ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਕਰਵਾਏ ਗਏ ‘ਗਿਆਨ ਪ੍ਰਚੰਡ ਪ੍ਰਸ਼ਨੋਤਰੀ’ ਮੁਕਾਬਲੇ

by | Feb 28, 2026 | education, religion | 0 comments

ਪਹਿਲੇ ਸਥਾਨ ’ਤੇ ਰਹੇ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਦੇ ਵਿਦਿਆਰਥੀ
ਐਡਵੋਕੇਟ ਧਾਮੀ ਨੇ ਜੇਤੂ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਅੰਮ੍ਰਿਤਸਰ, 28 ਫ਼ਰਵਰੀ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਕਾਰਜਸ਼ੀਲ ਡਾਇਰੈਕਟੋਰੇਟ ਆਫ ਐਜੂਕੇਸ਼ਨ ਬਹਾਦੁਰਗੜ੍ਹ ਪਟਿਆਲਾ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਅਤੇ ਉਨ੍ਹਾਂ ਦੇ ਬੌਧਿਕ ਵਿਕਾਸ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਗਿਆਨੁ ਪ੍ਰਚੰਡੁ ਪ੍ਰਸ਼ਨੋਤਰੀ ਮੁਕਾਬਲੇ’ ਤਹਿਤ ਮੁੱਖ ਮੁਕਾਬਲਾ ਬੀਤੇ ਕੱਲ੍ਹ ਬਾਬਾ ਬੰਦਾ ਸਿੰਘ ਬਹਾਦਰ ਇੰਜੀਨੀਅਰਿੰਗ ਕਾਲਜ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਗਿਆਨੀ ਦਿੱਤ ਸਿੰਘ ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ।
ਇਸ ਪ੍ਰਸ਼ਨੋਤਰੀ ਮੁਕਾਬਲੇ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੇ 28 ਕਾਲਜਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਵੱਖ-ਵੱਖ ਪੜਾਵਾਂ ਤੋਂ ਹੁੰਦੇ ਹੋਏ ਫਾਈਨਲ ਮੁਕਾਬਲੇ ਦੌਰਾਨ ਸ਼ਹੀਦ ਭਾਈ ਮਨੀ ਸਿੰਘ ਖਾਲਸਾ ਕਾਲਜ ਲੌਂਗੋਵਾਲ ਨੇ ਪਹਿਲਾਂ ਸਥਾਨ ਹਾਸਲ ਕੀਤਾ। ਦੂਸਰੇ ਸਥਾਨ ’ਤੇ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀਆਂ ਰਹੇ ਅਤੇ ਤੀਸਰਾ ਸਥਾਨ ਖਾਲਸਾ ਕਾਲਜ ਗੜਦੀਵਾਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਪਹਿਲੇ ਸਥਾਨ ‘ਤੇ ਰਹਿਣ ਵਾਲੇ ਵਿਦਿਆਰਥੀਆਂ ਨੂੰ 1 ਲੱਖ, ਦੂਜੇ ਸਥਾਨ ਵਾਲਿਆਂ ਨੂੰ 75 ਹਜ਼ਾਰ ਤੇ ਤੀਜੇ ਸਥਾਨ ’ਤੇ ਰਹਿਣ ਵਾਲਿਆਂ 51 ਹਜ਼ਾਰ ਰੁਪਏ ਦੀ ਨਗ਼ਦ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ੍ਹਾਂ ਚੌਥੇ ਸਥਾਨ ’ਤੇ ਰਹੇ ਮੀਰੀ ਪੀਰੀ ਖਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਨੂੰ ਵੀ ਹੌਂਸਲਾ ਅਫ਼ਜਾਈ ਵਜੋਂ 31 ਹਜਾਰ ਦਾ ਨਕਦ ਇਨਾਮ ਦਿੱਤਾ ਗਿਆ।
ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਧਾਰਮਿਕ ਮੁਕਾਬਲੇ ਵਿਚ ਮੁਕਾਮ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਸੇ ਤਰ੍ਹਾਂ ਅੱਗੇ ਵੱਧਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਮਕਸਦ ਅੰਤਰਰਾਸ਼ਟਰੀ ਅਤੇ ਰਾਸ਼ਟਰੀ ਪੱਧਰ ’ਤੇ ਹੋ ਰਹੀਆਂ ਮਹੱਤਵਪੂਰਨ ਘਟਨਾਵਾਂ, ਧਰਮ ਦੇ ਸਰੋਕਾਰਾਂ ਅਤੇ ਇਤਿਹਾਸ ਦੀ ਜਾਣਕਾਰੀ ਦੇ ਨਾਲ-ਨਾਲ ਆਮ ਗਿਆਨ, ਰਾਜਨੀਤੀ, ਭੂਗੋਲ ਅਤੇ ਟੈਕਨੋਲੋਜੀ ਨਾਲ ਸਬੰਧਤ ਵਿਸ਼ਿਆਂ ਤੋਂ ਵਿਦਿਆਰਥੀ ਵਰਗ ਨੂੰ ਜਾਣੂ ਕਰਵਾਉਣਾ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਆਪਣੇ ਪ੍ਰਬੰਧ ਹੇਠ ਚੱਲ ਰਹੇ ਵਿਦਿਅਕ ਅਦਾਰਿਆਂ ਵਿਚ ਵਿਦਿਆਰਥੀਆਂ ਨੂੰ ਆਪਣੇ ਵਿਰਸੇ ਨਾਲ ਜੋੜਨ ਲਈ ਨਿਰੰਤਰ ਕਾਰਜਸ਼ੀਲ ਹੈ ਅਤੇ ਅਜਿਹੇ ਮੁਕਾਬਲੇ ਵਿਦਿਆਰਥੀਆਂ ਨਵਾਂ ਉਤਸ਼ਾਹ ਭਰਨ ਵਿਚ ਸਹਾਈ ਹੁੰਦੇ ਹਨ। ਐਡਵੋਕੇਟ ਧਾਮੀ ਨੇ ਨਿਸ਼ਚੈ ਅਕੈਡਮੀ ਵਿਚ ਪਲਿਮਰਰੀ ਪ੍ਰੀਖਿਆ ਪਾਸ ਕਰਨ ਵਾਲੇ ਵਿਦਿਆਰਥੀਆਂ ਲਈ 5 ਕਰੋੜ ਰੁਪਏ ਦੀ ਸਹਾਇਤਾ ਦਾ ਐਲਾਨ ਕੀਤਾ ਤਾਂ ਕਿ ਜੋ ਵਿਦਿਆਰਥੀ ਪਲਿਮਰੀ ਪ੍ਰੀਖਿਆ ਤੋਂ ਬਾਅਦ ਮੇਨਜ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਸ ਦਾ ਸਾਰਾ ਖਰਚਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾ ਸਕੇ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਕੱਤਰ ਵਿਦਿਆ ਇੰਜੀ: ਸੁਖਮਿੰਦਰ ਸਿੰਘ ਨੇ ਇਸ ਤਰ੍ਹਾਂ ਦੇ ਮੁਕਾਬਲੇ ਵਿਦਿਆਰਥੀਆਂ ਦੀ ਸਿਰਫ਼ ਅਕਾਦਮਿਕ ਸਮਝ ਹੀ ਨਹੀਂ ਵਧਾਉਂਦੇ, ਸਗੋਂ ਉਨ੍ਹਾਂ ਨੂੰ ਵਿਸ਼ਵ ਪੱਧਰ ਦੀ ਜਾਣਕਾਰੀ ਨਾਲ ਵੀ ਜੋੜਦੇ ਹਨ। ਉਨ੍ਹਾਂ ਨੇ ਦੱਸਿਆ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਬੌਧਿਕ ਮੁਕਾਬਲੇ ਨਿਯਮਿਤ ਤੌਰ ’ਤੇ ਕਰਵਾਏ ਜਾਣਗੇ ਤਾਂ ਜੋ ਵਿਦਿਆਰਥੀਆਂ ਨੂੰ ਹਰ ਖੇਤਰ ਵਿਚ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਪ੍ਰਸ਼ਨੋਤਰੀ ਮੁਕਾਬਲੇ ਵਿਦਿਆਰਥੀਆਂ ਵਿਚ ਸਿਹਤਮੰਦ ਪ੍ਰਤੀਯੋਗਤਾ ਦੀ ਭਾਵਨਾ ਪੈਦਾ ਕਰਦੇ ਹਨ ਅਤੇ ਉਨ੍ਹਾਂ ਨੂੰ ਦੇਸ਼-ਵਿਦੇਸ਼ ਦੀਆਂ ਤਾਜ਼ਾ ਘਟਨਾਵਾਂ ਨਾਲ ਅਪਡੇਟ ਰਹਿਣ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ਮੁਕਾਬਲੇ ਵਿਚ ਜੇਤੂ ਵਿਦਿਆਰਥੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵੱਲੋਂ ਸਨਮਾਨਿ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਮੈਂਬਰ ਸ. ਗੁਰਮੀਤ ਸਿੰਘ ਬੂਹ, ਸ. ਰਵਿੰਦਰ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਰਘਬੀਰ ਸਿੰਘ ਸਹਾਰਨ ਮਾਜਰਾ, ਸ. ਅਵਤਾਰ ਸਿੰਘ ਰੀਆ, ਸ. ਸੁਰਿੰਦਰ ਸਿੰਘ ਕਿਸ਼ਨਪੁਰਾ, ਸੀਨੀਅਰ ਐਡਵੋਕੇਟ ਅਮਰਦੀਪ ਸਿੰਘ ਧਾਰਨੀ, ਸਹਾਇਕ ਡਾਇਰੈਕਟਰ ਡਾ. ਰਜਿੰਦਰ ਕੌਰ, ਸਾਬਕਾ ਮੀਤ ਸਕੱਤਰ ਸ. ਸਿਮਰਜੀਤ ਸਿੰਘ ਕੰਗ, ਪ੍ਰਿੰਸੀਪਲ ਡਾ. ਰਮਨਜੀਤ ਕੌਰ, ਡਾ. ਕਰਮਵੀਰ ਸਿੰਘ, ਸ. ਮਲਵਿੰਦਰ ਸਿੰਘ, ਇੰਜੀ. ਅਨੂਪ ਸਿੰਘ ਸਿੱਧੂ, ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਦੀਪ ਸਿੰਘ ਕੰਗ, ਮੀਤ ਮੈਨੇਰਜ ਸ. ਸੁਖਦੇਵ ਸਿੰਘ, ਸ. ਜਸਵਿੰਦਰ ਸਿੰਘ ਸਮੇਤ ਹੋਰ ਮੌਜੂਦ ਸਨ।

ਜਾਰੀ ਕਰਤਾ: ਜਗਤਾਰ ਸਿੰਘ ਖੋਦੇਬੇਟ
ਪਬਲੀਸਿਟੀ ਸਹਾਇਕ, ਸ਼੍ਰੋਮਣੀ ਕਮੇਟੀ।
ਸੰਪਰਕ: 81461-01114

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...