ਸਿੱਖਿਆ ਕ੍ਰਾਂਤੀ ਅਧੀਨ ਸਕੂਲਾਂ ਵਿੱਚ ਹੋਏ ਕੰਮਾਂ ਉੱਤੇ ਟਿੱਪਣੀਆਂ ਕਰਨੀਆਂ ਆਮ ਲੋਕਾਂ ਦਾ ਮਜ਼ਾਕ ਉਡਾਉਣ ਵਾਲੀ ਗੱਲ -ਧਾਲੀਵਾਲ

by | Apr 12, 2025 | breaking news, daily, politics | 0 comments

75 ਸਾਲਾਂ ਵਿੱਚ ਇਹਨਾਂ ਪਾਰਟੀਆਂ ਨੇ ਸਕੂਲਾਂ ਦੀ ਸਾਰ ਨਹੀਂ ਲਈ
ਅੰਮ੍ਰਿਤਸਰ 12 ਅਪ੍ਰੈਲ

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਦਿਸ਼ਾ ਅਤੇ ਦਸ਼ਾ ਬਦਲਣ ਲਈ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਉੱਤੇ ਟਿੱਪਣੀਆਂ ਕਰਨ ਵਾਲੇ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਕਰੜੇ ਹੱਥੀ ਲੈਂਦਿਆਂ ਕਿਹਾ ਕਿ ਇਹਨਾਂ ਆਗੂਆਂ ਨੇ 75 ਸਾਲ ਪੰਜਾਬ ਉਤੇ ਰਾਜ ਕੀਤਾ ਪਰ ਆਪ ਸਕੂਲਾਂ ਦੀ ਸਾਰ ਤੱਕ ਨਹੀਂ ਲਈ। ਹੁਣ ਜੇ ਮੁੱਖ ਮੰਤਰੀ ਸ ਮਾਨ ਦੀ ਅਗਵਾਈ ਹੇਠ ਸਾਡੀ ਸਰਕਾਰ ਸਕੂਲਾਂ ਵਿੱਚ ਮੁਢਲੀਆਂ ਸਹੂਲਤਾਂ ਬੱਚਿਆਂ ਨੂੰ ਦੇ ਰਹੀ ਹੈ ਤਾਂ ਇਹ ਬੈਠੇ ਸੋਸ਼ਲ ਮੀਡੀਆ ਉੱਤੇ ਵਨ-ਸੁਵੰਨੀਆਂ ਟਿੱਪਣੀਆਂ ਕਰ ਰਹੇ ਹਨ। ਉਹਨਾਂ ਕਿਹਾ ਕਿ ਸਕੂਲਾਂ ਦੇ ਵਿੱਚ ਕਮਰੇ ਬਣਾਉਣੇ, ਪੁਰਾਣੇ ਕਮਰਿਆਂ ਦੀ ਮੁਰੰਮਤ ਕਰਨੀ, ਫਰਸ਼ਾਂ ਲਗਾਉਣੀਆਂ, ਬਾਥਰੂਮ ਬਣਾਉਣੇ, ਖੇਡਾਂ ਦਾ ਸਮਾਨ ਦੇਣਾ, ਕੰਪਿਊਟਰ ਦੇਣੇ, ਗੱਲ ਕੀ ਮੁਢਲੀਆਂ ਸਹੂਲਤਾਂ ਦੇਣੀਆਂ ਕੋਈ ਗੁਨਾਹ ਹੈ ? ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਉੱਤੇ ਟਿੱਪਣੀਆਂ ਕਰਕੇ ਇਹ ਲੋਕ ਪੰਜਾਬ ਦੇ ਆਮ ਲੋਕਾਂ ਜਿਨਾਂ ਦੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਹਨ ਦਾ ਮਜ਼ਾਕ ਉਡਾ ਰਹੇ ਹਨ। ਉਹਨਾਂ ਕਿਹਾ ਕਿ ਇਹਨਾਂ ਲੀਡਰਾਂ ਦੇ ਜਵਾਕ ਤਾਂ ਠੰਡੀਆਂ ਥਾਵਾਂ ਉੱਤੇ ਜਾਂ ਚੰਡੀਗੜ੍ਹ ਵਿੱਚ ਬਣੇ ਵੱਡੇ ਸਕੂਲਾਂ ਵਿੱਚ ਪੜੇ ਹਨ ਅਤੇ ਪੜ੍ਹਦੇ ਰਹੇ ਹਨ। ਇਹਨਾਂ ਨੂੰ ਸਰਕਾਰੀ ਸਕੂਲਾਂ ਦੀਆਂ ਲੋੜਾਂ ਦਾ ਕੀ ਪਤਾ ? ਉਹਨਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਜੇਕਰ ਉਹਨਾਂ ਦੀਆਂ ਬੁਨਿਆਦੀ ਸਹੂਲਤਾਂ ਦੇਣ ਦਾ ਬੀੜਾ ਚੁੱਕਿਆ ਹੈ ਤਾਂ ਉਹ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਚੁੱਕਿਆ ਹੈ।

ਧਾਲੀਵਾਲ ਨੇ ਕਿਹਾ ਕਿ ਇਹਨਾਂ ਵਿਰੋਧੀਆਂ ਨੂੰ ਕੋਈ ਵੀ ਟਿੱਪਣੀ ਕਰਨ ਤੋਂ ਪਹਿਲਾਂ ਆਪਣੇ ਇਲਾਕੇ, ਆਪਣੇ ਹਲਕੇ ਦੇ ਸਰਕਾਰੀ ਸਕੂਲ ਜਾ ਕੇ ਵੇਖ ਲੈਣਾ ਚਾਹੀਦਾ ਹਨ, ਕਿ ਉਸ ਦੀ ਤਸਵੀਰ ਕਿਸ ਤਰ੍ਹਾਂ ਬਦਲੀ ਹੈ। ਜਦੋਂ ਇਹਨਾਂ ਦੀਆਂ ਸਰਕਾਰਾਂ ਸਨ ਤਾਂ ਸਕੂਲਾਂ ਦੇ ਕੀ ਹਾਲਤ ਸੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤਾਂ ਹੁਣ ਸਕੂਲਾਂ ਦੇ ਕੀ ਹਾਲਤ ਨੇ, ਇਹ ਇਹਨਾਂ ਨੂੰ ਸਕੂਲ ਵੇਖਣ ਉੱਤੇ ਹੀ ਪਤਾ ਲੱਗ ਸਕਦਾ। ਘਰ ਬੈਠ ਕੇ ਸੋਸ਼ਲ ਮੀਡੀਆ ਤੇ ਟਿੱਪਣੀਆਂ ਕਰਨੀਆਂ ਬੜੀਆਂ ਸੌਖੀਆਂ ਪਰ ਕੰਮ ਕਰਨੇ ਬੜੇ ਔਖੇ ਨੇ।

Share News
ਕਾਰੋਬਾਰ ਖ਼ਬਰਾਂ

ਪੰਜਾਬ ਲਈ ਵੱਡੀ ਕਾਰਪੋਰੇਟ ਉਪਲਬਧੀ: Tynor ਨੂੰ Kedaara Capital ਤੋਂ ਮਿਲੇਗਾ $200 ਮਿਲੀਅਨ ਦਾ ਰਣਨੀਤਿਕ ਨਿਵੇਸ਼

ਪੰਜਾਬ ਦੇ ਕਾਰਪੋਰੇਟ ਖੇਤਰ ਲਈ ਇੱਕ ਮਹੱਤਵਪੂਰਨ ਵਿਕਾਸ ਦੇ ਤਹਿਤ, ਮੋਹਾਲੀ ਸਥਿਤ Tynor Orthotics, ਜੋ ਭਾਰਤ ਦਾ ਪ੍ਰਮੁੱਖ ਆਰਥੋਪੀਡਿਕ ਸਪੋਰਟ ਅਤੇ ਰਿਹੈਬਿਲਿਟੇਸ਼ਨ ਬ੍ਰਾਂਡ ਹੈ, ਨੂੰ Kedaara Capital ਵੱਲੋਂ $200 ਮਿਲੀਅਨ ਦਾ ਰਣਨੀਤਿਕ ਨਿਵੇਸ਼ ਮਿਲਣ ਜਾ ਰਿਹਾ ਹੈ। Tynor ਭਾਰਤ ਦਾ ਨੰਬਰ 1 ਡਾਕਟਰ-ਰਿਕਮੈਂਡਡ ਆਰਥੋਪੀਡਿਕ...

ਮੋਹਿੰਦਰ ਭਗਤ ਵੱਲੋਂ ਮਧੂ ਮੱਖੀ ਪਾਲਣ, ਰੇਸ਼ਮ ਪਾਲਣ ਅਤੇ ਖੁੰਭ ਉਤਪਾਦਨ ਨਾਲ ਸਬੰਧਤ ਯੋਜਨਾਵਾਂ ਦੀ ਪ੍ਰਗਤੀ ਦਾ ਜਾਇਜ਼ਾ

ਪੰਜਾਬ ਸਰਕਾਰ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਵਚਨਬੱਧ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗ਼ਬਾਨੀ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸੇ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ...

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...