ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਦੇ ਆਦਰਸ਼ਾਂ ‘ਤੇ ਚੱਲ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

by | Aug 17, 2026 | breaking news, daily, politics | 0 comments

ਸਾਡੀ ਸਰਕਾਰ ਦਾ ਹਰ ਫੈਸਲਾ ਸਾਡੇ ਸ਼ਹੀਦਾਂ ਦੀ ਸੋਚ ਅਤੇ ਮਾਰਗਦਰਸ਼ਨ ‘ਤੇ ਹੁੰਦਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ ਸਰਕਾਰ ਵੱਲੋਂ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡਾ ਉਦੇਸ਼ ਸਿਰਫ਼ ਹੁਸੈਨੀਵਾਲਾ ਨੂੰ ਵਿਕਸਤ ਕਰਨਾ ਹੀ ਨਹੀਂ ਸਗੋਂ ਇਸ ਨੂੰ ਪ੍ਰਮੁੱਖ ਸੈਰ-ਸਪਾਟਾ ਸਥਾਨ ਬਣਾਉਣਾ ਵੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇੱਥੇ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਵਿਰਾਸਤੀ ਗਲਿਆਰਾ, ਕੰਧ ਚਿੱਤਰਾਂ ਦੇ ਨਾਲ-ਨਾਲ ਪਾਰਕਾਂ ਅਤੇ ਯਾਦਗਾਰਾਂ ਦਾ ਸੁੰਦਰੀਕਰਨ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸੈਨੀਵਾਲਾ;
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਹਰ ਫੈਸਲਾ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦਾ ਜੀਵਨ, ਦਰਸ਼ਨ ਅਤੇ ਮਹਾਨ ਕੁਰਬਾਨੀ ਦੇ ਸਿਧਾਂਤਾਂ ‘ਤੇ ਆਧਾਰਿਤ ਹੈ। ਉਨ੍ਹਾਂ ਕਿਹਾ ਕਿ ਇੱਕ ਆਜ਼ਾਦ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਸਬੰਧੀ ਉਨ੍ਹਾਂ ਦੀ ਸੋਚ ਨੂੰ ਹਕੀਕਤ ਵਿੱਚ ਬਦਲਣ ਲਈ ਸਾਡੀ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਹੁਸੈਨੀਵਾਲਾ ਵਿਖੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਉਨ੍ਹਾਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣ ਅਤੇ ਹੁਸੈਨੀਵਾਲਾ ਨੂੰ ਇੱਕ ਪ੍ਰਮੁੱਖ ਸੈਰ-ਸਪਾਟਾ ਸਥਾਨ ਵਿੱਚ ਬਦਲਣ ਲਈ ਸਮਰਪਿਤ ਵਿਰਾਸਤੀ ਕੰਪਲੈਕਸ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ।
ਇਸ ਦੌਰਾਨ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਮਹਾਨ ਆਗੂਆਂ ਨੇ ਦੇਸ਼ ਅਤੇ ਇਸਦੇ ਲੋਕਾਂ ਦੀ ਖ਼ਾਤਰ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ। ਇਹ ਸਥਾਨ ਹਰ ਦੇਸ਼ ਵਾਸੀ ਲਈ ਬਹੁਤ ਪਵਿੱਤਰ ਹੈ ਕਿਉਂਕਿ ਇਸੇ ਸਥਾਨ ‘ਤੇ ਅੰਗਰੇਜ਼ਾਂ ਵੱਲੋਂ ਬਿਨਾਂ ਕਿਸੇ ਸਨਮਾਨ ਦੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਸਸਕਾਰ ਕੀਤਾ ਗਿਆ ਸੀ। ਇਹ ਸਥਾਨ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਪ੍ਰਤੀ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦਾ ਰਿਹਾ ਹੈ।”
ਮੁੱਖ ਮੰਤਰੀ ਨੇ ਕਿਹਾ, “ਮੈਂ ਖੁਦ ਨੂੰ ਬਹੁਤ ਸੁਭਾਗਾ ਸਮਝਦਾ ਹਾਂ ਕਿ ਮੈਨੂੰ ਇਸ ਪਵਿੱਤਰ ਧਰਤੀ ‘ਤੇ ਆ ਕੇ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਮੌਕਾ ਮਿਲਿਆ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਕੋਈ ਕਸਰ ਨਹੀਂ ਛੱਡ ਰਹੀ। ਦੇਸ਼ ਹਮੇਸ਼ਾ ਇਸ ਸ਼ਹੀਦ ਦਾ ਰਿਣੀ ਰਹੇਗਾ ਜਿਸਨੇ 23 ਸਾਲ ਦੀ ਛੋਟੀ ਜਿਹੀ ਉਮਰ ਵਿੱਚ ਦੇਸ਼ ਨੂੰ ਬ੍ਰਿਟਿਸ਼ ਸਾਮਰਾਜਵਾਦ ਦੇ ਚੁੰਗਲ ਤੋਂ ਮੁਕਤ ਕਰਵਾਉਣ ਲਈ ਆਪਣੀ ਜਾਨ ਕੁਰਬਾਨ ਕਰ ਦਿੱਤੀ।”
ਨੌਜਵਾਨਾਂ ‘ਤੇ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੇ ਪ੍ਰਭਾਵ ਨੂੰ ਉਜਾਗਰ ਕਰਦਿਆਂ, ਉਨ੍ਹਾਂ ਕਿਹਾ, “ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਸ਼ਹਾਦਤ ਨੇ ਨੌਜਵਾਨਾਂ ਨੂੰ ਕੌਮੀ ਆਜ਼ਾਦੀ ਸੰਘਰਸ਼ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ, ਜਿਸ ਨਾਲ ਦੇਸ਼ ਨੂੰ ਆਜ਼ਾਦੀ ਮਿਲੀ। ਸ਼ਹੀਦ-ਏ-ਆਜ਼ਮ ਹਮੇਸ਼ਾ ਲੱਖਾਂ ਨੌਜਵਾਨਾਂ ਲਈ ਰਾਸ਼ਟਰ ਦੀ ਨਿਰਸਵਾਰਥ ਸੇਵਾ ਕਰਨ ਲਈ ਪ੍ਰੇਰਨਾ ਦਾ ਸਰੋਤ ਬਣਿਆ ਰਹੇਗਾ। ਮੈਂ ਨੌਜਵਾਨਾਂ ਨੂੰ ਭਾਰਤ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਦੇਸ਼ ਬਣਾਉਣ ਲਈ ਸ਼ਹੀਦ ਭਗਤ ਸਿੰਘ ਦੇ ਨਕਸ਼ੇ-ਕਦਮਾਂ ‘ਤੇ ਚੱਲਣ ਦੀ ਅਪੀਲ ਕਰਦਾ ਹਾਂ।”
ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਹੁਸੈਨੀਵਾਲਾ ਹੈਰੀਟੇਜ ਕੰਪਲੈਕਸ ਦਾ ਕੰਮ ਸ਼ੁਰੂ ਹੋ ਗਿਆ ਹੈ ਅਤੇ ਇਸ ਪ੍ਰੋਜੈਕਟ ‘ਤੇ 24.99 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦੇ ਸਨਮਾਨ ਲਈ ਇੱਕ ਨਿਮਾਣਾ ਜਿਹਾ ਯਤਨ ਹੈ ਅਤੇ ਇਸਦਾ ਉਦੇਸ਼ ਆਉਣ ਵਾਲੀਆਂ ਪੀੜ੍ਹੀਆਂ ਲਈ ਆਜ਼ਾਦੀ ਘੁਲਾਟੀਆਂ ਦੀ ਸ਼ਾਨਦਾਰ ਵਿਰਾਸਤ ਨੂੰ ਸੁਰੱਖਿਅਤ ਰੱਖਣਾ ਹੈ। ਸਾਡਾ ਮੁੱਖ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨਾ ਹੈ ਅਤੇ ਇਸ ਵਿਰਾਸਤੀ ਕੰਪਲੈਕਸ ਦੇ ਨਿਰਮਾਣ ਨਾਲ ਸੈਰ-ਸਪਾਟੇ ਨੂੰ ਵੀ ਹੁਲਾਰਾ ਮਿਲੇਗਾ।”
ਪ੍ਰੋਜੈਕਟ ਦੀਆਂ ਵਿਸ਼ੇਸ਼ਤਾਵਾਂ ਦਾ ਵੇਰਵਾ ਦਿੰਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਸ ਪ੍ਰੋਜੈਕਟ ਵਿੱਚ ਕੰਪਲੈਕਸ ਲਈ ਇੱਕ ਸ਼ਾਨਦਾਰ ਵਿਰਾਸਤੀ ਐਂਟਰੈਂਸ ਗੇਟ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਦੋਵੇਂ ਪਾਸੇ ਇੱਕ ਵਿਰਾਸਤੀ ਗਲਿਆਰਾ, ਕੰਧ ਚਿੱਤਰ ਦੇ ਨਾਲ ਨਾਲ ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਸ਼ਾਮਲ ਹੋਵੇਗਾ। ਇਸੇ ਤਰ੍ਹਾਂ, ਇਤਿਹਾਸਕ ਘਟਨਾਵਾਂ ਅਤੇ ਸ਼ਖਸੀਅਤਾਂ ਨੂੰ ਥੀਮੈਟਿਕ ਢੰਗ ਨਾਲ ਪੇਸ਼ ਕਰਨ ਲਈ ਪੁਰਾਣੇ ਪੁਲ ‘ਤੇ ਇੱਕ 3ਡੀ ਮੈਪਿੰਗ ਸ਼ੋਅ ਦੀ ਵਿਵਸਥਾ ਕੀਤੀ ਜਾਵੇਗੀ ਅਤੇ ਇੱਕ ਸੰਗੀਤਕ ਫੁਹਾਰਾ ਵੀ ਲਗਾਇਆ ਜਾਵੇਗਾ।”
ਕੰਪਲੈਕਸ ਵਿੱਚ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਹੋਰ ਸਹੂਲਤਾਂ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਕੰਪਲੈਕਸ ਵਿੱਚ ਬੱਚਿਆਂ ਲਈ ਇੱਕ ਸਮਰਪਿਤ ਖੇਡ ਖੇਤਰ, ਬਜ਼ੁਰਗ ਨਾਗਰਿਕਾਂ ਲਈ ਮਨੋਰੰਜਨ ਅਤੇ ਆਰਾਮਦਾਇਕ ਥਾਵਾਂ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਪੀਣ ਵਾਲੇ ਸਾਫ਼-ਸੁਥਰੇ ਪਾਣੀ ਲਈ ਇੱਕ ਆਰ.ਓ. ਪਲਾਂਟ ਦੀ ਵਿਵਸਥਾ ਵੀ ਹੋਵੇਗੀ।”

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...