ਸਿਹਤ ਵਿਭਾਗ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸੇਵਾਵਾਂ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ

by | Sep 3, 2025 | breaking news, daily | 0 comments

ਹਜ਼ਾਰਾਂ ਲੋਕਾਂ ਨੂੰ ਇਲਾਜ ਮੁਹੱਈਆ ਕਰਵਾਇਆ ਗਿਆ, 424 ਐਂਬੂਲੈਂਸਾਂ ਕਾਰਜਸ਼ੀਲ ਅਤੇ ਡਾਕਟਰ ਮੋਹਰੀ ਕਤਾਰ ਵਿੱਚ ਤਾਇਨਾਤ

ਚੰਡੀਗੜ੍ਹ, 2 ਸਤੰਬਰ:

ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਸਿਹਤ ਸੇਵਾਵਾਂ ਮੁਹਿੰਮ ਦੀ ਅਗਵਾਈ ਕਰਦਿਆਂ ਪੰਜਾਬ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਲਈ ਲਾਮਬੰਦੀ, ਇਲਾਜ ਅਤੇ ਬਿਮਾਰੀਆਂ ਦੀ ਰੋਕਥਾਮ ‘ਤੇ ਕੇਂਦ੍ਰਿਤ ਬਹੁ-ਪੱਖੀ ਰਣਨੀਤੀ ਅਪਣਾਈ ਹੈ। ਇਸ ਵਿੱਚ 818 ਟੀਮਾਂ, ਜਿਨ੍ਹਾਂ ਵਿੱਚ 458 ਰੈਪਿਡ ਰਿਸਪਾਂਸ ਟੀਮਾਂ ਅਤੇ 360 ਮੋਬਾਈਲ ਮੈਡੀਕਲ ਟੀਮਾਂ ਸ਼ਾਮਲ ਹਨ, ਜ਼ਰੂਰੀ ਦਵਾਈਆਂ ਨਾਲ ਪੂਰੀ ਤਰ੍ਹਾਂ ਲੈੱਸ ਹਨ।

ਉਨ੍ਹਾਂ ਦੱਸਿਆ ਕਿ ਸਾਡਾ ਟੀਚਾ ਸੂਬੇ ਦੇ ਹਰੇਕ ਵਿਅਕਤੀ ਤੱਕ ਡਾਕਟਰੀ ਸਹੂਲਤ ਦੇਣਾ ਯਕੀਨੀ ਬਣਾਉਣਾ ਹੈ ਅਤੇ ਅਸੀਂ ਇਸ ਵਾਅਦੇ ਨੂੰ ਪੂਰਾ ਕਰ ਰਹੇ ਹਾਂ। ਉਹਨਾਂ ਅੱਗੇ ਦੱਸਿਆ ਕਿ ਪ੍ਰਭਾਵਿਤ ਖੇਤਰਾਂ ਅਤੇ ਆਸਰਾ ਘਰਾਂ ਵਿੱਚ ਰੋਜ਼ਾਨਾ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਨਿਰਵਿਘਨ ਇਲਾਜ ਪ੍ਰਦਾਨ ਕੀਤਾ ਜਾ ਸਕੇ। ਉਨ੍ਹਾਂ ਅੱਗੇ ਦੱਸਿਆ ਕਿ ਅੱਜ ਤੱਕ 962 ਕੈਂਪ ਲਗਾਏ ਗਏ ਹਨ, ਜਿੱਥੇ 31,876 ਤੋਂ ਵੱਧ ਮਰੀਜ਼ਾਂ ਦੀ ਜਾਂਚ ਕੀਤੀ ਗਈ ਹੈ ਅਤੇ ਦਸਤ, ਗੈਸਟਰੋਐਂਟਰਾਈਟਿਸ, ਸ਼ੂਗਰ, ਹਾਈਪਰਟੈਨਸ਼ਨ, ਚਮੜੀ ਅਤੇ ਅੱਖਾਂ ਦੀ ਐਲਰਜੀ, ਅਤੇ ਕੁੱਤਿਆਂ ਦੇ ਕੱਟਣ ਸਮੇਤ ਕਈ ਬਿਮਾਰੀਆਂ ਦਾ ਇਲਾਜ ਕੀਤਾ ਗਿਆ ਹੈ। ਸਿਹਤ ਟੀਮਾਂ ਗਰਭਵਤੀ ਔਰਤਾਂ ਦੀ ਮੌਕੇ ‘ਤੇ ਹੀ ਜਾਂਚ ਕਰਕੇ ਉਨ੍ਹਾਂ ਨੂੰ ਵੀ ਤਰਜੀਹ ਦੇ ਰਹੀਆਂ ਹਨ।

ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਾਡੇ ਕੋਲ ਸੰਕਟ ਨਾਲ ਨਜਿੱਠਣ ਲਈ ਇੱਕ ਮਜ਼ਬੂਤ ਪ੍ਰਣਾਲੀ ਹੈ। ਸੂਬੇ ਕੋਲ ਹੜ੍ਹ ਰਾਹਤ ਲਈ ਵਿਸ਼ੇਸ਼ ਤੌਰ ‘ਤੇ ਪਹਿਲਾਂ ਤੋਂ ਚੁਣੀਆਂ ਗਈਆਂ 66 ਜ਼ਰੂਰੀ ਦਵਾਈਆਂ ਅਤੇ 21 ਵਸਤਾਂ ਦਾ ਲੋੜੀਂਦਾ ਸਟਾਕ ਉਪਲਬਧ ਹੈ। ਇਸ ਤੋਂ ਇਲਾਵਾ ਜ਼ਿਲ੍ਹਿਆਂ ਨੂੰ ਵੱਖਰੇ ਫੰਡ ਅਲਾਟ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਹਸਪਤਾਲ ਜ਼ਰੂਰੀ ਦਵਾਈਆਂ ਖਰੀਦ ਸਕੇ ਅਤੇ ਨਿਰਵਿਘਨ ਸਿਹਤ ਸੇਵਾਵਾਂ ਮੁਹੱਈਆ ਕਰਵਾ ਸਕੇ।

ਬਿਮਾਰੀ ਦੇ ਫੈਲਾਅ ਨੂੰ ਰੋਕਣ ਲਈ ਕੀਤੇ ਜਾ ਰਹੇ ਸਰਗਰਮ ਉਪਾਵਾਂ ਨੂੰ ਉਜਾਗਰ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ 11,103 ਤੋਂ ਵੱਧ ਆਸ਼ਾ ਵਰਕਰ ਘਰ-ਘਰ ਜਾ ਕੇ ਦਵਾਈਆਂ ਵੰਡ ਰਹੀਆਂ ਹਨ ਅਤੇ ਪਾਣੀ ਅਤੇ ਵੈਕਟਰ-ਬੋਰਨ ਬਿਮਾਰੀਆਂ ਬਾਰੇ ਜਾਗਰੂਕਤਾ ਫੈਲਾ ਰਹੀਆਂ ਹਨ। ਉਹ ਗਰਭਵਤੀ ਔਰਤਾਂ ਦੀ ਨਿਗਰਾਨੀ ਅਤੇ ਦੇਖਭਾਲ ਨੂੰ ਵੀ ਤਰਜੀਹ ਦੇ ਰਹੀਆਂ ਹਨ ਅਤੇ ਇਹ ਯਕੀਨੀ ਬਣਾ ਰਹੀਆਂ ਹਨ ਕਿ ਨਿਯਮਤ ਟੀਕਾਕਰਨ ਸਮਾਂ-ਸਾਰਣੀ ਵਿੱਚ ਵਿਘਨ ਨਾ ਪਵੇ।

ਮੈਡੀਕਲ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਸਿਹਤ ਵਿਭਾਗ ਨੇ 170 ਐਂਬੂਲੈਂਸਾਂ ਤਾਇਨਾਤ ਕੀਤੀਆਂ ਹਨ। ਇਸ ਬੇੜੇ ਨੂੰ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ.ਐਮ.ਏ.), ਨਰਸਿੰਗ ਕਾਲਜਾਂ ਅਤੇ ਗੈਰ-ਸਰਕਾਰੀ ਸੰਗਠਨਾਂ, ਜਿਨ੍ਹਾਂ ਨੇ 254 ਹੋਰ ਪੂਰੀ ਤਰ੍ਹਾਂ ਲੈਸ ਐਂਬੂਲੈਂਸਾਂ ਮੁਹੱਈਆ ਕਰਵਾਈਆਂ ਹਨ, ਦੇ ਸਮਰਥਨ ਨਾਲ ਹੋਰ ਵਧਾਇਆ ਗਿਆ ਹੈ। ਡਾ. ਬਲਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਕੁੱਲ 424 ਐਂਬੂਲੈਂਸਾਂ ਕਾਰਜਸ਼ੀਲ ਕਰਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਹਰੇਕ ਸਮੇਂ ਡਾਕਟਰੀ ਸਹਾਇਤਾ ਉਪਲਬਧ ਹੋਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਵਿੱਚ ਦੋ ਵਿਸ਼ੇਸ਼ ਕਿਸ਼ਤੀ ਐਂਬੂਲੈਂਸਾਂ ਅਤੇ ਗਰਭਵਤੀ ਔਰਤਾਂ ਸਮੇਤ ਗੰਭੀਰ ਮਰੀਜ਼ਾਂ ਦੀ ਐਮਰਜੈਂਸੀ ਏਅਰਲਿਫਟ ਲਈ ਇੱਕ ਹੈਲੀਕਾਪਟਰ ਤਾਇਨਾਤ ਹੈ। ਹੁਣ ਤੱਕ ਪੰਜ ਗਰਭਵਤੀ ਔਰਤਾਂ ਨੂੰ ਸੁਰੱਖਿਅਤ ਢੰਗ ਨਾਲ ਬਾਹਰ ਕੱਢਿਆ ਗਿਆ ਹੈ ਅਤੇ ਸਮੇਂ ਸਿਰ ਡਾਕਟਰੀ ਦੇਖਭਾਲ ਪ੍ਰਦਾਨ ਕੀਤੀ ਗਈ ਹੈ।

ਫਰੰਟ-ਲਾਈਨ ਟੀਮਾਂ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਵਿੱਚ, ਸਿਹਤ ਮੰਤਰੀ ਨੇ ਕਿਹਾ ਕਿ 322 ਨਵੇਂ ਮੈਡੀਕਲ ਅਫਸਰ ਨਿਯੁਕਤ ਕੀਤੇ ਗਏ ਹਨ, ਜਿਨ੍ਹਾਂ ਵਿੱਚੋਂ 138 ਨੂੰ ਵਿਸ਼ੇਸ਼ ਤੌਰ ‘ਤੇ 7 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਨਿਯੁਕਤ ਕੀਤਾ ਗਿਆ ਹੈ। ਇਹ ਅਫਸਰ ਮੋਬਾਈਲ ਟੀਮਾਂ ਅਤੇ ਐਂਬੂਲੈਂਸ ਸੇਵਾਵਾਂ ਦੀ ਅਗਵਾਈ ਕਰਨਗੇ, ਮੈਡੀਕਲ ਕੈਂਪਾਂ ਦਾ ਪ੍ਰਬੰਧ ਕਰਨਗੇ ਅਤੇ ਸੰਭਾਵੀ ਬਿਮਾਰੀਆਂ ਦੇ ਫੈਲਾਅ ਦੀ ਨਿਗਰਾਨੀ ਕਰਨਗੇ।

ਮੰਤਰੀ ਨੇ ਭਾਈਵਾਲ ਸੰਗਠਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਅਸੀਂ ਮਦਦ ਲਈ ਅੱਗੇ ਆਉਣ ਵਾਲੇ ਆਈ.ਐਮ.ਏ. ਪੰਜਾਬ, ਨਰਸਿੰਗ ਕਾਲਜਾਂ, ਨਿੱਜੀ ਹਸਪਤਾਲਾਂ ਅਤੇ ਪੰਜਾਬ ਕੈਮਿਸਟ ਐਸੋਸੀਏਸ਼ਨ ਦੇ ਸਮਰਥਨ ਲਈ ਧੰਨਵਾਦੀ ਹਾਂ। ਇਹ ਭਾਈਵਾਲੀ ਸਮੁੱਚੇ ਭਾਈਚਾਰੇ ਦੇ ਸੰਕਲਪ ਨੂੰ ਦਰਸਾਉਂਦੀ ਹੈ।

ਡਾ. ਬਲਬੀਰ ਸਿੰਘ ਨੇ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਅਣਥੱਕ ਮਿਹਨਤ ਕਰ ਰਹੀ ਹੈ। ਸਾਡੀਆਂ ਟੀਮਾਂ ਨਿਰਵਿਘਨ ਸਿਹਤ ਸੰਭਾਲ ਅਤੇ ਰੋਕਥਾਮ ਸੇਵਾਵਾਂ ਪ੍ਰਦਾਨ ਕਰਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ। ਅਸੀਂ ਹਰ ਨਾਗਰਿਕ ਨੂੰ ਭਰੋਸਾ ਦਿਵਾਉਂਦੇ ਹਾਂ ਕਿ ਅਸੀਂ ਤੁਹਾਡੇ ਨਾਲ ਖੜ੍ਹੇ ਹਾਂ ਅਤੇ ਇਸ ਸੰਕਟ ਦਾ ਪੂਰੀ ਤਰ੍ਹਾਂ ਹੱਲ ਹੋਣ ਤੱਕ ਹਰ ਸੰਭਵ ਰਾਹਤ ਪ੍ਰਦਾਨ ਕਰਦੇ ਰਹਾਂਗੇ।

Share News
ਕਾਰੋਬਾਰ ਖ਼ਬਰਾਂ

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...