ਸ਼੍ਰੋਮਣੀ ਕਮੇਟੀ ਵਫ਼ਦ ਨੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਨੌਜੁਆਨ ਨੂੰ ਮਿਲ ਕੇ ਸਿਹਤ ਦਾ ਹਾਲ ਜਾਣਿਆ

by | Sep 5, 2026 | breaking news, crime, daily, politics | 0 comments

ਸ਼੍ਰੋਮਣੀ ਕਮੇਟੀ ਨੇ ਇਲਾਜ ਕਰਵਾਉਣ ਅਤੇ ਮਾਲੀ ਮਦਦ ਦਾ ਦਿੱਤਾ ਭਰੋਸਾ

ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋਏ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਗੁਰਸਿੱਖ ਨੌਜੁਆਨ ਨਾਲ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਮੁਲਾਕਾਤ ਕਰਕੇ ਉਸ ਦੀ ਸਿਹਤ ਦਾ ਹਾਲ ਜਾਣਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ਵਿਚ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸ. ਗੁਰਪ੍ਰੀਤ ਸਿੰਘ ਝੱਬਰ ਤੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਫੇਰੀ ਦੌਰਾਨ ਨਸ਼ਿਆਂ ਖਿਲਾਫ਼ ਅਵਾਜ਼ ਉਠਾਉਣ ਵਾਲੇ ਨੌਜੁਆਨ ਮੋਹਨਜੀਤ ਸਿੰਘ ਨੂੰ ਸਰਕਾਰ ਦੀ ਸ਼ਹਿ ’ਤੇ ਪੁਲਸ ਅਧਿਕਾਰੀਆਂ ਦੇ ਤਸ਼ੱਦਦ ਦਾ ਸ਼ਿਕਾਰ ਹੋਣਾ ਪਿਆ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੇ ਨੌਜੁਆਨ ਦੇ ਕੇਸਾਂ ਤੇ ਕਕਾਰਾਂ ਦੀ ਵੀ ਬੇਅਦਬੀ ਕੀਤੀ ਹੈ। ਇਹ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਜਵਾਬਦੇਹੀ ਤਹਿ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ ਅਨੁਸਾਰ ਅੱਜ ਪੀੜਤ ਨੌਜੁਆਨ ਨੂੰ ਮਿਲ ਕੇ ਸ਼੍ਰੋਮਣੀ ਵੱਲੋਂ ਹਰ ਤਰ੍ਹਾਂ ਸਹਿਯੋਗ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੀੜਤ ਨੌਜੁਆਨ ਦਾ ਇਲਾਜ ਵੀ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਇਆ ਜਾਵੇਗਾ ਅਤੇ ਲੋੜ ਅਨੁਸਾਰ ਮਾਲੀ ਮੱਦਦ ਵੀ ਕੀਤੀ ਜਾਵੇਗੀ।
ਸ. ਮੰਨਣ ਨੇ ਦੱਸਿਆ ਕਿ ਵਫ਼ਦ ਨੂੰ ਮਿਲਣ ਮੌਕੇ ਸ. ਮੋਹਨਜੀਤ ਸਿੰਘ ਨੇ ਕੇਸਾਂ ਅਤੇ ਕਕਾਰਾਂ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਖਿਲਾਫ਼ ਪੰਥਕ ਪ੍ਰੰਪਰਾਵਾਂ ਅਨੁਸਾਰ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਵੀ ਕੀਤੀ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...