ਸਿਹਤ ਸਕੱਤਰ ਨੇ ਐੱਨਐੱਚਐੱਮ (NHM) ਪ੍ਰੋਗਰਾਮਾਂ ਦੀ ਸਮੀਖਿਆ ਕੀਤੀ, ਡਿਜੀਟਲ ਸਿਹਤ ਸੇਵਾਵਾਂ ਅਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕਰਨ ਦੇ ਨਿਰਦੇਸ਼ ਦਿੱਤੇ

by | Jun 14, 2026 | daily, health, lifestyle, politics | 0 comments

ਨੈਸ਼ਨਲ ਹੈਲਥ ਮਿਸ਼ਨ (ਐੱਨਐੱਚਐੱਮ/NHM), ਯੂ.ਟੀ. ਚੰਡੀਗੜ੍ਹ ਦੀ ਸਟੇਟ ਹੈਲਥ ਸੋਸਾਇਟੀ ਦੀ ਕਾਰਜਕਾਰੀ ਕਮੇਟੀ ਨੇ ਅੱਜ ਸਕੱਤਰ ਸਿਹਤ ਸ਼੍ਰੀ ਮਨਦੀਪ ਸਿੰਘ ਬਰਾੜ ਦੀ ਪ੍ਰਧਾਨਗੀ ਵਿੱਚ ਵਿਭਿੰਨ ਨੈਸ਼ਨਲ ਹੈਲਥ ਪ੍ਰੋਗਰਾਮਾਂ ਦੇ ਲਾਗੂਕਰਨ ਦੀ ਸਮੀਖਿਆ ਕੀਤੀ।

ਮੀਟਿੰਗ ਦੇ ਦੌਰਾਨ ਸਿਹਤ ਸਕੱਤਰ ਨੇ ਸਾਰੀਆਂ ਸਿਹਤ ਸੰਸਥਾਵਾਂ ਨੂੰ ਪੇਪਰਲੈੱਸ ਬਣਾਉਣ ਅਤੇ ਹਸਪਤਾਲ ਪ੍ਰਬੰਧਨ ਸੂਚਨਾ ਪ੍ਰਣਾਲੀ (ਐੱਨਆਈਸੀ(NIC) ਦੁਆਰਾ ਵਿਕਸਿਤ ਨੈਕਸਟਜੈੱਨ ਈ-ਹੌਸਪਿਟਲ) ਨੂੰ ਹੋਰ ਅਧਿਕ ਪ੍ਰਭਾਵੀ ਅਤੇ ਉਪਯੋਗਕਰਤਾ-ਅਨੁਕੂਲ ਬਣਾਉਣ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਆਟੀ (IT) ਬੁਨਿਆਦੀ ਢਾਂਚੇ ਨਾਲ ਸਬੰਧਿਤ ਕਮੀਆਂ ਨੂੰ ਪਹਿਲ ਦੇ ਅਧਾਰ ‘ਤੇ ਦੂਰ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕਮੇਟੀ ਨੇ ਪੀਜੀਆਈਐੱਮਈਆਰ (PGIMER), ਜੀਐੱਮਸੀਐੱਚ (GMCH)-32, ਜੀਐੱਮਐੱਸਐੱਚ (GMSH)-16, ਐੱਸਡੀਐੱਚ (SDH) ਮਨੀਮਾਜਰਾ, ਯੂਸੀਐੱਚਸੀ (UCHC)-22, ਯੂਸੀਐੱਚਸੀ (UCHC)-45 ਅਤੇ ਈਐੱਸਈ (ESI) ਹਸਪਤਾਲ, ਰਾਮ ਦਰਬਾਰ ਸਹਿਤ ਪ੍ਰਮੁੱਖ ਸਿਹਤ ਸੰਸਥਾਵਾਂ ਵਿੱਚ ਪਿਛਲੇ ਵਿੱਤੀ ਵਰ੍ਹੇ ਦੇ ਦੌਰਾਨ ਹੋਈਆਂ ਸਾਧਾਰਣ ਅਤੇ ਸੀਜ਼ੇਰੀਅਨ ਡਿਲਿਵਰੀ ਨਾਲ ਸਬੰਧਿਤ ਅੰਕੜਿਆਂ ਦੀ ਸਮੀਖਿਆ ਕੀਤੀ। ਮੀਟਿੰਗ ਵਿੱਚ ਨਿਰਦੇਸ਼ ਦਿੱਤੇ ਗਏ ਕਿ ਚੰਡੀਗੜ੍ਹ ਤੋਂ ਬਾਹਰਲੇ ਲਾਭਾਰਥੀਆਂ ਦੇ ਅੰਕੜਿਆਂ ਦਾ ਜ਼ਿਲ੍ਹਾ ਅਤੇ ਰਾਜ/ਕੇਂਦਰ ਸ਼ਾਸਿਤ ਪ੍ਰਦੇਸ਼ ਪੱਧਰ ‘ਤੇ ਵਿਸ਼ਲੇਸ਼ਣ ਕੀਤਾ ਜਾਵੇ, ਤਾਕਿ ਪ੍ਰਮੁੱਖ ਰੈਫਰਲ ਖੇਤਰਾਂ ਦੀ ਪਹਿਚਾਣ ਕਰਕੇ ਸਬੰਧਿਤ ਰਾਜਾਂ ਨਾਲ ਬਿਹਤਰ ਤਾਲਮੇਲ ਸਥਾਪਿਤ ਕੀਤਾ ਜਾ ਸਕੇ।

ਮੀਟਿੰਗ ਵਿੱਚ ਪੀਐੱਮ-ਏਬੀਐੱਚਆਈਐੱਮ (PM-ABHIM) ਦੇ ਤਹਿਤ ਸਥਾਪਿਤ ਕੀਤੇ ਜਾ ਰਹੇ ਚਾਰ ਸ਼ਹਿਰੀ ਆਯੁਸ਼ਮਾਨ ਆਰੋਗਯ ਮੰਦਿਰਾਂ (ਯੂਏਏਐੱਮਜ਼/UAAMs) ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦੀ ਵੀ ਸਮੀਖਿਆ ਕੀਤੀ ਗਈ। ਸਬੰਧਿਤ ਵਿਭਾਗਾਂ ਨੂੰ ਲੰਬਿਤ ਕਾਰਜਾਂ ਵਿੱਚ ਤੇਜ਼ੀ ਲਿਆਉਣ ਅਤੇ ਉਪਲਬਧ ਫੰਡਾਂ ਦਾ ਸਮਾਂਬੱਧ ਉਪਯੋਗ ਸੁਨਿਸ਼ਚਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਿੱਤੀ ਵਰ੍ਹੇ 2025-26 ਦੇ ਪ੍ਰੋਗਰਾਮ-ਵਾਰ ਖਰਚ ਦੀ ਸਮੀਖਿਆ ਅਗਲੀ ਮੀਟਿੰਗ ਵਿੱਚ ਕੀਤੀ ਜਾਵੇਗੀ।

ਕਮੇਟੀ ਨੇ ਸਿਹਤ ਸੰਸਥਾਵਾਂ ਲਈ ਅੱਗ ਸੁਰੱਖਿਆ ਐੱਨਓਸੀ (NOC) ਦੀ ਸਥਿਤੀ ਅਤੇ ਪਾਤਰ ਸੰਸਥਾਵਾਂ ਵਿੱਚ ਆਈਐੱਸਓ (ISO) ਪ੍ਰਮਾਣੀਕਰਣ ਦੀਆਂ ਸੰਭਾਵਨਾਵਾਂ ਦੀ ਸਮੀਖਿਆ ਕਰਕੇ 15 ਦਿਨਾਂ ਦੇ ਅੰਦਰ ਰਿਪੋਰਟ ਪ੍ਰਸਤੁਤ ਕਰਨ ਦੇ ਨਿਰਦੇਸ਼ ਦਿੱਤੇ। ਰਾਸ਼ਟਰੀ ਟੀਬੀ ਖ਼ਾਤਮਾ ਪ੍ਰੋਗਰਾਮ ਦੀ ਪ੍ਰਗਤੀ ਦੀ ਵੀ ਵੱਖਰੀ ਸਮੀਖਿਆ ਕੀਤੀ ਜਾਵੇਗੀ।

ਸਿਹਤ ਵਿਭਾਗ ਨੂੰ ਸਕੂਲੀ ਬੱਚਿਆਂ ਦੀ ਸਿਹਤ ਅਤੇ ਵਿਕਾਸ ਨਾਲ ਸਬੰਧਿਤ ਵਿਭਿੰਨ ਨੈਸ਼ਨਲ ਹੈਲਥ ਪ੍ਰੋਗਰਾਮਾਂ ‘ਤੇ ਇੱਕ ਜਾਗਰੂਕਤਾ ਵੀਡੀਓ ਤਿਆਰ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ।

ਮੀਟਿੰਗ ਵਿੱਚ ਸੰਯੁਕਤ ਸਕੱਤਰ ਸਿਹਤ, ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ-ਅਤੇ-ਮਿਸ਼ਨ ਡਾਇਰੈਕਟਰ (ਐੱਨਐੱਚਐੱਮ/NHM), ਨੋਡਲ ਅਫ਼ਸਰ (ਐੱਨਐੱਚਐੱਮ/NHM), ਆਯੁਸ਼ ਵਿਭਾਗ ਦੇ ਪ੍ਰਤੀਨਿਧੀ, ਰੀਜਨਲ ਡਾਇਰੈਕਟਰ (ਐੱਮਓਐੱਚਐੱਫਡਬਲਿਊ), ਅਤੇ ਸਿਹਤ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਉਪਸਥਿਤ ਰਹੇ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...