਪਣੀ ਖੇਤਰੀ ਪਾਰਟੀ ਨਾਲ ਜੋੜਨ ਲਈ ਉਲੀਕਿਆ ਗਿਆ ਪ੍ਰੋਗਰਾਮ

ਚੰੜੀਗੜ () ਸ਼੍ਰੋਮਣੀ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਪਾਰਟੀ ਦੇ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਲੀਡਰਸ਼ਿਪ ਨਾਲ ਆਪਣੀ ਪਲੇਠੀ ਮੀਟਿੰਗ ਵਿੱਚ ਇਸ ਦੀ ਜ਼ਿੰਮੇਵਾਰੀ ਬੀਬੀ ਜਗੀਰ ਕੌਰ ਸਾਬਕਾ ਪ੍ਰਧਾਨ ਐਸਜੀਪੀਸੀ ਨੂੰ ਸੌਂਪੀ ਗਈ ਸੀ।

ਏਸੇ ਜ਼ਿੰਮੇਵਾਰੀ ਨੂੰ ਅੱਗੇ ਤੋਰਦਿਆਂ ਅੱਜ ਚੰਡੀਗੜ ਸਥਿਤ ਬੀਬੀ ਜਗੀਰ ਕੌਰ ਦੀ ਅਗਵਾਈ ਹੇਠ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਲੇਠੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਬੀਬੀ ਜਗੀਰ ਨੇ ਕਿਹਾ ਕਿ, ਅੱਜ ਦੇਸ਼ ਦੀ ਰਾਜਨੀਤੀ ਵਿੱਚ ਔਰਤਾਂ ਦੀ ਮਜ਼ਬੂਤ ਭਾਗੀਦਾਰੀ ਹੈ,ਇਸ ਮਜ਼ਬੂਤ ਭਾਗੀਦਾਰੀ ਵਿੱਚ ਪੰਜਾਬ ਦੀ ਰਾਜਨੀਤੀ ਵਿੱਚ ਲਿਆਉਣ ਲਈ ਅਹਿਮ ਕੋਸ਼ਿਸ਼ ਹੋਵੇਗੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਅੱਜ ਸਕਰਾਤਮਕ ਸੋਚ ਤੋਂ ਰਾਜਨੀਤੀ ਦੂਰ ਹੋ ਚੁੱਕੀ ਹੈ।

ਅੱਜ ਔਰਤ ਇੱਕ ਇੱਕ ਧੀ, ਇੱਕ ਮਾਂ, ਇੱਕ ਭੈਣ ਅਤੇ ਪਤਨੀ ਦੇ ਰੂਪ ਵਿੱਚ ਆਪਣੀ ਪੂਰੀ ਦ੍ਰਿੜਤਾ ਨਾਲ ਜ਼ਿੰਮੇਵਾਰੀ ਅਦਾ ਕਰਦੀ ਹੈ। ਮਾਈ ਭਾਗੋ ਵਰਗੀ ਦ੍ਰਿੜ ਸੋਚ ਨੂੰ ਅੱਗੇ ਵਧਾਉਂਦੇ ਹੋਏ ਪੂਰੇ ਪੰਜਾਬ ਨੂੰ ਵੱਖ ਵੱਖ ਜ਼ੋਂਨ ਹੇਠ ਵੰਡ ਕੇ ਇਸਤਰੀ ਅਕਾਲੀ ਦਲ ਨੂੰ ਮਜ਼ਬੂਤ ਕੀਤਾ ਜਾਵੇਗਾ।

ਇਸ ਦੇ ਨਾਲ ਹੀ ਬੀਬੀ ਜਗੀਰ ਕੌਰ ਨੇ ਕਿਹਾ ਕਿ ਹਰ ਬੂਥ ਤੱਕ ਦੀ ਕੋਸ਼ਿਸ਼ ਰਹੇਗੀ ਕਿ ਇਸਤਰੀ ਅਕਾਲੀ ਦਲ ਨੂੰ ਸੰਗਠਨ ਦੇ ਤੌਰ ਤੇ ਮਜ਼ਬੂਤ ਰੂਪ ਦਿੱਤਾ ਜਾ ਸਕੇ। ਇਸ ਕਰਕੇ ਪੰਜ ਮੈਬਰੀ ਕਮੇਟੀ ਬਣਾ ਕੇ ਹਰ ਜ਼ੋਨ ਲਈ ਪ੍ਰੋਗਰਾਮ ਬਣਾਏ ਜਾਣਗੇ।ਅੱਜ ਦੀ ਮੀਟਿੰਗ ਵਿੱਚ ਇਸਤਰੀ ਅਕਾਲੀ ਦਲ ਵਲੋਂ ਗਿਆਨੀ ਹਰਪ੍ਰੀਤ ਸਿੰਘ ਜੀ ਦੇ ਬਤੌਰ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਚੁਣੇ ਜਾਣ ਨੂੰ ਪੰਥਕ ਸਫਿਆਂ ਵਿੱਚ ਸ਼ੁਭ ਸੰਕੇਤ ਦਿੱਤਾ। ਇਸ ਮੀਟਿੰਗ ਵਿੱਚ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਸਾਂਸਦ, ਬੀਬੀ ਰਣਜੀਤ ਕੌਰ ਤਲਵੰਡੀ, ਬੀਬੀ ਗਗਨਦੀਪ ਕੌਰ ਢੀਂਡਸਾ, ਬੀਬਾ ਗੁਰਪ੍ਰੀਤ ਕੌਰ ਰੱਖੜਾ, ਬੀਬੀ ਸੁਰਿੰਦਰ ਕੌਰ ਦਿਆਲ, ਬੀਬੀ ਪਰਮਜੀਤ ਕੌਰ ਲਾਂਡਰਾਂ, ਬੀਬੀ ਜਸਮੀਤ ਕੌਰ ਛੀਨਾ ਮਿਸਲ ਸਤਲੁਜ, ਬੀਬੀ ਨਿਰਮਲ ਕੌਰ ਸੇਖੋਂ ਚੰਡੀਗੜ,ਬੀਬੀ ਕ੍ਰਿਪਾਲ ਕੌਰ ਸੈਣੀ ਮਾਜਰਾ, ਬੀਬੀ ਸਿਮਰਜੀਤ ਕੌਰ ਸਿੱਧੂ, ਬੀਬੀ ਸੁਨੀਤਾ ਸ਼ਰਮਾ, ਬੀਬਾ ਕੁਲਵਿੰਦਰ ਕੌਰ ਫਿਲੌਰ ਅਤੇ ਬੀਬੀ ਅਵਨੀਤ ਕੌਰ ਨੇ ਵੀ ਸੰਬੋਧਨ ਕੀਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...