ਸ਼੍ਰੋਮਣੀ ਕਮੇਟੀ ਵਫ਼ਦ ਨੇ ਯੂਬਾ ਸਿਟੀ ’ਚ ਕੀਤੇ ਜਾਣ ਵਾਲੇ ਕਾਰਜਾਂ ਲਈ ਜਗ੍ਹਾ ਦਾ ਲਿਆ ਜਾਇਜ਼ਾ

by | Jun 12, 2026 | daily, religion | 0 comments

ਸਥਾਪਿਤ ਕੀਤਾ ਜਾ ਰਿਹਾ ਗੁਰਮਤਿ ਕੇਂਦਰ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਤੇ ਸਿੱਖ ਪ੍ਰੰਪਰਾਵਾਂ ਨਾਲ ਜੋੜਨ ’ਚ ਸਹਾਈ ਹੋਵੇਗਾ- ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਅਮਰੀਕਾ ਪੁੱਜੇ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਿਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲੇ ਲਈ ਜ਼ਮੀਨ ਦਾ ਜਾਇਜ਼ਾ ਲਿਆ ਅਤੇ ਇਥੇ ਕੀਤੇ ਜਾਣ ਵਾਲੇ ਕਾਰਜਾਂ ਸਬੰਧੀ ਆਰਕੀਟੈਂਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ। ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਸ. ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ। ਸ਼੍ਰੋਮਣੀ ਕਮੇਟੀ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਸਨ।
ਇਸ ਸਬੰਧੀ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ। ਇਸ ਕਾਰਜ ਲਈ ਸਵਰਗੀ ਸ. ਦੀਦਾਰ ਸਿੰਘ ਬੈਂਸ ਵੱਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ। ਉਨ੍ਹਾਂ ਕਿਹਾ ਕਿ ਧਰਮ ਪ੍ਰਚਾਰ ਦੇ ਮਕਸਦ ਨਾਲ ਸਥਾਪਤ ਕੀਤਾ ਜਾ ਰਿਹਾ ਇਹ ਕੇਂਦਰ ਜਿਥੇ ਪ੍ਰਵਾਸੀ ਸਿੱਖ ਭਾਈਚਾਰੇ ਅਤੇ ਸਿੱਖ ਸੰਸਥਾ ਦੇ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰੇਗਾ, ਉਥੇ ਇਹ ਕੇਂਦਰ ਪ੍ਰਵਾਸੀ ਸਿੱਖ ਬੱਚਿਆਂ ਨੂੰ ਗੁਰਮਤਿ ਸਿਧਾਂਤਾਂ ਅਤੇ ਸਿੱਖੀ ਪ੍ਰੰਪਰਾਵਾਂ ਨਾਲ ਜੋੜਨ ਵਿਚ ਵੀ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਕਾਰਜ ਨੂੰ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਦੇ ਸਹਿਯੋਗ ਨਾਲ ਜਲਦ ਮੁਕੰਮਲ ਕੀਤਾ ਜਾਵੇਗਾ।
ਇਸ ਮੌਕੇ ਅਮਰੀਕਾ ਨਿਵਾਸੀ ਸ. ਕਰਮਦੀਪ ਸਿੰਘ ਬੈਂਸ, ਸ. ਹਰਗੁਰਜੀਤ ਸਿੰਘ ਬੱਲ, ਸ. ਦਲਬੀਰ ਸਿੰਘ ਗਿੱਲ, ਸ. ਪਰਮਜੀਤ ਸਿੰਘ ਗਿੱਲ, ਸ. ਗੁਰਮੀਤ ਸਿੰਘ ਗਿੱਲ, ਸ. ਗੁਰਨਾਮ ਸਿੰਘ ਪੰਮਾ, ਸ. ਕੁਲਵੰਤ ਸਿੰਘ ਖੈਹਰਾ, ਸ. ਬਲਜੀਤ ਸਿੰਘ ਮਾਨ, ਸ. ਜੀਵਨ ਸਿੰਘ, ਸ. ਗੁਰਸੇਵਕ ਸਿੰਘ ਭੰਗੂ, ਸ. ਸੁਖਵੰਤ ਸਿੰਘ ਖੈਹਰਾ, ਸ. ਸੁਖਵਿੰਦਰ ਸਿੰਘ, ਸ. ਨਿਰਮਲ ਸਿੰਘ ਜੰਡਾ, ਸ. ਮੁਖਤਿਆਰ ਸਿੰਘ ਗਰੇਵਾਲ, ਸ. ਗੁਰਪ੍ਰੀਤ ਸਿੰਘ ਗਿੱਲ, ਸ. ਇੰਦਰਜੀਤ ਸਿੰਘ ਹੈਪੀ, ਸ. ਦਲਬੀਰ ਸਿੰਘ ਸੰਘੇੜਾ, ਸ. ਜੋਗਿੰਦਰ ਸਿੰਘ ਨਿੱਜਰ ਅਤੇ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ (ਸ਼੍ਰੋਮਣੀ ਕਮੇਟੀ)
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...