ਸਾਂਬਾ ਦੇ ਕੌਲਪੁਰ ਵਿਖੇ ਬੇਅਦਬੀ ਦੇ ਪਸ਼ਚਾਤਾਪ ਲਈ 26 ਅਕਤੂਬਰ ਨੂੰ ਆਰੰਭ ਹੋਵੇਗਾ ਸ੍ਰੀ ਅਖੰਡ ਪਾਠ ਸਾਹਿਬ- ਜਥੇਦਾਰ ਗੜਗੱਜ

by | Oct 23, 2025 | breaking news, daily | 0 comments

ਸ੍ਰੀ ਅੰਮ੍ਰਿਤਸਰ, 22 ਅਕਤੂਬਰ-

ਜੰਮੂ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਦੇ ਕੌਲਪੁਰ ਪਿੰਡ ਵਿਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅੰਦਰ ਬੀਤੇ ਦਿਨੀਂ ਕੀਤੀ ਗਈ ਬੇਅਦਬੀ ਅਤੇ ਪ੍ਰਬੰਧਾਂ ਵਿੱਚ ਅਣਗਹਿਲੀ ਦੇ ਪਸ਼ਚਾਤਾਪ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮਿਤੀ 26 ਤੋਂ 28 ਅਕਤੂਬਰ ਤੱਕ ਸ੍ਰੀ ਅਖੰਡ ਪਾਠ ਸਾਹਿਬ ਸਮਾਗਮ ਕਰਵਾਉਣ ਦਾ ਆਦੇਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ 28 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੌਲਪੁਰ ਪਿੰਡ ਦੇ ਸਬੰਧਤ ਗੁਰਦੁਆਰਾ ਸਾਹਿਬ ਵਿਖੇ ਸਥਾਨਕ ਸਿੱਖ, ਗੁਰੂ ਸਾਹਿਬ ਪ੍ਰਤੀ ਸ਼ਰਧਾ ਅਤੇ ਸਤਿਕਾਰ ਨਾਲ ਅਗਾਂਹ ਵਾਸਤੇ ਰੋਜ਼ਾਨਾ ਸੰਗਤ ਕਰ ਸਕਣਗੇ।

ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਮੈਂਬਰ ਸ. ਸੁਰਜੀਤ ਸਿੰਘ ਤੁਗਲਵਾਲਾ, ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਸ. ਸਖਵਰਸ਼ ਸਿੰਘ ਪੰਨੂ ਅਤੇ ਸਿੱਖ ਮਿਸ਼ਨ ਜੰਮੂ ਕਸ਼ਮੀਰ ਦੇ ਇੰਚਾਰਜ ਸ. ਹਰਭਿੰਦਰ ਸਿੰਘ ਅਧਾਰਤ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨੇ ਕੀਤੀਆਂ ਗਈਆਂ ਹਦਾਇਤਾਂ ਮੁਤਾਬਕ ਗੁਰੂ ਘਰ ਵਿਖੇ ਪ੍ਰਬੰਧ ਪੁਖਤਾ ਤੇ ਸੁਚੱਜੇ ਕਰਵਾ ਕੇ ਆਪਣੀ ਪੜਤਾਲੀਆ ਰਿਪੋਰਟ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਬੀਤੇ ਦਿਨ ਸਿੰਘ ਸਾਹਿਬ ਨੂੰ ਸੌਂਪ ਦਿੱਤੀ ਹੈ।

ਸ. ਬਗੀਚਾ ਸਿੰਘ ਨੇ ਕਿਹਾ ਕਿ ਪੁੱਜੀ ਰਿਪੋਰਟ ਦੇ ਅਧਾਰ ਉੱਤੇ ਜਥੇਦਾਰ ਗੜਗੱਜ ਨੇ ਬੇਅਦਬੀ ਦੇ ਪਸ਼ਚਾਤਾਪ ਵਜੋਂ ਸ੍ਰੀ ਅਖੰਡ ਪਾਠ ਸਾਹਿਬ ਦੇ ਸਮਾਗਮ ਕਰਵਾਉਣ ਦੇ ਆਦੇਸ਼ ਕੀਤਾ ਹੈ, ਜਿਸ ਅਨੁਸਾਰ ਮਿਤੀ 26 ਅਕਤੂਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਕੇ 28 ਅਕਤੂਬਰ ਨੂੰ ਭੋਗ ਪਾਏ ਜਾਣਗੇ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੌਲਪੁਰ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਬਣਾਈ ਗਈ ਕਮੇਟੀ ਅਤੇ ਸਥਾਨਕ ਸੰਗਤ ਦੀਆਂ ਸਿਫ਼ਾਰਸ਼ਾਂ ਤੇ ਭਾਵਨਾਵਾਂ ਅਨੁਸਾਰ ਅੰਮ੍ਰਿਤਧਾਰੀ ਸਿੱਖਾਂ ਦੀ 31-ਮੈਂਬਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਤੈਅ ਕਰ ਦਿੱਤੀ ਗਈ ਹੈ ਜੋ ਗੁਰੂ ਸਾਹਿਬ ਜੀ ਦੀ ਭੈਅ ਭਾਵਨੀ ਵਿੱਚ ਰਹਿੰਦਿਆਂ ਸ਼ਰਧਾ ਭਾਵਨਾ ਨਾਲ ਸੇਵਾ ਕਰੇਗੀ।
***
ਜਸਕਰਨ ਸਿੰਘ, 9517789930

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...