ਸਾਧਾਰਣ ਸਿੱਖਿਆ ਅਧਿਆਪਕਾਂ ਲਈ ਸਮਰੱਥਾ ਨਿਰਮਾਣ ਪ੍ਰੋਗਰਾਮ

by | Sep 26, 2025 | breaking news, daily | 0 comments

ਚੰਡੀਗੜ੍ਹ, 25 ਸਤੰਬਰ, 2025:

ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਜੀਆਰਆਈਆਈਡੀ/GRIID/ਗ੍ਰਿੱਡ), ਚੰਡੀਗੜ੍ਹ ਨੇ ਸੇਵਾ ਪਖਵਾੜਾ 2025 ਪਹਿਲ ਦੇ ਤਹਿਤ 25 ਸਤੰਬਰ, 2025 ਨੂੰ ਆਪਣੇ ਕਾਨਫਰੰਸ ਹਾਲ ਵਿਖੇ ਜਨਰਲ ਸਕੂਲ ਅਧਿਆਪਕਾਂ ਲਈ ਇੱਕ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ।

ਇਸ ਪ੍ਰੋਗਰਾਮ ਦਾ ਉਦੇਸ਼ ਚੰਡੀਗੜ੍ਹ ਭਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਦੀ ਸਮਰੱਥਾ ਨਿਰਮਾਣ ਕਰਨਾ ਸੀ, ਜਿਸ ਵਿੱਚ ਵਿਸ਼ੇਸ਼ ਤੌਰ ‘ਤੇ ਪਾਜ਼ਿਟਿਵ ਬਿਹੇਵੀਅਰ ਇੰਟਰਵੈਂਸ਼ਨਸ ਐਂਡ ਸਪੋਰਟਸ-ਸਕਾਰਾਤਮਕ ਵਿਵਹਾਰ ਦਖਲਅੰਦਾਜ਼ੀ ਅਤੇ ਸਹਾਇਤਾ (ਪੀਬੀਆਈਐੱਸ/PBIS) ‘ਤੇ ਧਿਆਨ ਕੇਂਦ੍ਰਿਤ ਦਿੱਤਾ ਗਿਆ।

ਇਸ ਪ੍ਰੋਗਰਾਮ ਦੀ ਸ਼ੁਰੂਆਤ ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਜੀਆਰਆਈਆਈਡੀ/GRIID/ਗ੍ਰਿੱਡ) ਦੇ ਸੰਯੁਕਤ ਡਾਇਰੈਕਟਰ ਡਾ. ਅਜੀਤ ਸਿਦਾਨਾ ਦੇ ਸੁਆਗਤੀ ਭਾਸ਼ਣ ਹੋਈ। ਇਸ ਤੋਂ ਬਾਅਦ ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਜੀਆਰਆਈਆਈਡੀ/GRIID/ਗ੍ਰਿੱਡ) ਦੇ ਟੈਕਨੀਕਲ ਸੁਪਰਵਾਇਜ਼ਰ ਡਾ. ਬਿਭਾਕਰ ਵਿਸ਼ਵਕਰਮਾ ਨੇ ਪਾਜ਼ਿਟਿਵ ਬਿਹੇਵੀਅਰ ਇੰਟਰਵੈਂਸ਼ਨਸ ਐਂਡ ਸਪੋਰਟਸ -ਸਕਾਰਾਤਮਕ ਵਿਵਹਾਰ ਦਖਲਅੰਦਾਜ਼ੀ ਅਤੇ ਸਹਾਇਤਾ (ਪੀਬੀਆਈਐੱਸ/PBIS) ‘ਤੇ ਇੱਕ ਵਿਸਤ੍ਰਿਤ ਪੇਸ਼ਕਾਰੀ ਦਿੱਤੀ। ਇਸ ਸੈਸ਼ਨ ਵਿੱਚ ਚੰਡੀਗੜ੍ਹ ਦੀਆਂ ਵੱਖ-ਵੱਖ ਵਿੱਦਿਅਕ ਸੰਸਥਾਵਾਂ ਦੇ 30 ਤੋਂ ਅਧਿਕ ਸਕੂਲ ਅਧਿਆਪਕਾਂ ਅਤੇ ਸਲਾਹਕਾਰਾਂ ਨੇ ਹਿੱਸਾ ਲਿਆ।

ਬੱਚਿਆਂ ਵਿੱਚ ਵਿਵਹਾਰ ਸਬੰਧੀ ਚਿੰਤਾਵਾਂ ਦੇ ਪ੍ਰਬੰਧਨ ਬਾਰੇ ਅਧਿਆਪਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਇੱਕ ਪੈਨਲ ਚਰਚਾ ਦਾ ਵੀ ਆਯੋਜਨ ਕੀਤਾ ਗਿਆ। ਪੈਨਲ ਵਿੱਚ ਸ਼੍ਰੀਮਤੀ ਵੰਦਨਾ ਸਿੰਘ, ਪ੍ਰਿੰਸੀਪਲ, ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਜੀਆਰਆਈਆਈਡੀ/GRIID/ਗ੍ਰਿੱਡ) ਸਕੂਲ; ਡਾ. ਐੱਮ. ਕਰੁੱਪਾਸਾਮੀ, ਕੋਰਸ ਕੋਆਰਡੀਨੇਟਰ; ਸ਼੍ਰੀ ਅਨਿਲ ਕੁਮਾਰ, ਸੀਨੀਅਰ ਸਪੈਸ਼ਲ ਐਜੂਕੇਟਰ; ਸ਼੍ਰੀ ਸੰਦੀਪ ਸ਼ਰਮਾ, ਸੀਨੀਅਰ ਸਪੈਸ਼ਲ ਐਜੂਕੇਟਰ; ਅਤੇ ਡਾ. ਬਿਭਾਕਰ ਵਿਸ਼ਵਕਰਮਾ ਸ਼ਾਮਲ ਸਨ। ਮਾਹਰਾਂ ਨੇ ਅਧਿਆਪਕਾਂ ਨੂੰ ਸਕਾਰਾਤਮਕ ਅਤੇ ਸਮਾਵੇਸ਼ੀ ਕਲਾਸਰੂਮ ਵਾਤਾਵਰਣ ਬਣਾਉਣ ਦੇ ਲਈ ਵਿਵਹਾਰਿਕ ਸੁਝਾਅ ਅਤੇ ਰਣਨੀਤੀਆਂ ਸਾਂਝੀਆਂ ਕੀਤੀਆਂ।

ਪ੍ਰੋਗਰਾਮ ਦਾ ਸਮਾਪਨ ਸੁਸ਼੍ਰੀ ਵੰਦਨਾ ਸਿੰਘ, ਪ੍ਰਿੰਸੀਪਲ, ਗਵਰਨਮੈਂਟ ਰਿਹੈਬਲਿਟੇਸ਼ਨ ਇੰਸਟੀਟਿਊਟ ਫੌਰ ਇੰਟਲੈਕਚੁਅਲ ਡਿਸਏਬਿਲਿਟੀਜ਼ (ਜੀਆਰਆਈਆਈਡੀ/GRIID/ਗ੍ਰਿੱਡ) ਸਕੂਲ ਦੁਆਰਾ ਅੰਤਿਮ ਟਿੱਪਣੀਆਂ ਅਤੇ ਧੰਨਵਾਦ ਦੇ ਮਤੇ ਨਾਲ ਹੋਇਆ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...