ਸ਼੍ਰੋਮਣੀ ਅਕਾਲੀ ਦਲ ਦੇ ਵਫਦ ਦੀ ਆਮਦ ਸੰਬੰਧੀ ਬ੍ਰਿਿਟਸ਼ ਕੋਲੰਬੀਆ ‘ਚ ਹੋਈ ਪਾਰਟੀ ਵਰਕਰਾਂ ਦੀ ਭਰਵੀਂ ਇਕੱਤਰਤਾ

by | Jun 7, 2026 | breaking news, daily, politics | 0 comments

-ਪ੍ਰਬੰਧਾਂ ਨੂੰ ਦਿੱਤੀਆਂ ਅੰਤਿਮ ਛੋਹਾਂ–

–14 ਜੂਨ ਨੂੰ ਬੀ. ਸੀ. ‘ਚ ਰਚਿਆ ਜਾਵੇਗਾ ਨਵਾਂ ਇਤਿਹਾਸ।–

ਸਰੀ ਕੈਨੇਡਾ, 6 ਜੂਨ ਮਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਵੱਲੋਂ ਮਿਸ਼ਨ 2027 ਤਹਿਤ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਪਾਰਟੀ ਦੇ ਸੀਨੀਅਰ ਆਗੂਆਂ ਦਾ ਇੱਕ 10 ਮੈਂਬਰੀ ਕੈਨੇਡਾ ਦੌਰੇ ‘ਤੇ ਭੇਜਿਆ ਜਾ ਰਿਹਾ ਹੈ, ਜਿਸਨੂੰ ਲੈ ਕੇ ਕੈਨੇਡਾ ‘ਚ ਬੈਠੇ ਸ਼੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ‘ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਪਾਰਟੀ ਆਗੂਆਂ ਕੰਵਰਜੀਤ ਸਿੰਘ ਰੋਜੀ ਬਰਕੰਦੀ, ਪਰਮਬੰਸ ਸਿੰਘ ਬੰਟੀ ਰੋਮਾਣਾ, ਬਰਜਿੰਦਰ ਸਿੰਘ ਮੱਖਣ ਬਰਾੜ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਪਰਮਜੀਤ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਝੱਬਰ, ਸਤਵਿੰਦਰਪਾਲ ਸਿੰਘ ਢੱਟ, ਹਰਜਾਪ ਸਿੰਘ ਸੰਘਾ, ਜਸਪ੍ਰੀਤ ਸਿੰਘ ਮਾਹਲਾ ਅਤੇ ਐਡਵੋਕੇਟ ਰਾਜਕਮਲ ਸਿੰਘ ਦੇ ਸਵਾਗਤ ਅਤੇ ਕਰਵਾਏ ਜਾਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ, ਕੈਨੇਡਾ ਦੇ ਸੂਬੇ ਬ੍ਰਿਿਟਸ਼ ਕੋਲੰਬੀਆ ਦੇ ਪੰਜਾਬੀ ਵਲੋਂ ਵਾਲੇ ਸ਼ਹਿਰ ਸਰੀ ਵਿਖੇ ਸ਼੍ਰੋਮਣੀ ਅਕਾਲੀ ਦਲ ਸਮਰਥਕਾਂ ਅਤੇ ਵਰਕਰਾਂ ਵਲੋਂ ਇੱਕ ਮੀਟਿੰਗ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਸਮੱਚੇ ਪ੍ਰਬੰਧਾਂ ਦੀ ਰੂਪ-ਰੇਖਾ ਉਲੀਕੀ ਗਈ। ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਪਾਰਟੀ ਦੇ ਕੌਮੀ ਯੂਥ ਆਗੂ ਸੁਖਪ੍ਰੀਤ ਸਿੰਘ ਮਾਹਲਾ, ਸਤਵੀਰ ਸਿੰਘ ਸੱਤਾ ਸੰਧੂ, ਪਵਨ ਗਰੋਵਰ ਅਜੀਤਵਾਲ, ਕਮਲਜੀਤ ਸਿੰਘ ਮੋਗਾ, ਕੁਲਦੀਪ ਸਿੰਘ ਦੌਲਤਪੁਰਾ, ਡਾ. ਸੁਰਿੰਦਰਪਾਲ ਸਿੰਘ ਔਲਖ, ਗੁਰਬਖਸ਼ ਸਿੰਘ ਬਾਗੀ ਸੰਘੇੜਾ, ਜੋਗਾ ਸਿੰਘ, ਜਸਕਰਨ ਸਿੰਘ ਢਿੱਲੋਂ, ਲਖਵੀਰ ਸਿੰਘ ਝੱਮਟ, ਵਿੱਕੀ ਧਾਲੀਵਾਲ, ਮਨਜੀਤ ਸਿੰਘ ਢੀਂਡਸਾ ਆਦਿ ਬੁਲਾਰਿਆਂ ਨੇ ਕਿਹਾ ਕਿ ਕੁਰਬਾਨੀਆਂ ਨਾਲ ਹੋਂਦ ‘ਚ ਆਏ ਸ਼੍ਰੋਮਣੀ ਅਕਾਲੀ ਦਲ ਹੀ ਇੱਕੋ-ਇੱਕ ਅਜਿਹੀ ਪਾਰਟੀ ਹੀ, ਜੋ ਪੰਜਾਬ ਦੇ ਹਿੱਤਾਂ ਨੂੰ ਮੁੱਖ ਰੱਖਕੇ, ਪੰਜਾਬੀਆਂ ਦੀ ਭਲਾਈ ਲਈ ਤਤਪਰ ਹੈ। ਆਗੂਆਂ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਆਮ ਆਦਮੀ ਪਾਰਟੀ ਦੇ ਅਖੌਤੀ ਨੇਤਾਵਾਂ ਦੇ ਉਕਸਾਉਣ ਕਾਰਨ ਵਿਦੇਸ਼ਾਂ ‘ਚ ਵੱਸਦੇ ਪੰਜਾਬੀਆਂ ਨੇ ਪ੍ਰਮੁੱਖਤਾ ਨਾਲ ਆਪ ਪਾਰਟੀ ਸਰਕਾਰ ਪੰਜਾਬ ‘ਚ ਲਿਆਂਦੀ ਪ੍ਰੰਤੂ ਦਿੱਲੀ ਤੋਂ ਆਏ ਲੁਟੇਰਿਆਂ ਨੇ ਜਿੱਥੇ ਪੰਜਾਬ ਨੂੰ ਲੁੱਟ ਕੇ ਖਾ ਲਿਆ ੳੱੁਥੇ ਪੰਜਾਬ ਨੂੰ ਰੰਗਲਾ ਬਨਾਉਣ ਦੇ ਨਾਂ ‘ਤੇ ਆਪ ਪਾਰਟੀ ਨੇ ਪੰਜਾਬ ਸਿਰ ਕਰਜੇ ਦੀ ਪੰਡ ਨੂੰ ਹੋਰ ਵੀ ਭਾਰਾ ਕਰ ਦਿੱਤਾ। ਪੰਜਾਬ ਅੰਦਰ ਸਮੁੱਚੇ ਵਿਕਾਸ ਕਾਰਜ ਠੱਪ ਹੋਏ ਪਏ ਹਨ, ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਚਰਮਰਾਈ ਹੋਈ ਹੈ, ਨੌਜਵਾਨੀ ਨਸ਼ਿਆਂ ‘ਚ ਗ੍ਰਸਤ ਹੋ ਕੇ, ਕੁਰਾਹੇ ਪੈ ਰਹੀ ਹੈ ਪ੍ਰੰਤੂ ਪੰਜਾਬ ਦਾ ਮੁੱਖ ਮੰਤਰੀ ਆਪਣੇ ਸਿਆਸੀ ਆਕਾਵਾਂ ਨੂੰ ਐਸ਼-ਪ੍ਰਸਤੀ ਕਰਵਾਉਣ ‘ਚ ਮਸਤ ਹੈ। ਆਗੂਆਂ ਨੇ ਅੱਗੇ ਦੱਸਿਆ ਕਿ 12 ਜੂਨ ਨੂੰ ਵੈਨਕੂਵਰ ਏਅਰਪੋਰਟ ‘ਤੋਂ ਸਮੁੱਚੀ ਲੀਡਰਸ਼ਿਪ ਨੂੰ ਕਾਫਲੇ ਦੇ ਰੂਪ ‘ਚ ਲਿਆਂਦਾ ਜਾਵੇਗਾ, ਉਪਰੰਤ ਗੁਰਦੁਆਰਾ ਖਾਲਸਾ ਦੀਵਾਨ ਸੁਸਾਇਟੀ ਵੈਨਕੂਵਰ ਵਿਖੇ ਅਰਦਾਸ ਅਤੇ ਸਨਮਾਨ ਸਮਾਰੋਹ ਉਪਰੰਤ 14 ਜੂਨ ਨੂੰ ਲੈਂਗਲੀ ਬੈਂਕਟ ਹਾਲ ਐਲਡਰਗਰੋਵ ਵਿਖੇ ਦੁਪਹਿਰ 2 ਵਜੇ ਸਮੁੱਚੀ ਲੀਡਰਸ਼ਿਪ ਨੂੰ ਪਾਰਟੀ ਵਰਕਰਾਂ ਦੇ ਰੂ-ਬਰੂ ਕਰਵਾਇਆ ਜਾਵੇਗਾ ਜਿੱਥੇ ਕਿ ਬ੍ਰਿਿਟਸ਼ ਕੋਲੰਬੀਆ ਦੇ ਵੱਖ-ਵੱਖ ਸ਼ਹਿਰਾਂ ‘ਚੋਂ ਹਜ਼ਾਰਾਂ ਦੀ ਤਾਦਾਦ ‘ਚ ਪਾਰਟੀ ਦੇ ਸਮਰਥਕ ਪਾਰਟੀ ਆਗੂਆਂ ਦੇ ਵਿਚਾਰ ਸੁਨਣ ਲਈ ਪਹੁੰਚ ਰਹੇ ਹਨ। ਆਗੂਆਂ ਨੇ ਪੰਜਾਬ ‘ਚ ਬੈਠੇ ਪ੍ਰਵਾਸੀ ਪੰਜਾਬੀਆਂ ਦੇ ਰਿਸ਼ਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਕੈਨੇਡਾ ਰਹਿੰਦੇ ਆਪਣੇ ਸਕੇ-ਸੰਬੰਧੀਆਂ ਨੂੰ 14 ਜੂਨ ਦੇ ਸਮਾਗਮ ‘ਚ ਸ਼ਿਰਕਤ ਕਰਨ ਦੀ ਅਪੀਲ ਕਰਨ। ਇਸ ਮੌਕੇ ਅਰਵਿੰਦਰ ਸਿੰਘ ਟਾਂਡਾ, ਚਰਨਜੀਤ ਸਿੰਘ, ਗੁਰਜਿੰਦਰ ਸਿੰਘ ਧਰਮਕੋਟ, ਜਸ਼ਨਪ੍ਰੀਤ ਸਿੰਘ ਬਠਿੰਡਾ, ਪਰਮਜੀਤ ਸਿੰਘ ਢਿੱਲੋਂ, ਕੁਲਦੀਪ ਸਿੰਘ ਬਰਾੜ ਬਾਘਾਪੁਰਾਣਾ, ਹਰਜੋਤ ਸਿੰਘ ਲੁਧਿਆਣਾ, ਗਗਨ ਰੰਧਾਵਾ ਲੁਧਿਆਣਾ, ਗੁਰਦੀਪ ਸਿੰਘ ਪੰਧੇਰ, ਜਗਸੀਰ ਗਿੱਲ ਮਾਣੂੰਕੇ, ਕੰਵਰਪਾਲ ਸਿੰਘ ਭੰਗੂ ਆਦਮਪੁਰ, ਹਰਮਨ ਪੰਨੂੰ ਤਰਨਤਾਰਨ, ਕਰਨਵੀਰ ਸਿੰਘ ਕੋਟਕਪੂਰਾ, ਜੀਤਾ ਢਿੱਲੋਂ ਬਰਨਾਲਾ, ਜਗਦੀਪ ਸਿੰਘ, ਕੁਲਜੀਤ ਸਿੱਧੂ, ਜੱਗਾ ਸਿੱਧੂ, ਗੁਰਮੀਤ ਸਿੰਘ ਪਨੇਸਰ, ਨੀਲਾ ਤਖਾਣਬੱਧ, ਦਿਲਪ੍ਰੀਤ ਸਿੰਘ ਰਣੀਆ, ਬਲਕਰਨ ਸਿੰਘ, ਬਲਵਿੰਦਰ ਸਿੰਘ ਜੀਰਾ, ਪੁਸ਼ਪਿੰਦਰ ਮਾਨ ਸੰਗਤਪੁਰਾ ਤੋਂ ਇਲਾਵਾ ਵੱਡੀ ਤਾਦਾਦ ‘ਚ ਵਰਕਰ ਹਾਜ਼ਰ ਸਨ।

ਕੈਪਸ਼ਨ: ਸ਼੍ਰੋਮਣੀ ਅਕਾਲੀ ਦਲ ਵਲੋਂ ਕੈਨੇਡਾ ਆ ਰਹੇ ਵਫਦ ਦੇ ਸਵਾਗਤ ਅਤੇ ਪ੍ਰੋਗਰਾਮਾਂ ਦੀ ਤਿਆਰੀ ਸੰਬੰਧੀ ਮੀਟਿੰਗ ਦੌਰਾਨ ਹਾਜ਼ਰ ਆਗੂ ਅਤੇ ਸਮਰਥਕ।

——————————————————

ਬ੍ਰਿਿਟਸ਼ ਕੋਲੰਬੀਆ ‘ਚ 17 ਮੈਂਬਰੀ ਕਮੇਟੀ ਦਾ ਗਠਨ

ਸ਼੍ਰੋਮਣੀ ਅਕਾਲੀ ਦਲ ਵਲੋਂ ਕੈਨੇਡਾ ਆ ਰਹੇ ਵਫਦ ਦੇ ਸਵਾਗਤ ਅਤੇ ਪ੍ਰੋਗਰਾਮਾਂ ਦੀ ਤਿਆਰੀ ਸੰਬੰਧੀ ਹੋਈ ਅੱਜ ਮੀਟਿੰਗ ਦੌਰਾਨ ਪਾਰਟੀ ਆਗੂਆਂ ਦੇ ਸਵਾਗਤ ਅਤੇ ਸਮਾਗਮਾਂ ਦੀ ਰੂਪ-ਰੇਖਾ ਨੂੰ ਅੰਤਿਮ ਛੋਹਾਂ ਦਿੰਦਿਆਂ ਇੱਕ 15 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਜਿਸ ਵਿੱਚ ਸਤਵੀਰ ਸਿੰਘ ਸੰਧੂ, ਕੁਲਦੀਪ ਸਿੰਘ ਮੋਗਾ, ਕਮਲਜੀਤ ਸਿੰਘ ਮੋਗਾ, ਪਵਨ ਗਰੋਵਰ ਅਜੀਤਵਾਲ, ਡਾ. ਸੁਰਿੰਦਰਪਾਲ ਸਿੰਘ ਔਲਖ, ਰਾਣਾ ਕੁਲਥਮ, ਗੁਰਬਖਸ਼ ਸਿੰਘ ਬਾਗੀ ਸੰਘੇੜਾ, ਮਨਜੀਤ ਸਿੰਘ ਢੀਂਡਸਾ, ਅਮਰਿੰਦਰ ਸਿੰਘ, ਜਸ਼ਨਦੀਪ ਸਿੰਘ ਬਠਿੰਡਾ, ਵਿੱਕੀ ਧਾਲੀਵਾਲ, ਗੁਰਦੀਪ ਸਿੰਘ ਪੰਧੇਰ, ਗੱਗੀ ਪੰਧੇਰ, ਬਿੱਟਾ ਸਿੰਘ, ਕੁਸ਼ਪਿੰਦਰ ਸਿੰਘ ਬਾਾਘਾਪੁਰਾਣਾ, ਜਗਜੀਤ ਸਿੰਘ ਸੰਧਰ ਅਤੇ ਜਗਜੀਤ ਸਿੰਘ ਜੀਤਾ ਨੂੰ ਸ਼ਾਮਲ ਕੀਤਾ ਗਿਆ। ਕਮੇਟੀ ਆਗੂਆਂ ਨੇ ਪਾਰਟੀ ਵਫਦ ਦੇ ਸਵਾਗਤ ਅਤੇ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਅੰਤਿਮ ਛੋਹਾਂ ਦਿੰਦਿਆਂ ਦੱਸਿਆ ਕਿ ਕੈਨੇਡਾ ਦੌਰੇ ‘ਤੇ ਆਉਣ ਵਾਲੇ ਸਮੁੱਚੇ ਆਗੂ 12 ਜੂਨ ਨੂੰ ਵੈਨਕੂਵਰ ਏਅਰਪੋਰਟ, 13 ਤੋਂ 15 ਜੂਨ ਤੱਕ ਇਲਾਕਾ ਵੈਨਕੂਵਰ, 16 ਜੂਨ ਨੂੰ ਅਲਬਰਟਾ ਦੇ ਸ਼ਹਿਰ ਐਡਮਿੰਟਨ, 17-18 ਜੂਨ ਨੂੰ ਕੈਲਗਿਰੀ, 19 ਜੂਨ ਨੂੰ ਵਿਨੀਪੈੱਗ, 20 ਜੂਨ ਨੂੰ ਦੁਪਹਿਰ ਮੌਂਟਰੀਅਲ, 20 ਜੂਨ ਸ਼ਾਮ ਨੂੰ ਔਟਵਾ ਜਦਕਿ 21 ਜੂਨ ਤੋਂ 27 ਜੂਨ ਤੱਕ ਟੋਰਾਂਟੋ ਏਰੀਏ ‘ਚ ਪ੍ਰੋਗਰਾਮਾਂ ‘ਚ ਸ਼ਾਮਲ ਹੋਣਗੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...