ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

by | Mar 15, 2026 | daily, politics, religion | 0 comments

ਐਡਵੋਕੇਟ ਧਾਮੀ ਨੇ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਲਈ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਕੀਤਾ ਐਲਾਨ
ਮੁਲਾਜ਼ਮਾਂ ਨੂੰ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਲਈ ਆਖਿਆ

ਅੰਮ੍ਰਿਤਸਰ, 14 ਮਾਰਚ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਦੌਰਾਨ ਰਵਾਇਤੀ ਸਿੱਖ ਪਹਿਰਾਵੇ ਅਨੁਸਾਰ ਕੁੜਤਾ ਪਜਾਮਾ ਪਹਿਨਣ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਵਿੱਚ ਸੇਵਾ ਨਿਭਾਉਣ ਵਾਲੇ ਹਰ ਸੇਵਾਦਾਰ ਅਤੇ ਮੁਲਾਜ਼ਮ ਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਦਿੱਖ ਅਤੇ ਆਚਾਰ ਵਿਹਾਰ ਰਾਹੀਂ ਸਿੱਖ ਪਰੰਪਰਾਵਾਂ ਦੀ ਮਰਯਾਦਾ ਨੂੰ ਮਜ਼ਬੂਤ ਬਣਾਉਣ।
ਇਹ ਵਿਚਾਰ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸੰਮਤ ਨਾਨਕਸ਼ਾਹੀ 558 ਦੀ ਆਮਦ ਸਬੰਧੀ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ਦੌਰਾਨ ਪ੍ਰਗਟ ਕੀਤੇ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਰਵਾਇਤਾਂ ਅਤੇ ਪਰੰਪਰਾਵਾਂ ਬਹੁਤ ਸ਼ਾਨਦਾਰ ਹਨ ਅਤੇ ਇਹ ਸਾਡੀ ਪਛਾਣ ਦਾ ਅਹਿਮ ਹਿੱਸਾ ਹਨ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਦਾ ਪ੍ਰਬੰਧ ਸੰਗਤ ਦੇ ਸਹਿਯੋਗ ਨਾਲ ਚੱਲਦਾ ਹੈ ਅਤੇ ਇਸ ਕਰਕੇ ਗੁਰਦੁਆਰਾ ਸਾਹਿਬਾਨ ਵਿੱਚ ਸੇਵਾ ਨਿਭਾਉਣ ਵਾਲੇ ਸੇਵਾਦਾਰ, ਮੁਲਾਜ਼ਮ ਅਤੇ ਅਧਿਕਾਰੀ ਸਾਦਗੀ ਭਰਿਆ ਅਤੇ ਰਵਾਇਤੀ ਪਹਿਰਾਵਾ ਅਪਣਾਉਣ। ਇਸ ਨਾਲ ਗੁਰੂ ਘਰਾਂ ਦੀ ਮਰਯਾਦਾ ਅਤੇ ਸਿੱਖੀ ਅਸੂਲਾਂ ਦੀ ਝਲਕ ਪ੍ਰਗਟ ਹੁੰਦੀ ਹੈ।
ਉਨ੍ਹਾਂ ਸਮੂਹ ਮੁਲਾਜ਼ਮਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਡਿਊਟੀ ਦੀ ਸ਼ੁਰੂਆਤ ਹਰ ਰੋਜ਼ ਸਮੂਹਿਕ ਤੌਰ ’ਤੇ ਮੂਲ ਮੰਤਰ ਅਤੇ ਵਾਹਿਗੁਰੂ ਗੁਰਮੰਤਰ ਦੇ ਜਾਪ ਨਾਲ ਕੀਤੀ ਜਾਵੇ।
ਇਸ ਮੌਕੇ ਪ੍ਰਧਾਨ ਧਾਮੀ ਨੇ ਸ਼੍ਰੋਮਣੀ ਕਮੇਟੀ ਅਤੇ ਇਸ ਦੇ ਪ੍ਰਬੰਧ ਹੇਠ ਕੰਮ ਕਰਦੇ ਮੁਲਾਜ਼ਮਾਂ ਲਈ 1 ਅਪ੍ਰੈਲ ਤੋਂ 4 ਫੀਸਦੀ ਮਹਿੰਗਾਈ ਭੱਤਾ ਵਧਾਉਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਦੀ ਭਲਾਈ ਅਤੇ ਸਹੂਲਤਾਂ ਦਾ ਧਿਆਨ ਰੱਖਣਾ ਸ਼੍ਰੋਮਣੀ ਕਮੇਟੀ ਦੀ ਜ਼ੁੰਮੇਵਾਰੀ ਹੈ, ਲੇਕਿਨ ਮੁਲਾਜ਼ਮਾਂ ਦੀ ਸੰਗਤਾਂ ਅਤੇ ਸੰਸਥਾ ਦੀ ਮਾਣ ਮਰਿਆਦਾ ਪ੍ਰਤੀ ਸਮਰਪਣ ਸਭ ਤੋਂ ਪਹਿਲਾਂ ਹੈ।
ਇਸ ਮੌਕੇ ਉਨ੍ਹਾਂ ਸੰਗਤ ਨੂੰ ਨਾਨਕਸ਼ਾਹੀ ਨਵੇਂ ਸਾਲ ਦੀਆਂ ਵਧਾਈਆਂ ਦਿੰਦਿਆਂ ਅਰਦਾਸ ਕੀਤੀ ਕਿ ਅਕਾਲ ਪੁਰਖ ਸਾਰੀ ਮਨੁੱਖਤਾ ’ਤੇ ਆਪਣੀ ਕਿਰਪਾ ਬਣਾਈ ਰੱਖਣ ਅਤੇ ਸਿੱਖ ਕੌਮ ਨੂੰ ਗੁਰੂ ਸਾਹਿਬਾਨ ਦੀਆਂ ਸਿਖਿਆਵਾਂ ਅਨੁਸਾਰ ਜੀਵਨ ਜੀਊਣ ਦੀ ਪ੍ਰੇਰਣਾ ਬਖ਼ਸ਼ਣ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਜੀਤ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਪਰਵਿੰਦਰਪਾਲ ਸਿੰਘ ਨੇ ਕਥਾ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਜਸਮੇਰ ਸਿੰਘ ਲਾਛੜੂ, ਭਾਈ ਅਜੈਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਹਿਬਾਜ਼ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ ਤੇ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਗੁਰਤਿੰਦਰਪਾਲ ਸਿੰਘ, ਮੀਤ ਮੈਨੇਜਰ ਸ. ਦਿਲਬਾਗ ਸਿੰਘ, ਸ. ਬਲਵਿੰਦਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ,
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...