ਸ਼੍ਰੋਮਣੀ ਕਮੇਟੀ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ

by | Mar 7, 2026 | breaking news, education, politics | 0 comments

ਅੰਮ੍ਰਿਤਸਰ, 7 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਯੂਪੀਐਸੀ ਦੀ ਪ੍ਰੀਖਿਆ ਪਾਸ ਕਰਕੇ ਉੱਚ ਪ੍ਰਸ਼ਾਸਕੀ ਸੇਵਾਵਾਂ ਲਈ ਚੁਣੇ ਗਏ ਸਿੱਖ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 1 ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰਨ ਦਾ ਐਲਾਨ ਕੀਤਾ ਹੈ।
ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਯੂਪੀਐਸਸੀ ਵਰਗੀ ਸਖ਼ਤ ਪ੍ਰੀਖਿਆ ਵਿਚ ਕਾਮਯਾਬੀ ਹਾਸਲ ਕਰਨਾ ਨੌਜੁਆਨਾਂ ਦੀ ਮਿਹਨਤ ਲਗਨ ਅਤੇ ਦ੍ਰਿੜ੍ਹ ਨਿਸ਼ਚੇ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀ ਸਿਮਰਨਦੀਪ ਕੌਰ ਤੇ ਸੁਨਵਰਦੀਪ ਸਿੰਘ ਸਮੇਤ ਹੋਰ ਸਿੱਖ ਵਿਦਿਆਰਥੀਆਂ ਨੇ ਯੂਪੀਐਸਸੀ ਦੀ ਮੁਕਾਬਲਾ ਪ੍ਰੀਖਿਆ ਨੂੰ ਪਾਸ ਕਰਕੇ ਜਿਥੇ ਮਾਪਿਆਂ ਦਾ ਨਾਂ ਰੌਸ਼ਨ ਕੀਤਾ ਹੈ, ਉਥੇ ਹੀ ਇਹ ਸਿੱਖ ਕੌਮ ਲਈ ਵੀ ਮਾਣ ਵਾਲੀ ਗੱਲ ਹੈ।
ਉਨ੍ਹਾਂ ਖ਼ੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਦੇਸ਼ ਭਰ ਵਿੱਚੋਂ 15ਵਾਂ ਸਥਾਨ ਪ੍ਰਾਪਤ ਕਰਨ ਵਾਲੀ ਬੱਚੀ ਸਿਮਰਨਦੀਪ ਕੌਰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ ਖਾਲਸਾ ਕਾਲਜ ਪਟਿਆਲਾ ਦੀ ਵਿਦਿਆਰਥਣ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਲਈ ਉਤਸ਼ਾਹਤ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਹੌਸਲਾ ਅਫ਼ਜਾਈ ਦੇ ਤੌਰ ’ਤੇ ਇੱਕ-ਇੱਕ ਲੱਖ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕਰੇਗੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਨੌਜੁਆਨਾਂ ਨੂੰ ਸਿੱਖਿਆ ਦੇ ਖੇਤਰ ਵਿਚ ਅੱਗੇ ਵਧਣ ਲਈ ਸ਼੍ਰੋਮਣੀ ਕਮੇਟੀ ਹਮੇਸ਼ਾ ਯਤਨਸ਼ੀਲ ਰਹੀ ਹੈ ਅਤੇ ਅੱਗੇ ਵੀ ਇਸੇ ਤਰ੍ਹਾਂ ਕਾਰਜਸ਼ੀਲ ਰਹੇਗੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਜ਼ਿਕਰ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਆ ਰਹੇ ਬਜਟ ਵਿਚ ਪ੍ਰਸ਼ਾਸਕੀ ਪ੍ਰੀਖਿਆਵਾਂ ਦੀ ਤਿਆਰੀ ਵਾਸਤੇ ਵਿਸ਼ੇਸ਼ ਰਾਸ਼ੀ ਰੱਖੀ ਜਾਵੇਗੀ, ਜਿਸ ਨਾਲ ਲੋੜਵੰਦ ਗੁਰਸਿੱਖ ਬੱਚਿਆਂ ਨੂੰ ਇਸ ਖੇਤਰ ਲਈ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਚੇਰੇ ਭਵਿੱਖ ਦੀ ਕਾਮਨਾ ਵੀ ਕੀਤੀ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...