ਨੇ ਕਿਹਾ ਕਿ 27 ਫਰਵਰੀ ਨੂੰ ਹੋਵੇਗੀ ਸੰਸਦੀ ਬੋਰਡ ਦੀ ਮੀਟਿੰਗ : ਡਾ. ਦਲਜੀਤ ਸਿੰਘ ਚੀਮਾ
ਚੰਡੀਗੜ੍ਹ/25 ਫਰਵਰੀ: ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਆਗੂਆਂ ਤੇ ਵਰਕਰਾਂ ਦੀ ਮੰਗ ‘ਤੇ ਪਾਰਟੀ ਭਰਤੀ ਫਾਰਮ ਵਾਪਸ ਲੈਣ ਦੀ ਮਿਤੀ ਤਿੰਨ ਦਿਨ ਵਧਾ ਕੇ 28 ਫਰਵਰੀ ਸ਼ਾਮ 5 ਵਜੇ ਕਰ ਦਿੱਤੀ ਗਈ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਪਾਰਟੀ ਦੇ ਸਕੱਤਰ, ਬੁਲਾਰੇ ਤੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪਾਰਟੀ ਦੀ ਭਰਤੀ ਨੂੰ ਲੈ ਕੇ ਪੂਰੇ ਪੰਜਾਬ ਅਤੇ ਹੋਰ ਰਾਜਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਵਰਕਰ ਇਸ ਮਿਸ਼ਨ ਨੂੰ ਨੇਪਰੇ ਚਾੜ੍ਹਨ ਲਈ ਦਿਨ ਰਾਤ ਇੱਕ ਕਰ ਰਹੇ ਹਨ। ਅੱਜ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਨੇ ਕਤਾਰ ਵਿੱਚ ਖੜ੍ਹੇ ਹੋ ਕੇ ਆਪਣੇ-ਆਪਣੇ ਭਰਤੀ ਸਰਕਲ ਦੇ ਨੁਮਾਇੰਦਿਆਂ ਦੀਆਂ ਸੂਚੀਆਂ ਭਰਤੀ ਫੀਸਾਂ ਸਮੇਤ ਜਮ੍ਹਾਂ ਕਰਵਾਈਆਂ। ਉਨ੍ਹਾਂ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ ਤੇ ਵਰਕਰਾਂ ਨੇ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ. ਬਲਵਿੰਦਰ ਸਿੰਘ ਭੂੰਦੜ ਨੂੰ ਭਰਤੀ ਦੀ ਆਖਰੀ ਮਿਤੀ ਵਧਾਉਣ ਦੀ ਬੇਨਤੀ ਕੀਤੀ ਗਈ ਸੀ। ਇਸੇ ਲਈ ਵਰਕਰਾਂ ਦੀ ਮੰਗ ’ਤੇ ਪਾਰਟੀ ਦੇ ਸੰਸਦੀ ਬੋਰਡ ਨੇ ਆਪਸੀ ਵਿਚਾਰ ਵਟਾਂਦਰੇ ਤੋਂ ਬਾਅਦ ਇਹ ਫੈਸਲਾ ਲਿਆ ਹੈ।
ਡਾ. ਚੀਮਾ ਨੇ ਇਹ ਵੀ ਕਿਹਾ ਕਿ ਪਾਰਟੀ ਦੇ ਸੰਸਦੀ ਬੋਰਡ ਦੀ ਇੱਕ ਜ਼ਰੂਰੀ ਮੀਟਿੰਗ 27 ਫਰਵਰੀ 2025 ਨੂੰ ਬਾਅਦ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿਖੇ ਬੁਲਾਈ ਗਈ ਹੈ ਤਾਂ ਜੋ ਸਾਰੀ ਭਰਤੀ ਪ੍ਰਕਿਰਿਆ ਦਾ ਵਿਸਥਾਰ ਨਾਲ ਜਾਇਜ਼ਾ ਲਿਆ ਜਾ ਸਕੇ। ਅਗਲੇ ਪ੍ਰੋਗਰਾਮ ਦਾ ਐਲਾਨ ਸਾਰੀਆਂ ਸਮੀਖਿਆਵਾਂ ਕਰਨ ਤੋਂ ਬਾਅਦ ਕੀਤਾ ਜਾਵੇਗਾ। ਡਾ. ਚੀਮਾ ਨੇ ਭਰਤੀ ਪ੍ਰਕਿਰਿਆ ਵਿੱਚ ਪਾਏ ਯੋਗਦਾਨ ਲਈ ਪਾਰਟੀ ਦੇ ਸਮੂਹ ਆਗੂਆਂ, ਵਰਕਰਾਂ ਅਤੇ ਅਬਜ਼ਰਵਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ।


