ਅੰਮ੍ਰਿਤਸਰ-:16 ਮਈ () ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਣਾ ਕੇ ਰੱਖਣ ਲਈ ਇਕ ਅਨੁਸ਼ਾਸਨੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਸ ਗੋਬਿੰਦ ਸਿੰਘ ਲੌਂਗੋਵਾਲ ਸਾਬਕਾ ਪ੍ਰਧਾਨ ਐੱਸਜੀਪੀਸੀ ਇਸ ਕਮੇਟੀ ਦੇ ਚੇਅਰਮੈਨ ਹੋਣਗੇ। ਜਦਕਿ ਕਮੇਟੀ ਵਿੱਚ ਮੈਂਬਰ ਵਜੋਂ ਸ ਸਰਵਣ ਸਿੰਘ ਫਿਲੌਰ, ਸ ਭਰਪੂਰ ਸਿੰਘ ਧਾਂਦਰਾ, ਸ ਰਣਧੀਰ ਸਿੰਘ ਰੱਖੜਾ ਅਤੇ ਸ ਪਰਮਪਾਲ ਸਿੰਘ ਸਭਰਾਅ ਨੂੰ ਸ਼ਾਮਲ ਕੀਤਾ ਗਿਆ ਹੈ। ਇਹ ਕਮੇਟੀ ਪਾਰਟੀ ਵਿੱਚ ਅਨੁਸ਼ਾਸਨ ਭੰਗ ਕਰਨ ਵਾਲੇ ਮਾਮਲਿਆਂ ਬਾਰੇ ਨਜ਼ਰਸਾਨੀ ਕਰੇਗੀ, ਤਾਂ ਜੋ ਪਾਰਟੀ ਵਿੱਚ ਅਨੁਸ਼ਾਸਨ ਨੂੰ ਬਰਕਰਾਰ ਰੱਖਿਆ ਜਾ ਸਕੇ। ਅਨੁਸ਼ਾਸਨੀ ਕਮੇਟੀ ਦੇ ਐਲਾਨ ਬਾਰੇ ਪ੍ਰੈੱਸ ਨੂੰ ਇਹ ਬਿਆਨ ਦਫਤਰ ਸਕੱਤਰ ਸ ਜਗਜੀਤ ਸਿੰਘ ਕੋਹਲੀ ਵੱਲੋਂ ਜਾਰੀ ਕੀਤਾ ਗਿਆ।
ਤਾਜ਼ਾ ਪੋਸਟਾਂ
- ‘ਵੋਟ-ਚੋਰੀ’ ਲੋਕਤੰਤਰ ਲਈ ਗੰਭੀਰ ਖ਼ਤਰਾ; ਐੱਸ.ਆਈ.ਆਰ. ਨੂੰ ਤੁਰੰਤ ਰੱਦ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਪੰਜਾਬ ਵਿਧਾਨ ਸਭਾ ਨੇ ਵਿਦਿਆਰਥੀਆਂ ਲਈ ਖੋਲ੍ਹੇ ਦਰਵਾਜ਼ੇ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਉਨ੍ਹਾਂ ਨੂੰ ਵੱਡੇ ਸੁਪਨੇ ਦੇਖਣ ਲਈ ਕੀਤਾ ਉਤਸ਼ਾਹਿਤ
- ਲੁਧਿਆਣਾ ਵਿਖੇ ਵਾਲਮੀਕਿ ਪ੍ਰਗਟ ਦਿਵਸ ਸਮਾਗਮ ‘ਚ ਪਹੁੰਚੇ ਭਾਜਪਾ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ
- ਪੁੱਤਰ ਦੀ ਮੌਤ ਦਾ ਦਰਦ ਝੱਲ ਰਹੇ ਪਿਤਾ ਭੀਮ ਸਿੰਘ ਨੂੰ ਸਲਾਮ, ਪੰਜਾਬ ਲਈ ਲੜ ਰਹੇ ਹਨ ਇਨਸਾਫ਼ ਦੀ ਲੜਾਈ: ਸਰਦਾਰ ਪਰਗਟ ਸਿੰਘ
- ‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ
Please provide a channel id.


