ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ ਤੇ ਹੋਰ ਮੁਲਾਜ਼ਮਾਂ ਨੂੰ ਸੇਵਾ ਮੁਕਤ ਹੋਣ ’ਤੇ ਕੀਤਾ ਸਨਮਾਨਤ

by | May 30, 2026 | daily, religion | 0 comments

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅੱਜ ਸੇਵਾ ਮੁਕਤ ਹੋਏ ਮੀਤ ਸਕੱਤਰ ਸ. ਜਸਪਾਲ ਸਿੰਘ ਢੱਡੇ, ਸੁਪਰਵਾਈਜ਼ਰ ਸ. ਹਰਭਜਨ ਸਿੰਘ, ਸ. ਭੁਪਿੰਦਰ ਸਿੰਘ, ਬੀਬੀ ਗੁਰਪ੍ਰੀਤ ਕੌਰ, ਮੈਨੇਜਰ ਸ. ਰਣਜੀਤ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਬਲਕਾਰ ਸਿੰਘ ਨੂੰ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਤੇ ਹੋਰ ਅਧਿਕਾਰੀਆਂ ਨੇ ਗੁਰੂ ਬਖਸ਼ਿਸ਼ ਸਿਰੋਪਾਓ, ਸ੍ਰੀ ਸਾਹਿਬ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਦੇ ਕੇ ਸਨਮਾਨਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਅਜੈਬ ਸਿੰਘ ਅਭਿਆਸੀ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸੇਵਾਮੁਕਤ ਹੋਏ ਇਨ੍ਹਾਂ ਮੁਲਾਜ਼ਮਾਂ ਨੇ ਆਪਣੇ ਜ਼ੁੰਮੇ ਲੱਗੀ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ ਅਤੇ ਆਸ ਕਰਦੇ ਹਾਂ ਕਿ ਭਵਿੱਖ ਵਿਚ ਨਿਸ਼ਕਾਮ ਭਾਵਨਾ ਨਾਲ ਸਿੱਖ ਸੰਸਥਾ ਨੂੰ ਸਹਿਯੋਗ ਕਰਦੇ ਰਹਿਣਗੇ। ਬੁਲਾਰਿਆਂ ਨੇ ਸੇਵਾ ਮੁਕਤ ਹੋਏ ਇਨ੍ਹਾਂ ਅਧਿਕਾਰੀਆਂ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਅਤੇ ਚੰਗੇਰੇ ਭਵਿੱਖ ਲਈ ਅਰਦਾਸ ਕੀਤੀ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਸ. ਅਮਰਜੀਤ ਸਿੰਘ ਬੰਡਾਲਾ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਤੇਜਿੰਦਰ ਸਿੰਘ ਪੱਡਾ, ਸ. ਜਸਵਿੰਦਰ ਸਿੰਘ ਜੱਸੀ, ਸ. ਭਗਵੰਤ ਸਿੰਘ ਧੰਗੇੜਾ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਮੇਜ਼ਰ ਸਿੰਘ, ਮੀਤ ਸਕੱਤੲਰ ਸ. ਗੁਰਨਾਮ ਸਿੰਘ, ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਅਜ਼ਾਦਦੀਪ ਸਿੰਘ, ਸ. ਸਤਨਾਮ ਸਿੰਘ ਰਿਆੜ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਨਰਿੰਦਰ ਸਿੰਘ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਗੁਰਿੰਦਰ ਸਿੰਘ ਦੇਵੀਦਾਸਪੁਰਾ, ਸ. ਗੁਰਤਿੰਦਰਪਾਲ ਸਿੰਘ ਕਾਦੀਆਂ, ਸਾਬਕਾ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਸਾਬਕਾ ਮੀਤ ਸਕੱਤਰ ਸ. ਕੁਲਦੀਪ ਸਿੰਘ ਰੋਡੇ ਸਮੇਤ ਸੇਵਾ ਮੁਕਤ ਅਧਿਕਾਰੀਆਂ ਦੇ ਪਰਿਵਾਰਕ ਮੈਂਬਰ ਵੀ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ ਨੰ: 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...