ਸ਼੍ਰੋਮਣੀ ਅਕਾਲੀ ਦਲ ਨੇ ਆਪ ਪੰਜਾਬ ਪ੍ਰਧਾਨ ਅਮਨ ਅਰੋੜਾ ਵੱਲੋਂ ਪੁਲਿਸ ਥਾਣੇ ਦੇ ਬਾਹਰ ਧਰਨਾ ਲਾਉਦ ਦਾ ਮਖੌਲ ਉਡਾਇਆ

by | Apr 15, 2025 | breaking news, daily, politics | 0 comments

ਜੇਕਰ ਮੁੱਖ ਮੰਤਰੀ ਨੂੰ ਭਰੋਸਾ ਹੈ ਕਿ ਹੁਣ ਕੋਈ ਧਮਾਕਾ ਨਹੀਂ ਹੋਵੇਗਾ ਤਾਂ ਉਹ ਸੂਬੇ ਨੂੰ ਸਪਸ਼ਟ ਦੱਸਣ ਕਿ ਜੇਕਰ ਉਹਨਾਂ ਦੀ ਨਿਗਰਾਨੀ ਹੇਠ ਅਜਿਹੀ ਕੋਈ ਘਟਨਾ ਮੁੜ ਵਾਪਰੀ ਤਾਂ ਉਹ ਅਸਤੀਫਾ ਦੇ ਦੇਣਗੇ: ਡਾ. ਦਲਜੀਤ ਸਿੰਘ ਚੀਮਾ

ਚੰਡੀਗੜ੍ਹ, 15 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਅੱਜ ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਕਾਰਵਾਈ ਦੀ ਮੰਗ ਕਰਦਿਆਂ ਪੁਲਿਸ ਥਾਣੇ ਦੇ ਬਾਹਰ ਧਰਨਾ ਲਾਉਣ ਦਾ ਮਖੌਲ ਉਡਾਉਂਦਿਆਂ ਕਿਹਾ ਕਿ ਜੇਕਰ ਆਪ ਦੇ ਅਹੁਦੇਦਾਰਾਂ ਨੂੰ ਵੀ ਧਰਨੇ ਲਾਉਣੇ ਪੈ ਰਹੇ ਹਨ ਤਾਂ ਫਿਰ ਆਮ ਆਦਮੀ ਤਾਂ ਨਿਆਂ ਦੀ ਕੋਈ ਆਸ ਹੀ ਨਹੀਂ ਰੱਖ ਸਕਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਖੁਦ ਹੀ ਕੇਸ ਦਰਜ ਕਰਕੇ ਅਜਿਹੇ ਬਜਾਏ ਡਰਾਮੇ ਕਰਨ ਦੇ ਆਪ ਸਰਕਾਰ ਨੂੰ ਸੂਬੇ ਵਿਚ ਕਾਨੂੰਨ ਵਿਵਸਥਾ ਸੁਧਾਰਨ ਵੱਲ ਧਿਆਨ ਦੇਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਜੇਕਰ ਸੂਬੇ ਦਾ ਮੰਤਰੀ ਖੁਦ ਹੀ ਸੂਬੇ ਦੀ ਪੁਲਿਸ ਖਿਲਾਫ ਧਰਨਾ ਦੇਵੇ ਤਾਂ ਇਸਦਾ ਮਤਲਬ ਹੈ ਕਿ ਸੂਬੇ ਵਿਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ। ਅਜਿਹੇ ਹਾਲਾਤ ਵਿਚ ਸਾਰੀ ਵਜ਼ਾਰਤ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ।

ਡਾ. ਚੀਮਾ ਨੇ ਕਿਹਾ ਕਿ ਪੰਜਾਬ ਵਿਚ ਐਮਰਜੰਸੀ ਵਰਗੇ ਹਾਲਾਤ ਬਣਾ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਜਿਹੜੇ ਵਿਰੋਧੀ ਧਿਰ ਆਗੂ ਸਰਕਾਰ ਦੇ ਖਿਲਾਫ ਬੋਲਦੇ ਹਨ, ਉਹਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ ਤੇ ਸਰਦਾਰ ਪ੍ਰਤਾਪ ਸਿੰਘ ਬਾਜਵਾ ਇਸਦੀ ਤਾਜ਼ਾ ਉਦਾਹਰਣ ਹਨ। ਉਹਨਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨੂੰ ਯਕੀਨ ਹੈ ਕਿ ਹੁਣ ਹੋਰ ਧਮਾਕੇ ਨਹੀਂ ਹੋਣਗੇ ਤਾਂ ਉਹਨਾਂ ਨੂੰ ਸੂਬੇ ਨੂੰ ਸਪਸ਼ਟ ਕਰ ਦੇਣਾ ਚਾਹੀਦਾ ਹੈ ਕਿ ਜੇਕਰ ਅਜਿਹੀ ਕੋਈ ਘਟਨਾ ਮੁੜ ਵਾਪਰੀ ਤਾਂ ਉਹ ਅਸਤੀਫਾ ਦੇ ਦੇਣਗੇ। ਉਹਨਾਂ ਕਿਹਾ ਕਿ ਪਰ ਅਜਿਹਾ ਕਰਨ ਦੀ ਥਾਂ ਤੁਸੀਂ ਤਾਂ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਹੀ ਕੇਸ ਦਰਜ ਕਰ ਦਿੱਤਾ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...