ਸ਼੍ਰੋਮਣੀ ਕਮੇਟੀ ਨੇ ਸਿਕਲੀਗਰ ਸਿੱਖ ਬੱਚਿਆਂ ਦੀਆਂ ਫੀਸਾਂ ਲਈ ਦਿੱਤੇ 43 ਲੱਖ ਰੁਪਏ

by | Feb 14, 2026 | breaking news, daily | 0 comments

*ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵੱਡ ਤੇ ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ ਵੱਖ ਸਕੂਲਾਂ ‘ਚ ਜਾ ਕੇ ਸੌਂਪੇ ਚੈੱਕ*

ਅੰਮ੍ਰਿਤਸਰ, 13 ਫਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਤੇ ਵਿਜੇਵਾੜਾ ਅੰਦਰ ਸਿਕਲੀਗਰ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ਼ ਦੀਆਂ ਫੀਸਾਂ ਲਈ 43 ਲੱਖ 3 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ ਇਹ ਸਹਾਇਤਾ ਰਾਸ਼ੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2024-25 ਤੇ 2025-26 ਦੀਆਂ ਫੀਸਾਂ ਭੇਜੀਆਂ ਗਈਆਂ ਹਨ।
ਇਸ ਸਬੰਧੀ ਗਲ ਕਰਦਿਆਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਵੱਖ ਵੱਖ ਸੂਬਿਆਂ ਅੰਦਰ ਵੱਸਦੇ ਸਿਕਲੀਗਰ ਸਿੱਖ ਸਮਾਜ ਦਾ ਅਹਿਮ ਅੰਗ ਹਨ ਜਿਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਲਈ ਸ਼੍ਰੋਮਣੀ ਕਮੇਟੀ ਨਿਰੰਤਰ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿਖਿਅਤ ਕਰਨਾ ਹੈ, ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ, ਤਾਂ ਜੋ ਇਸ ਦੀ ਸੁਜੋਗ ਵਰਤੋਂ ਯਕੀਨੀ ਬਣੀ ਰਹੇ। ਇਸ ਮੌਕੇ ਉਨ੍ਹਾਂ ਨਾਲ ਸ. ਦਿਲਸ਼ਾਹ ਸਿੰਘ ਅਨੰਦ, ਸੁਪਰਵਾਈਜ਼ਰ ਸ. ਹਰਮਿੰਦਰਬੀਰ ਸਿੰਘ ਤੇ ਗੁਰਦੁਆਰਾ ਇੰਸਪੈਕਟਰ ਸ. ਚੰਚਲਦੀਪ ਸਿੰਘ ਸ਼ਾਮਲ ਹਨ।

ਜਾਰੀ ਕਰਤਾ : ਜਗਤਾਰ ਸਿੰਘ ਖੋਦੇਬੇਟ,
ਪਬਲੀਸਿਟੀ ਸਹਾਇਕ, (ਸ਼੍ਰੋਮਣੀ ਕਮੇਟੀ)
ਸੰਪਰਕ: 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...