ਸ਼੍ਰੋਮਣੀ ਅਕਾਲੀ ਦਲ ਵੱਲੋਂ ਸੂਬੇ ’ਚ ਲੰਬੇ-ਲੰਬੇ ਬਿਜਲੀ ਕੱਟਾਂ ਵਿਰੁੱਧ ਸੂਬੇ ਭਰ ਵਿਚ ਡੀ ਸੀ/ਐਸ ਡੀ ਐਮ ਦਫਤਰਾਂ ਮੂਹਰੇ ਰੋਸ ਮੁਜ਼ਾਹਰੇ

by | May 1, 2026 | daily, politics | 0 comments

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ 24 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਈ ਜਾਵੇਗੀ

ਚੰਡੀਗੜ੍ਹ, 30 ਅਪ੍ਰੈਲ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਸੂਬੇ ਦੇ ਦਿਹਾਤੀ ਅਤੇ ਸ਼ਹਿਰੀ ਖੇਤਰਾਂ ਵਿਚ ਲੰਬੇ-ਲੰਬੇ ਬਿਜਲੀ ਕੱਟ ਲਗਾ ਕੇ ਸਮਾਜ ਦੇ ਸਾਰੇ ਵਰਗਾਂ ਨੂੰ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਰੋਸ ਮੁਜ਼ਾਹਰੇ ਕੀਤੇ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਹ ਧਰਨੇ ਹਲਕਾ ਪੱਧਰ ’ਤੇ ਦਿੱਤੇਗਏ ਜਿਸ ਵਾਸਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਭਰਪੂਰ ਸਹਿਯੋਗ ਦਿੱਤਾ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਦੇ ਢਿੱਲੇ ਮੱਠੇ ਰਵੱਈਏ ਤੇ ਵਾਰ-ਵਾਰ ਬਿਜਲੀ ਕੱਟਾਂ ਤੋਂ ਔਖੇ ਸਥਾਨਕ ਲੋਕਾਂ ਨੇ ਰੋਸ ਧਰਨੇ ਵਾਸਤੇ ਭਰਪੂਰ ਸਹਿਯੋਗ ਦਿੱਤਾ।
ਇਸ ਮੌਕੇ ਆਪਣੇ ਸੰਦੇਸ਼ ਵਿਚ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮੁੱਖ ਮੰਤਰੀ ਵੱਲੋਂ ਸਮੇਂ ਸਿਰ ਲਘੂ ਕਾਲੀ ਬਿਜਲੀ ਖਰੀਦ ਸਮਝੌਤੇ ਨਾ ਕਰਨ ਤੇ ਪਹਾੜੀ ਰਾਜਾਂ ਤੋਂ ਬਿਜਲੀ ਖਰੀਦਣ ਲਈ ਅਗਾਊਂ ਸਮਝੌਤੇ ਨਾ ਕਰਨ ਦੀ ਨਿਖੇਧੀ ਕੀਤੀ ਅਤੇ ਪਾਰਟੀ ਕੇਡਰ ਤੇ ਪੰਜਾਬੀਆਂ ਦਾ ਧੰਨਵਾਦ ਕੀਤਾ ਜਿਹਨਾਂ ਨੇ ਮਜ਼ਬੂਤ ਸੰਦੇਸ਼ ਦਿੱਤਾ ਕਿ ਆਪ ਸਰਕਾਰ ਦੀ ਇਹ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਹਨਾਂ ਕਿਹਾ ਕਿ ਚਿੰਤਾ ਵਾਲੀ ਗੱਲ ਇਹ ਹੈ ਕਿ ਪੰਜਾਬ ਵਿਚ ਲੰਬੇ ਤੇ ਰੂਟੀਨ ਵਿਚ ਬਿਜਲੀ ਕੱਟ ਲੱਗ ਰਹੇ ਹਨ ਪਰ ਆਪ ਸਰਕਾਰ ਸਿਰਫ ਪਬਲੀਸਿਟੀ ਤੇ ਝੂਠੀਆਂ ਪ੍ਰਚਾਰ ਮੁਹਿੰਮਾਂ ਵਿਚ ਜੁਟੀ ਹੈ।

ਵੇਰਵੇ ਸਾਂਝੇ ਕਰਦਿਆਂ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ (2007 ਤੋਂ 2017) ਤੱਕ ਅਸੀਂ ਨਵੇਂ ਥਰਮਲ, ਸੋਲਰ, ਪਣ ਬਿਜਲੀ ਤੇ ਬਾਇਓ ਮਾਸ ਪ੍ਰਾਜੈਕਟ ਸਥਾਪਿਤ ਕੀਤੇ ਅਤੇ ਪੰਜਾਬ ਨੂੰ ਬਿਜਲੀ ਸਰਪਲੱਸ ਸੂਬਾ ਬਣਾਇਆ।
ਉਹਨਾਂ ਕਿਹਾ ਕਿ ਮੰਦੇ ਭਾਗਾਂ ਨੂੰ ਪਿਛਲੀ ਕਾਂਗਰਸ ਤੇ ਮੌਜੂਦਾ ਆਪ ਸਰਕਾਰ ਬਿਜਲੀ ਦੀ ਵਧਦੀ ਮੰਗ ਦੇ ਮੱਦੇਨਜ਼ਰ ਇਕ ਵੀ ਯੂਨਿਟ ਪੈਦਾਵਾਰ ਵਧਾਉਣ ਵਿਚ ਨਾਕਾਮ ਸਾਬਤ ਹੋਈਆਂ ਹਨ ਜਿਸ ਕਾਰਨ ਹੁਣ ਸੂਬੇ ਵਿਚ ਬਿਜਲੀ ਕੱਟ ਲੱਗ ਰਹੇ ਹਨ।

ਸਰਦਾਰ ਬਾਦਲ ਨੇ ਇਹ ਵੀ ਭਰੋਸਾ ਦੁਆਇਆ ਕਿ 2027 ਵਿਚ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਨੂੰ ਫਿਰ ਤੋਂ ਬਿਜਲੀ ਸਰਪਲੱਸ ਸੂਬਾ ਬਣਾਇਆ ਜਾਵੇਗਾ ਤੇ ਅਗਲੀ ਅਕਾਲੀ ਦਲ ਦੀ ਸਰਕਾਰ ਵਿਚ 24 ਘੰਟੇ 7 ਦਿਨ ਨਿਰੰਤਰ ਬਿਜਲੀ ਸਪਲਾਈ ਜਾਰੀ ਰਹੇਗੀ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...