ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ‘ਚ ਵਾਧਾ ਕਰਨਾ ਗੈਰ ਕਾਨੂੰਨੀ ਅਤੇ ਅਤਿ ਨਿੰਦਣਯੋਗ

by | Apr 20, 2025 | breaking news, daily, politics | 0 comments

ਪੰਜ ਮੈਂਬਰੀ ਭਰਤੀ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਦੇ ਸਿੱਖਾਂ ਪ੍ਰਤੀ ਵਰਤੇ ਜਾ ਰਹੇ ਵਰਤਾਰੇ ਦੀ ਕੀਤੀ ਸਖ਼ਤ ਨਿਖੇਦੀ

ਚੰਡੀਗੜ () ਖਡੂਰ ਸਾਹਿਬ ਤੋਂ ਸਾਂਸਦ ਭਾਈ ਅੰਮ੍ਰਿਤਪਾਲ ਸਿੰਘ ਉਪਰ ਲੱਗੇ ਐਨ.ਐਸ.ਏ. ਵਿੱਚ ਇੱਕ ਸਾਲ ਦਾ ਵਾਧਾ ਕਰਨ ਤੇ ਪੰਜ ਮੈਂਬਰੀ ਭਰਤੀ ਕਮੇਟੀ ਮੈਬਰਾਂ ਸਰਦਾਰ ਮਨਪ੍ਰੀਤ ਸਿੰਘ ਇਯਾਲੀ, ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ, ਜੱਥੇਦਾਰ ਇਕਬਾਲ ਸਿੰਘ ਝੂੰਦਾਂ, ਜੱਥੇਦਾਰ ਸੰਤਾ ਸਿੰਘ ਉਮੈਦਪੁਰ ਅਤੇ ਬੀਬੀ ਸਤਵੰਤ ਕੌਰ ਨੇ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ ਅਤੇ ਇਸ ਨੂੰ ਗੈਰ ਸੰਵਿਧਾਨਿਕ ਕਾਰਵਾਈ ਕਰਾਰ ਦਿੱਤਾ ਹੈ।

ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਸਿੱਖਾਂ ਪ੍ਰਤੀ ਜਿਹੜਾ ਰਵਈਆ ਕੇਂਦਰ ਅਤੇ ਪੰਜਾਬ ਸਰਕਾਰ ਨੇ ਅਪਣਾਇਆ ਹੈ ਉਹ ਗੈਰ ਵਾਜਿਬ ਹੈ। ਜਾਰੀ ਬਿਆਨ ਵਿੱਚ ਮੈਂਬਰਾਂ ਨੇ ਕਿਹਾ ਕਿ ਪਹਿਲਾਂ ਬੰਦੀ ਸਿੰਘਾਂ ਦੀ ਰਿਹਾਈ ਮਾਮਲੇ ਵਿੱਚ ਦੋਹਰੇ ਮਾਪਦੰਡ ਤੇ ਕੰਮ ਕੀਤਾ ਗਿਆ ਹੁਣ ਕਿਸੇ ਤਰਾਂ ਨਾ ਵਾਜਿਬ ਐਨਐਸਏ ਮਾਮਲੇ ਵਿੱਚ ਓਹੀ ਨੀਤੀ ਅਪਣਾਈ ਜਾ ਰਹੀ ਹੈ।

ਇਸ ਦੇ ਨਾਲ ਹੀ ਮੈਬਰਾਂ ਨੇ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ 10 ਲੱਖ ਤੋਂ ਵੱਧ ਲੋਕਾਂ ਦੀਆਂ ਭਾਵਨਾਵਾਂ ਦੀ ਤਰਜਮਾਨੀ ਕਰ ਰਹੇ ਹਨ। ਆਪਣੇ ਹਲਕੇ ਦੇ ਸਮੇਤ ਪੰਜਾਬ ਦੇ ਮੁੱਦਿਆਂ ਨੂੰ ਸੰਸਦ ਵਿੱਚ ਰੱਖਣਾ ਉਹਨਾ ਦਾ ਸੰਵਿਧਾਨਿਕ ਹੱਕ ਅਤੇ ਅਧਿਕਾਰ ਹੈ, ਤੁਰੰਤ ਉਹਨਾਂ ਤੋ ਐਨ ਐਸ਼ ਏ ਹਟਾਇਆ ਜਾਵੇ ਤੇ ਪੰਜਾਬ ਸ਼ਿਫਟ ਕੀਤਾ ਜਾਵੇ। ਲੋਕਲ ਕੇਸਾਂ ਦੀ ਜਾਂਚ ਪੜਤਾਲ ਕਰਕੇ ਇੰਨਸਾਫ ਕੀਤਾ ਜਾਵੇ। ਪਰ ਕਿਸੇ ਗਹਿਰੀ ਸਾਜ਼ਿਸ਼ ਹੇਠ ਓਹਨਾ ਨੂੰ ਜੇਲ ਅਸਾਮ ਦੀ ਜੇਲ੍ਹ ਵਿੱਚ ਨਜਰਬੰਦ ਰੱਖਣ ਲਈ ਨਵੇਂ ਪੈਂਤੜਿਆਂ ਨੂੰ ਵਰਤਿਆ ਜਾ ਰਿਹਾ ਹੈ ਜੋ ਮਨੁੱਖੀ ਅਧਿਕਾਰਾਂ ਦਾ ਘਾਣ ਹੈ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...