ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ’ਚ ਗੁਰਮਤਿ ਸਮਾਗਮ

by | Aug 18, 2026 | breaking news, daily, politics | 0 comments

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਨੇ ਭਰੀ ਹਾਜ਼ਰੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਸਬੰਧ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪੰਥਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਗੁਰੂ ਦੇ ਸਿੱਖ ਦੀ ਸਭ ਤੋਂ ਵੱਡੀ ਤਾਕਤ ਗੁਰਬਾਣੀ ਅਤੇ ਗੁਰੂ ਪ੍ਰਤੀ ਅਟੁੱਟ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਗੁਰੂ ਦੇ ਸਿੱਖ ਉੱਤੇ ਕੋਈ ਔਖੀ ਘੜੀ ਆਈ, ਉਸ ਨੇ ਗੁਰਬਾਣੀ ਨੂੰ ਆਪਣਾ ਆਸਰਾ ਬਣਾਇਆ ਅਤੇ ਗੁਰੂ ਦੇ ਸਨਮੁਖ ਹੋ ਕੇ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਭਾਈ ਮੱਖਣ ਸ਼ਾਹ ਲੁਬਾਣਾ ਜੀ ਦਾ ਇਤਿਹਾਸ ਵੀ ਸਿੱਖ ਦੀ ਗੁਰੂ ’ਤੇ ਸੱਚੀ ਨਿਸ਼ਠਾ ਅਤੇ ਭਰੋਸੇ ਦਾ ਪ੍ਰਤੀਕ ਹੈ। ਇਸੇ ਤਰ੍ਹਾਂ ਭਾਈ ਲੱਖੀ ਸ਼ਾਹ ਵਣਜਾਰਾ ਜੀ ਦਾ ਜੀਵਨ ਵੀ ਗੁਰੂ ਪ੍ਰਤੀ ਸਮਰਪਣ ਦੀ ਅਦੁੱਤੀ ਮਿਸਾਲ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਤੋਂ ਬਾਅਦ ਉਨ੍ਹਾਂ ਨੇ ਆਪਣੇ ਘਰ ਨੂੰ ਅੱਗ ਲਗਾ ਕੇ ਗੁਰੂ ਸਾਹਿਬ ਦੇ ਪਾਵਨ ਸਰੀਰ ਦਾ ਸਸਕਾਰ ਕੀਤਾ। ਇਹ ਗੁਰੂ ਪ੍ਰਤੀ ਅਜਿਹੀ ਅਟੁੱਟ ਸ਼ਰਧਾ ਸੀ, ਜਿਸ ਨੇ ਭਾਈ ਲੱਖੀ ਸ਼ਾਹ ਵਣਜਾਰਾ ਜੀ ਦੇ ਨਾਮ ਨੂੰ ਸਿੱਖ ਇਤਿਹਾਸ ਵਿਚ ਸਦਾ ਲਈ ਅਮਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਜਿਹੇ ਗੁਰਸਿੱਖਾਂ ਦਾ ਇਤਿਹਾਸ ਸਾਨੂੰ ਗੁਰਮਤਿ ਅਨੁਸਾਰ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਸਮਾਗਮ ਵਿਚ ਪੁੱਜੀਆਂ ਦੇਸ਼ ਵਿਦੇਸ਼ ਦੀਆਂ ਸੰਗਤਾਂ ਦਾ ਧੰਨਵਾਦ ਵੀ ਕੀਤਾ।
ਇਸੇ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ ਅਤੇ ਸਿੱਖ ਕੌਮ ਨੂੰ ਇਨ੍ਹਾਂ ਦੀ ਦੇਣ ’ਤੇ ਸਦਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਬਾਬਾ ਮੱਖਣ ਸ਼ਾਹ ਲੁਬਾਣਾ ਉਹ ਪਰਉਪਕਾਰੀ ਪੁਰਸ਼ ਸਨ, ਜਿਨ੍ਹਾਂ ਭਟਕਦੀਆਂ ਹੋਈਆਂ ਸੰਗਤਾਂ ਨੂੰ ਸੱਚੇ ਗੁਰੂ ਦੇ ਲੜ ਲਾਇਆ। ਉਨ੍ਹਾ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਵਰਗੀਆਂ ਗੁਰੂ ਨੂੰ ਸਮਰਪਿਤ ਸ਼ਖ਼ਸੀਅਤਾਂ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ ’ਤੇ ਚਲਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ ਇਨ੍ਹਾਂ ਸ਼ਖ਼ਸੀਅਤਾਂ ਦੀ ਯਾਦ ਹਰ ਸਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਉਣ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਲਈ ਪ੍ਰੇਰਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਤੇ ਸਾਬਕਾ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਵੀ ਇਤਿਹਾਸ ਦੀ ਸਾਂਝ ਪਾਈ ਅਤੇ ਢਾਡੀ ਤੇ ਕਵੀਸ਼ਰ ਜਥਿਆਂ ਨੇ ਵੀ ਹਾਜ਼ਰੀ ਭਰੀ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਓਐਸਡੀ ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਸਾਬਕਾ ਸਕੱਤਰ ਪਰਮਜੀਤ ਸਿੰਘ ਸਰੋਆ, ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨਿਊਯਾਰਕ ਦੇ ਸਾਬਕਾ ਪ੍ਰਧਾਨ ਸ. ਰਘਬੀਰ ਸਿੰਘ ਬੱਬੀ, ਮੀਤ ਪ੍ਰਧਾਨ ਸ. ਸੁਰਿੰਦਰ ਸਿੰਘ, ਬੀਬੀ ਮਲਕੀਤ ਕੌਰ ਜਨਸੂਆ ਯੂਐਸਏ, ਬੀਬੀ ਪ੍ਰਭਜੋਤ ਕੌਰ ਯੂਐਸਏ, ਸ. ਬਲਵਿੰਦਰ ਸਿੰਘ, ਸ. ਬਲਕਾਰ ਸਿੰਘ, ਸ. ਪਰਦੀਪ ਸਿੰਘ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਬਿਕਰਮਜੀਤ ਸਿੰਘ ਝੰਗੀ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਸਤਵੰਤ ਸਿੰਘ ਸਮੇਤ ਸੰਗਤਾਂ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਅਸਿਸਟੈਂਟ, ਸ਼੍ਰੋਮਣੀ ਕਮੇਟੀ
ਸੰਪਰਕ : 81968-00236

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...