ਸਿੱਖਿਆ ਦਾ ਮਹਾਂ ਜਸ਼ਨ ਸਕੀਮ ਤਹਿਤ ਜਰਖੜ ਸਕੂਲ ਦੇ ਵਿਦਿਆਰਥੀ ਹੋਏ ਸਨਮਾਨਿਤ

by | May 30, 2026 | breaking news, daily, education, politics | 0 comments

ਪੰਜਾਬ ਸਰਕਾਰ ਦੀਆਂ ਨੀਤੀਆਂ ਤਹਿਤ ਪੰਜਾਬ ਸਿੱਖਿਆ ਖੇਤਰ ਦਾ ਮੋਹਰੀ ਸੂਬਾ ਬਣਿਆ— ਜਰਖੜ

ਪੰਜਾਬ ਸਰਕਾਰ ਦੀ ਸਕੀਮ ਸਿੱਖਿਆ ਦਾ ਮਹਾਂ ਜਸ਼ਨ ਤਹਿਤ ਅੱਜ ਸੀਨੀਅਰ ਸੈਕੰਡਰੀ ਸਕੂਲ ਪਿੰਡ ਜਰਖੜ ਦੇ ਸਰਵੋਤਮ ਵਿਦਿਆਰਥੀਆਂ ਅਤੇ ਸਾਰੇ ਅਧਿਆਪਕਾ ਨੂੰ ਸਰਟੀਫਿਕੇਟ ਅਤੇ ਹੋਰ ਮਾਨ ਸਤਿਕਾਰ ਦੇ ਕੇ ਸਨਮਾਨਿਤ ਕੀਤਾ ਅਤੇ ਸਿੱਖਿਆ ਦੀਆਂ ਅਗਾਹ ਵਧੂ ਨੀਤੀਆਂ ਬਾਰੇ ਜਾਗਰੂਕ ਕੀਤਾ ।
ਇਸ ਮੌਕੇ ਉੱਘੇ ਖੇਡ ਪ੍ਰਮੋਟਰ ਅਤੇ ਸਿੱਖਿਆ ਕ੍ਰਾਂਤੀ ਦੇ ਮੈਂਬਰ ਜਗਰੂਪ ਸਿੰਘ ਜਰਖੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦੀਆਂ ਸਿੱਖਿਆ ਪ੍ਰਤੀ ਉਸਾਰੂ ਨੀਤੀਆਂ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨੂੰ ਵੱਡਾ ਹੁੰਗਾਰਾ ਮਿਲਿਆ ਹੈ । ਪੰਜਾਬ ਸਰਕਾਰ ਦੇ ਇਸ ਉਸਾਰੂ ਪੱਖ ਨਾਲ ਪੰਜਾਬ ਸਿੱਖਿਆ ਦੇ ਖੇਤਰ ਵਿੱਚ ਪੂਰੇ ਭਾਰਤ ਵਿੱਚ ਮੋਹਰੀ ਸੂਬਾ ਬਣ ਗਿਆ ਹੈ ।ਉਹਨਾਂ ਨੇ ਪੜਾਈ ਦੇ ਨਾਲ ਨਾਲ ਬੱਚਿਆਂ ਨੂੰ ਖੇਡਾਂ ਪ੍ਰਤੀ ਵੀ ਪ੍ਰੇਰਿਤ ਕੀਤਾ । ਇਸ ਮੌਕੇ ਜਗਰੂਪ ਸਿੰਘ ਜਰਖੜ ਨੇ ਸਕੂਲ ਦੇ ਸਰਵੋਤਮ ਵਿਦਿਆਰਥੀ ਰਾਜਦੀਪ ਸਿੰਘ
ਰੋਆਇਲ ਅਤੇ ਕੁੜੀਆਂ ਦੇ ਖੇਤਰ ਵਿੱਚ ਸਰਵੋਤਮ ਵਿਦਿਆਰਥਨ ਸਲੋਨੀ ਨੂੰ ਜਰਖੜ ਹਾਕੀ ਅਕੈਡਮੀ ਵੱਲੋਂ ਇੱਕ ਇੱਕ ਸਾਈਕਲ ਦੇਣ ਦਾ ਐਲਾਨ ਕੀਤਾ । ਇਸ ਮੌਕੇ ਰਜਨੀ ਸ਼ਰਮਾ ਬਲਾਕ ਰਿਸੋਰਸਿਸ ਕੋਆਰਡੀਨੇਟਰ, ਅਤੇ ਪ੍ਰਿੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਵੱਡੇ ਪੱਧਰ ਤੇ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਚਾਨਣਾ ਪਾਇਆ।
ਇਸ ਮੌਕੇ ਲੈਕਚਰਾਰ ਸੁਖਵਿੰਦਰ ਸਿੰਘ ਨੇ ਵਿਦਿਆਰਥੀਆਂ , ਮਾਪਿਆਂ ਅਤੇ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ। ਇਸ ਮੌਕੇ ਲੈਕਚਰਰ ਸ੍ਰੀਮਤੀ ਪਰਮਜੀਤ ਕੌਰ ਸ੍ਰੀਮਤੀ ਕਮਲਜੀਤ ਕੌਰ, ਸ਼੍ਰੀ ਬਲਜਿੰਦਰ ਪਾਲ, ਸ੍ਰੀਮਤੀ ਕੁਲਵਿੰਦਰ ਕੌਰ, ਸ਼੍ਰੀਮਤੀ ਹਿਤਕਾ ਵਰਮਾ, ਸ਼੍ਰੀਮਤੀ ਨੀਰਜ ਵਰਮਾ, ਸ਼੍ਰੀਮਤੀ ਸਮਨਦੀਪ ਕੌਰ ,ਸ਼੍ਰੀਮਤੀ ਮਨਪ੍ਰੀਤ ਕੌਰ, ਮੈਡਮ ਵਿਸ਼ਵਜੀਤ ਕੌਰ, ਸੁੱਖਦੀਪ ਸਿੰਘ, ਸੁਖਪ੍ਰੀਤ ਸਿੰਘ , ਅਮਨਦੀਪ ਕੌਰ ਆਦ ਹੋਰ ਬੱਚਿਆਂ ਦੇ ਮਾਪੇ ਸਕੂਲ ਦਾ ਸਟਾਫ ਐਸਐਮਸੀ ਮੈਂਬਰ ਅਤੇ ਸਕੂਲੀ ਬੱਚੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

ਫ਼ੋਟੋ ਕੈਪਸਨ —ਸੀਨੀਅਰ ਸੈਕੰਡਰੀ ਸਕੂਲ ਜਰਖੜ ਵਿਖੇ ਸਿੱਖਿਆ ਦਾ ਮਹਾਂ ਜਸ਼ਨ ਸਮਾਗਮ ਤਹਿਤ ਖੇਡ ਪ੍ਰਮੋਟਰ ਜਗਰੂਪ ਸਿੰਘ ਜਰਖੜ, ਕੋਆਰਡੀਨੇਟਰ ਰਜਨੀ ਸ਼ਰਮਾ, ਪ੍ਰਿੰਸੀਪਲ ਹਰਦੇਵ ਸਿੰਘ ਜੇਤੂ ਬੱਚੇ ਨੂੰ ਸਰਟੀਫਿਕੇਟ ਵੰਡ ਦੇ ਹੋਏ।

Share News
ਕਾਰੋਬਾਰ ਖ਼ਬਰਾਂ

ਅਮਨ ਅਰੋੜਾ ਨੇ ਚਾਰ-ਰੋਜ਼ਾ ਭਾਰਤ ਟੈਕਸ-2026 ਵਿੱਚ ਪੰਜਾਬ ਨੂੰ ਪਸੰਦੀਦਾ ਟੈਕਸਟਾਈਲ ਹੱਬ ਵਜੋਂ ਉਭਾਰਿਆ

ਅਮਨ ਅਰੋੜਾ ਨੇ ਨਿਵੇਸ਼ਕਾਂ ਨੂੰ ਆਕਰਸ਼ਿਤ ਕਰਨ ਲਈ ਮਾਨ ਸਰਕਾਰ ਵੱਲੋਂ ਨੋਟੀਫਾਈ ਕੀਤੀਆਂ ਤਿੰਨ ਟੈਕਸਟਾਈਲ ਕੇਂਦਰਿਤ ਨੀਤੀਆਂ, ਵਸਤਰ ਅਤੇ ਟੈਕਨੀਕਲ ਟੈਕਸਟਾਈਲ ਨੂੰ ਉਤਸ਼ਾਹਤ ਕਰਨ ਲਈ ਦਿੱਤੇ ਜਾ ਰਹੇ ਪ੍ਰੋਤਸਾਹਨ ਬਾਰੇ ਦੱਸਿਆ ਭਾਰਤ ਦੇ ਟੈਕਸਟਾਈਲ ਖੇਤਰ ਵਿੱਚ ਪੰਜਾਬ ਲਿਖ ਰਿਹੈ ਨਵਾਂ ਅਧਿਆਏ: ਅਮਨ ਅਰੋੜਾ ਸਾਲ 2022 ਤੋਂ ਹੁਣ ਤੱਕ...

ਸ਼ੇੇਰਿਅਤ’ ਦੀ ਪਹਿਲੀ ਵਰ੍ਹੇਗੰਢ ਮੌਕੇ ਹੋਏ ਸ਼ਾਨਦਾਰ ਸਮਾਗਮ ਅਤੇ ਮੁਸ਼ਾਇਰਾ

ਅਦਬ ਅਤੇ ਸ਼ਾਇਰੀ ਨੂੰ ਸਮਰਪਿਤ ਪ੍ਰਸਿੱਧ ਸੰਸਥਾ ‘ਸ਼ੇਰਿਯਤ’ ਦੀ ਪਹਿਲੀ ਵਰ੍ਹੇਗੰਢ ਮੌਕੇ 31 ਮਈ 2026 ਨੂੰ ਸੈਕਟਰ 10-ਸੀ ਸਥਿਤ ਸਰਕਾਰੀ ਅਜਾਇਬਘਰ ਅਤੇ ਕਲਾ ਗੈਲਰੀ ਦੇ ਆਡੀਟੋਰੀਅਮ ਹਾਲ, ਚੰਡੀਗੜ੍ਹ ਵਿੱਚ ਇੱਕ ਸ਼ਾਨਦਾਰ ਸੱਭਿਆਚਾਰਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਰਾਸ਼ਟਰੀ ਮੁਸ਼ਾਇਰਾ ਅਤੇ ਕਵੀ ਦਰਬਾਰ, ਸਿਰਜਣਹਾਰਾਂ ਦੇ ਅਧਿਕਾਰਾਂ...

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 19 ਮਈ 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ...

ਵਿਜੀਲੈਂਸ ਬਿਊਰੋ ਨੇ ਦੋ ਐਸ.ਡੀ.ਓਜ਼ ਅਤੇ ਕਲਰਕ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 15 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਪੀਐਸਪੀਸੀਐਲ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਐਸ.ਡੀ.ਓ. ਜਸਕਨਵਰਪ੍ਰੀਤ ਸਿੰਘ, ਐਸ.ਡੀ.ਓ. ਸ਼ਰੂਤੀ ਸ਼ਰਮਾ ਅਤੇ ਕਲਰਕ ਆਸ਼ੂ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ...

ਮੁੱਖ ਮੰਤਰੀ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਬਨਾਇਆ ਭ੍ਰਿਸ਼ਟਾਚਾਰ ਦਾ ਅੱਡਾ; ਸੀਬੀਆਈ ਛਾਪੇ ਨੇ ਪੰਜਾਬ ਨੂੰ ਸ਼ਰਮਸਾਰ ਕੀਤਾ: ਸੁਖਜਿੰਦਰ ਰੰਧਾਵਾ

ਮਾਮਲੇ ਦੀ ਹੋਵੇ ਨਿਰਪੱਖ ਅਤੇ ਪਾਰਦਰਸ਼ੀ ਜਾਂਚ; 'ਆਪ' ਸਰਕਾਰ ਦੱਸੇ ਕਿਉਂ ਪੈਦਾ ਹੋਈ ਇਹ ਸਥਿਤ਼? ਰੰਧਾਵਾ ਨੇ ਕਿਹਾ: ਸੀਬੀਆਈ ਛਾਪੇ ਨੇ ਮੁੱਖ ਮੰਤਰੀ ਮਾਨ ਦੀ "ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ" ਨੀਤੀ ਦਾ ਕੀਤਾ ਪਰਦਾਫਾਸ਼, ਸਰਕਾਰ ਦੇ ਕੰਮਕਾਜ 'ਤੇ ਉੱਠੇ ਗੰਭੀਰ ਸਵਾਲ ਚੰਡੀਗੜ੍ਹ, 12 ਮਈ, 2026 ਪੰਜਾਬ ਦੇ ਸਾਬਕਾ ਉਪ ਮੁੱਖ...

ਅਮਨ ਅਰੋੜਾ ਨੇ ਉਦਯੋਗ ਅਤੇ ਵਣਜ ਮੰਤਰੀ ਵਜੋਂ ਅਹੁਦਾ ਸੰਭਾਲਿਆ

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ • ਹਰੇਕ ਵਿਸਥਾਰ ਦਾ ਉਦੇਸ਼ ਸਥਾਨਕ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨਾ; ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਪ੍ਰਗਤੀ ਅਧੀਨ ਉਦਯੋਗਿਕ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਚੰਡੀਗੜ੍ਹ, 12 ਮਈ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ...

ਸੁਪਰੀਮ ਕੋਰਟ ਦੀ ਫਟਕਾਰ ਤੇ ਘਿਰੀ ਮਾਨ ਸਰਕਾਰ, ਡਰੱਗ ਨੈੱਟਵਰਕ ਨਾਲ ਨਜਿੱਠਣ ਵਿੱਚ ਅਸਫਲ ਰਹੀ ‘ਆਪ’ ਸਰਕਾਰ: ਪਰਗਟ ਸਿੰਘ

'ਨਸ਼ਿਆਂ ਵਿਰੁੱਧ ਜੰਗ' ਸਿਰਫ਼ ਇਸ਼ਤਿਹਾਰੀ ਮੁਹਿੰਮ, ਜ਼ਮੀਨ 'ਤੇ ਡਰੱਗ ਮਾਫੀਆ ਦਾ ਬੋਲਬਾਲਾ ਪਰਗਟ ਨੇ ਕਿਹਾ - ਪੰਜਾਬ ਉਨ੍ਹਾਂ ਲੋਕਾਂ ਨੂੰ ਕਦੇ ਮੁਆਫ਼ ਨਹੀਂ ਕਰੇਗਾ ਜਿਨ੍ਹਾਂ ਨੇ ਨੌਜਵਾਨ ਪੀੜ੍ਹੀ ਨੂੰ 'ਬਰਬਾਦੀ ਦੇ ਕੰਢੇ' 'ਤੇ ਲਿਆ ਖੜਾ ਕੀਤਾ ਚੰਡੀਗੜ੍ਹ, 8 ਮਈ, 2026 ਪੰਜਾਬ ਵਿੱਚ ਵਧ ਰਹੇ ਡਰੱਗ ਸੰਕਟ 'ਤੇ ਸੁਪਰੀਮ ਕੋਰਟ ਦੀਆਂ...