ਸ਼੍ਰੋਮਣੀ ਕਮੇਟੀ ਨੇ ਵਾਤਾਵਰਣ ਦਿਹਾੜੇ ਵਜੋਂ ਮਨਾਇਆ ਸ੍ਰੀ ਗੁਰੂ ਹਰਿਰਾਇ ਸਾਹਿਬ ਦਾ ਗੁਰਤਾਗੱਦੀ ਦਿਵਸ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਗਏ ਭੋਗ

by | Mar 17, 2026 | daily, politics | 0 comments

ਅੰਮ੍ਰਿਤਸਰ, 17 ਮਾਰਚ-
ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਤਾਵਰਣ ਦਿਵਸ ਦੇ ਰੂਪ ਵਿਚ ਮਨਾਇਆ ਗਿਆ। ਇਸ ਸਬੰਧੀ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਭਾਈ ਬਲਵਿੰਦਰ ਸਿੰਘ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਸੰਗਤ ਨੂੰ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ।
ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨਾਲ ਸ੍ਰੀ ਗੁਰੂ ਹਰਿ ਰਾਇ ਸਾਹਿਬ ਜੀ ਦੇ ਜੀਵਨ ਇਤਿਹਾਸ ਸਬੰਧੀ ਵਿਚਾਰਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸੱਤਵੇਂ ਪਾਤਸ਼ਾਹ ਜੀ ਨੇ ਸ੍ਰੀ ਕੀਰਤਪੁਰ ਸਾਹਿਬ ਵਿਖੇ ਬਾਗ਼ ਲਗਾ ਕੇ ਵਾਤਾਵਰਣ ਦੀ ਸੰਭਾਲ ਦਾ ਸੁਨੇਹਾ ਦਿੱਤਾ। ਨੁਮਾਇੰਦਾ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਦੇ ਗੁਰਤਾਗੱਦੀ ਦਿਵਸ ਨੂੰ ਹਰ ਸਾਲ ਵਾਤਾਵਰਣ ਦਿਵਸ ਵਜੋਂ ਮਨਾ ਕੇ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ ਅਨੁਸਾਰ ਵੱਧ ਤੋਂ ਵੱਧ ਬੂਟੇ ਲਗਾਉਣ ਲਈ ਪ੍ਰੇਰਿਆ ਜਾਂਦਾ ਹੈ। ਉਨ੍ਹਾਂ ਸੰਗਤਾਂ ਨੂੰ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਦੀ ਵਧਾਈ ਦਿੱਤੀ ਅਤੇ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਪੇ੍ਰਰਨਾ ਵੀ ਕੀਤੀ।
ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਤੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਅਤੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਚਕਾਰ ਸਥਿਤ ਗੁਰੂ ਕੇ ਬਾਗ ਵਿਖੇ ਵਾਤਾਵਰਣ ਦੀ ਸਾਂਭ-ਸੰਭਾਲ ਦੇ ਸੁਨੇਹੇ ਤਹਿਤ ਬੂਟੇ ਲਗਾ ਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ।
ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਨਰਿੰਦਰ ਸਿੰਘ ਮਥਰੇਵਾਲ, ਸ. ਜਸਪਾਲ ਸਿੰਘ ਢੱਡੇ, ਵਧੀਕ ਮੈਨੇਜਰ ਸ. ਇਕਬਾਲ ਸਿੰਘ ਮੁਖੀ, ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਚੀਫ ਸ. ਜਗਦੀਸ਼ ਸਿੰਘ ਬੁੱਟਰ, ਸ. ਗੁਰਪ੍ਰਤਾਪ ਸਿੰਘ ਆਦਿ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ ਸ਼੍ਰੋਮਣੀ ਕਮੇਟੀ,
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...